ਪੜਚੋਲ ਕਰੋ

ਪਹਿਲੀ ਜੂਨ ਤੋਂ ਹੀ ਲੱਗੇਗਾ ਝੋਨਾ, ਕਿਸਾਨਾਂ ਵੱਲੋਂ ਪੁਲਿਸ ਤੇ ਖੇਤੀ ਅਫਸਰਾਂ ਨੂੰ ਸਿੱਧੀ ਵੰਗਾਰ

ਪੰਜਾਬ ਸਰਕਾਰ ਨੇ 20 ਦੀ ਬਜਾਏ 13 ਜੂਨ ਤੋਂ ਝੋਨੇ ਦੀ ਲੁਆਈ ਲਈ ਰਹੀ ਝੰਡੀ ਦੇਣ ਤੋਂ ਬਾਅਦ ਵੀ ਕੁਝ ਕਿਸਾਨ ਜਥੇਬੰਦੀਆਂ ਪਹਿਲੀ ਜੂਨ ਤੋਂ ਹੀ ਝੋਨੇ ਦੀ ਲੁਆਈ ਲਈ ਬਜ਼ਿੱਦ ਹਨ। ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਨੇ ਸੂਬੇ ਵਿੱਚ ਪਹਿਲੀ ਜੂਨ ਤੋਂ ਝੋਨਾ ਲਾਉਣ ਦਾ ਸੱਦਾ ਦਿੱਤਾ ਹੈ। ਜਥੇਬੰਦੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਝੋਨਾ ਲਾਉਣ ਵਾਲੇ ਕਿਸਾਨਾਂ ਦੀ ਹਰ ਤਰ੍ਹਾਂ ਦੀ ਰਾਖੀ ਕੀਤੀ ਜਾਵੇਗੀ। ਪੁਲਿਸ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਖੇਤਾਂ ਦੇ ਨੇੜੇ ਫਟਕਣ ਨਹੀਂ ਦਿੱਤਾ ਜਾਵੇਗਾ।

