ਪੜਚੋਲ ਕਰੋ

Paddy Sowing: ਪੰਜਾਬ 'ਚ ਅੱਜ ਤੋਂ ਝੋਨੇ ਦੀ ਲੁਆਈ ਸ਼ੁਰੂ, PSPCL ਵੱਲੋਂ 8 ਘੰਟੇ ਬਿਜਲੀ ਸਪਲਾਈ ਦਾ ਭਰੋਸਾ

ਪੰਜਾਬ ਵਿੱਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ ਹੋਏਗੀ।ਪੰਜਾਬ ਸਰਕਾਰ ਨੇ ਝੋਨੇ ਦੀ ਪੜਾਅਵਾਰ ਲੁਆਈ ਲਈ 14 ਜੂਨ ਤੇ 17 ਜੂਨ ਦੀਆਂ ਤਰੀਕਾਂ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਜ਼ੋਨਾਂ ਦੀ ਗਿਣਤੀ ਚਾਰ ਤੋਂ ਘਟਾ ਕੇ ਦੋ ਕਰ ਦਿੱਤੀ ਗਈ ਸੀ।

ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ ਹੋਏਗੀ।ਪੰਜਾਬ ਸਰਕਾਰ ਨੇ ਝੋਨੇ ਦੀ ਪੜਾਅਵਾਰ ਲੁਆਈ ਲਈ 14 ਜੂਨ ਤੇ 17 ਜੂਨ ਦੀਆਂ ਤਰੀਕਾਂ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਜ਼ੋਨਾਂ ਦੀ ਗਿਣਤੀ ਚਾਰ ਤੋਂ ਘਟਾ ਕੇ ਦੋ ਕਰ ਦਿੱਤੀ ਗਈ ਸੀ। ਹਾਲਾਂਕਿ, ਕੰਡਿਆਲੀ ਤਾਰ ਤੋਂ ਪਾਰ ਵਾਲੇ ਸਰਹੱਦੀ ਇਲਾਕੇ ਵਾਲੀ ਜ਼ਮੀਨਾਂ ਨੂੰ ਜ਼ੋਨਾਂ ਦੀਆਂ ਬੰਦਿਸ਼ਾਂ ਤੋਂ ਬਾਹਰ ਰੱਖਿਆ ਗਿਆ ਹੈ ਅਤੇ ਇਸ ਖੇਤਰ ਦੇ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਇਜਾਜ਼ਤ ਹੋਵੇਗੀ। 

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (PSPCL) ਨੇ ਕਿਸਾਨਾਂ ਨੂੰ ਝੋਨੇ ਦੀ ਲੁਆਈ ਲਈ 10 ਜੂਨ ਤੋਂ 17 ਜੂਨ ਤੱਕ ਪੜਾਅਵਾਰ ਢੰਗ ਨਾਲ 8 ਘੰਟੇ ਬਿਜਲੀ ਸਪਲਾਈ ਦੇਣ ਦਾ ਭਰੋਸਾ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਵੰਡ ਵਿੰਗ ਦੀ ਬੁੱਧਵਾਰ ਸਵੇਰੇ ਆਗਾਮੀ ਝੋਨੇ ਦੇ ਸੀਜ਼ਨ ਦੇ ਪ੍ਰਬੰਧਾਂ ਬਾਬਤ ਮੀਟਿੰਗ ਹੋਈ।

ਦੱਸ ਦਈਏ ਕਿ ਸੂਬੇ 'ਚ ਝੋਨੇ ਦੇ ਸੀਜ਼ਨ ਦੇ ਚਲਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ, ਸੀਐਮਡੀ ਬਲਦੇਵ ਸਿੰਘ ਸਰਾਂ ਅਤੇ ਡਾਇਰੈਕਟਰ ਡਿਸਟਰੀਬਿਊਸ਼ਨ ਇੰਜੀਨੀਅਰ ਡੀਪੀਐਸ ਗਰੇਵਾਲ ਨੇ ਡਿਸਟ੍ਰੀਬਿਊਸ਼ਨ ਅਤੇ ਗਰਿੱਡ ਆਪਰੇਸ਼ਨ ਅਤੇ ਰੱਖ-ਰਖਾਅ ਵਿੰਗਾਂ ਦੇ ਮੁੱਖ ਇੰਜਨੀਅਰਾਂ, ਸੁਪਰਡੈਂਟ ਇੰਜਨੀਅਰਾਂ, ਕਾਰਜਕਾਰੀ ਇੰਜਨੀਅਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦਾ ਮੁੱਖ ਏਜੰਡਾ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦੇ ਨਾਲ-ਨਾਲ ਇਸੇ ਸਮੇਂ ਦੌਰਾਨ ਉਦਯੋਗਾਂ ਅਤੇ ਹੋਰ ਖਪਤਕਾਰਾਂ ਲਈ ਬਿਜਲੀ ਦੀ ਸੁਚੱਜੀ ਵੰਡ ਨੂੰ  ਬਰਕਰਾਰ ਰੱਖਣ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਚਰਚਾ ਕਰਨਾ ਸੀ।

