Punjab News: ਪੰਜਾਬ ਵਿਚ 11 ਜੂਨ ਭਾਵ ਕਿ ਅੱਜ ਤੋਂ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ ਹੋ ਜਾਵੇਗਾ, ਜੋ ਪਿਛਲੇ ਵਰ੍ਹੇ ਨਾਲੋਂ ਇਕ ਹਫ਼ਤਾ ਪਹਿਲਾਂ ਕੀਤੀ ਜਾ ਰਹੀ ਹੈ। ਇਸ ਵਾਰ ਪੰਜਾਬ ਨੂੰ ਦੋ ਜ਼ੋਨਾਂ ਵਿਚ ਵੰਡ ਕੇ ਝੋਨੇ ਦੀ ਲੁਆਈ ਹੋਵੇਗੀ ਅਤੇ ਅੱਜ ਤੋਂ ਮਾਲਵਾ ਖੇਤਰ ਦੇ ਛੇ ਜ਼ਿਲ੍ਹਿਆਂ ਵਿਚ ਝੋਨੇ ਦੀ ਲੁਆਈ ਸ਼ੁਰੂ ਹੋ ਜਾਵੇਗੀ।


ਮਾਲਵਾ ਖੇਤਰ ਦੇ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਬਠਿੰਡਾ, ਫਾਜ਼ਿਲਕਾ ਅਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਤੋਂ ਇਲਾਵਾ ਕੌਮਾਂਤਰੀ ਸਰਹੱਦਾਂ ਦੀ ਕੰਡਿਆਲੀ ਤਾਰ ਨੂੰ ਪਾਰ ਕਰਨ ਲਈ ਕਪਾਹ ਦੀ ਬੁਣਾਈ ਅੱਜ ਤੋਂ ਸ਼ੁਰੂ ਹੋ ਜਾਵੇਗੀ। ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਬਿਜਲੀ ਮੁਹੱਈਆ ਕਰਵਾਉਣ ਲਈ ਅੱਜ ਵਿਭਾਗ ਦੀ ਮੀਟਿੰਗ ਸੱਦੀ ਹੈ। ਇਸ ਵਿੱਚ ਬਿਜਲੀ ਦੇਣ ਨੂੰ ਲੈਕੇ ਅਹਿਮ ਫੈਸਲਾ ਲਿਆ ਜਾਵੇਗਾ। ਇਧਰ, ਅੱਜ ਤੋਂ ਝੋਨੇ ਲਈ 6 ਜ਼ਿਲ੍ਹਿਆਂ ‘ਚ ਨਹਿਰੀ ਪਾਣੀ ਮਿਲੇਗਾ। ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਫ਼ਰੀਦਕੋਟ, ਮਾਨਸਾ ਤੇ ਬਠਿੰਡਾ ‘ਚ ਅੱਜ ਤੋਂ ਨਹਿਰੀ ਪਾਣੀ ਮਿਲੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਨਹਿਰੀ ਪਾਣੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ।


ਇਹ ਵੀ ਪੜ੍ਹੋ: Cotton Farming: ਪੰਜਾਬ ਦੇ ਕਿਸਾਨਾਂ ਨੇ ਮੋੜਿਆ ਨਰਮੇ ਤੋਂ ਮੂੰਹ, 75 ਹਜ਼ਾਰ ਹੈਕਟੇਅਰ ਰਕਬਾ ਘਟਿਆ, ਆਖਰ ਕੀ ਬਣਿਆ ਕਾਰਨ ?