ਚੰਡੀਗੜ੍ਹ: ਪੰਜਾਬ ਸਰਕਾਰ ਨੇ 20 ਦੀ ਬਜਾਏ 13 ਜੂਨ ਤੋਂ ਝੋਨੇ ਦੀ ਲੁਆਈ ਲਈ ਰਹੀ ਝੰਡੀ ਦੇਣ ਤੋਂ ਬਾਅਦ ਵੀ ਕੁਝ ਕਿਸਾਨ ਜਥੇਬੰਦੀਆਂ ਪਹਿਲੀ ਜੂਨ ਤੋਂ ਹੀ ਝੋਨੇ ਦੀ ਲੁਆਈ ਲਈ ਬਜ਼ਿੱਦ ਹਨ। ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਨੇ ਸੂਬੇ ਵਿੱਚ ਪਹਿਲੀ ਜੂਨ ਤੋਂ ਝੋਨਾ ਲਾਉਣ ਦਾ ਸੱਦਾ ਦਿੱਤਾ ਹੈ। ਜਥੇਬੰਦੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਝੋਨਾ ਲਾਉਣ ਵਾਲੇ ਕਿਸਾਨਾਂ ਦੀ ਹਰ ਤਰ੍ਹਾਂ ਦੀ ਰਾਖੀ ਕੀਤੀ ਜਾਵੇਗੀ। ਪੁਲਿਸ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਖੇਤਾਂ ਦੇ ਨੇੜੇ ਫਟਕਣ ਨਹੀਂ ਦਿੱਤਾ ਜਾਵੇਗਾ। ਇਨ੍ਹਾਂ ਜਥੇਬੰਦੀਆਂ ਦੀ ਬੀਤੇ ਦਿਨ ਹੋਈ ਸੂਬਾ ਪੱਧਰੀ ਮੀਟਿੰਗ ਤੋਂ ਬਾਅਦ ਜ਼ਿਲ੍ਹਿਆਂ ਦੇ ਪ੍ਰਧਾਨਾਂ ਨੂੰ ਝੋਨੇ ਦੀ ਲੁਆਈ ਲਈ ਡਟ ਜਾਣ ਲਈ ਕਿਹਾ ਹੈ। ਜਥੇਬੰਦੀਆਂ ਨੇ ਝੋਨੇ ਦੀ ਲੁਆਈ ਤੋਂ ਇੱਕ ਦਿਨ ਪਹਿਲਾਂ 31 ਮਈ ਨੂੰ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰਾਂ ਉੱਤੇ ਕਿਸਾਨ-ਮਜ਼ਦੂਰ ਮੰਗਾਂ ਸਬੰਧੀ ਧਰਨਾ ਲਾਉਣ ਦਾ ਵੀ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜਥੇਬੰਦੀਆਂ ਵੱਲੋਂ ਧਰਨਿਆਂ ਵਿੱਚ ਪੰਜਾਬ ਸਰਕਾਰ ਕੋਲੋਂ ਪਹਿਲੀ ਜੂਨ ਤੋਂ ਝੋਨੇ ਦੀ ਲੁਆਈ ਲਈ 12 ਘੰਟੇ ਬਿਜਲੀ ਨਿਰਵਿਘਨ ਦੇਣ ਦੀ ਮੰਗ ਕੀਤੀ ਜਾਵੇਗੀ। ਇਨ੍ਹਾਂ ਜਥੇਬੰਦੀਆਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ), ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ), ਕਿਸਾਨ ਸੰਘਰਸ਼ ਕਮੇਟੀ ਪੰਜਾਬ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਕਿਸਾਨ ਸੰਘਰਸ਼ ਕਮੇਟੀ (ਆਜ਼ਾਦ) ਸ਼ਾਮਲ ਹਨ। ਕਿਸਾਨਾਂ ਨੇ ਝੋਨੇ ਦੇ ਸੀਜ਼ਨ ਵਿੱਚ ਖੇਤੀ ਮੋਟਰਾਂ ਲਈ ਰੋਜ਼ਾਨਾ 12 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ ਹੈ। ਕਿਸਾਨਾਂ ਦਾ ਆਖਣਾ ਸੀ ਕਿ ਪੰਜਾਬ ਦੇ ਕਿਸਾਨਾਂ ਨੂੰ ਸਰਪਲੱਸ ਬਿਜਲੀ ਵਾਲੇ ਸੂਬੇ ਦਾ ਕੀ ਫ਼ਾਇਦਾ ਜੇ ਹਾਲੇ ਤਕ ਬਾਬਾ ਆਦਮ ਵੇਲੇ ਵਾਂਗ ਹੀ ਉਨ੍ਹਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਬਿਜਲੀ ’ਤੇ ਹੀ ਸਬਰ ਕਰਨਾ ਪਵੇ। ਬਿਜਲੀ ਪੱਖੋਂ ਸਰਪਲੱਸ ਸੂਬਾ ਹੋਣ ਤੋਂ ਪਹਿਲਾਂ ਵੀ ਕਿਸਾਨਾਂ ਨੂੰ ਇੰਨੀ ਹੀ ਬਿਜਲੀ ਮਿਲਦੀ ਸੀ ਤੇ ਹੁਣ ਵੀ ਉਨ੍ਹਾਂ ਨੂੰ ਅੱਠ ਘੰਟੇ ’ਤੇ ਹੀ ਵਰਚਾਇਆ ਜਾ ਰਿਹਾ ਹੈ। ਉਧਰ, ਪਾਵਰਕੌਮ ਮੈਨੇਜਮੈਂਟ ਨੇ ਕਿਸਾਨਾਂ ਨੂੰ ਰੋਜ਼ਾਨਾ ਅੱਠ ਘੰਟੇ ਨਿਰਵਿਘਨ ਬਿਜਲੀ ਦੇਣ ਦੀ ਗੱਲ ਦੁਹਰਾਈ।

ਟਾਪ ਹੈਡਲਾਈਨ

Parvinder Jhota Murder Case : ਪਰਵਿੰਦਰ ਝੋਟਾ ਦੇ ਕਤਲ ਦੇ ਰੋਸ ਵਜੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ
Parvinder Jhota Murder Case : ਪਰਵਿੰਦਰ ਝੋਟਾ ਦੇ ਕਤਲ ਦੇ ਰੋਸ ਵਜੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
Parvinder Singh Jhota News : ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ AAP ਸਰਕਾਰ ਨੂੰ ਸੱਤਾ ਤੋਂ ਹਟਾਉਣਾ ਜ਼ਰੂਰੀ : ਚਰਨਜੀਤ ਚੰਨੀ
Parvinder Singh Jhota News : ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ AAP ਸਰਕਾਰ ਨੂੰ ਸੱਤਾ ਤੋਂ ਹਟਾਉਣਾ ਜ਼ਰੂਰੀ : ਚਰਨਜੀਤ ਚੰਨੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Embed widget