ਉਨ੍ਹਾਂ ਨੇ ਫੀਲਡ ਵਰਕਰਾਂ ਦੀ ਸੁਰੱਖਿਆ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਸੀਨੀਅਰ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਲਾਈਨ ਸਟਾਫ ਨੂੰ ਲੋੜੀਂਦੇ ਸੁਰੱਖਿਆ ਉਪਕਰਨ ਮੁਹੱਈਆ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਡਿਸਟ੍ਰੀਬਿਊਸ਼ਨ ਅਫਸਰਾਂ ਨੂੰ ਖਪਤਕਾਰਾਂ ਵਲੋਂ ਟੈਲੀਫੋਨ ‘ਤੇ ਦਰਜ ਕਰਵਾਈਆਂ ਸ਼ਿਕਾਇਤਾਂ ਨੂੰ ਸੁਣਨਾ ਚਾਹੀਦਾ ਹੈ ਅਤੇ ਵ੍ਹੱਟਸਐਪ ਗਰੁੱਪਾਂ ਰਾਹੀਂ ਖਪਤਕਾਰਾਂ ਦੀਆਂ ਬਿਜਲੀ ਸਬੰਧੀ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੀ ਪੂਰੀ ਕੋਸ਼ਿਸ਼ ਕਰਨੀ ਚਾਹੀਦੀ ਹੈ, ਇਸ ਵ੍ਹੱਟਸਅੱਪ ਨੰਬਰ ’ਤੇ ਕਿਸਾਨ ਯੂਨੀਅਨਾਂ /ਉਦਯੋਗਿਕ ਐਸੋਸੀਏਸ਼ਨਾਂ/ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾਂ  ਦੇ ਆਗੂ, ਪਿੰਡ ਦੇ ਸਰਪੰਚ/ਮੈਂਬਰ ਆਦਿ ਮੋਹਤਬਾਰ ਵਿਅਕਤੀ ਸ਼ਾਮਲ ਕੀਤੇ ਜਾ ਸਕਦੇ ਹਨ।

ਇਸ ਦੇ ਨਾਲ ਹੀ ਬਿਜਲੀ ਮੰਤਰੀ ਨੇ ਭਰੋਸਾ ਦਿੱਤਾ ਕਿ ਕਾਰਪੋਰੇਸ਼ਨ ਦੇ ਸਾਰੇ ਮਾਣਯੋਗ ਖਪਤਕਾਰਾਂ ਨੂੰ ਪੰਜਾਬ ਵਿੱਚ ਨਿਰੰਤਰ, ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ। ਕੌਮਾਂਤਰੀ ਸਰਹੱਦ ਨਾਲ ਲੱਗਦੇ ਕੰਡਿਆਲੀ ਤਾਰ ਤੋਂ ਪਾਰ ਦੇ ਖੇਤਰਾਂ ਵਿੱਚ ਲੁਆਈ 10 ਜੂਨ ਤੋਂ ਸੁਰੂ ਹੋ ਜਾਵੇਗੀ, ਜਿਸ ਤੋਂ ਬਾਅਦ 14 ਜੂਨ ਤੋਂ ਦੂਜੇ ਪੜਾਅ ਤਹਿਤ 10 ਜ਼ਿਲ੍ਹੇ- ਹੁਸ਼ਿਆਰਪੁਰ, ਜਲੰਧਰ, ਐਸ.ਬੀ.ਐਸ.ਨਗਰ, ਕਪੂਰਥਲਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਰੂਪਨਗਰ, ਐਸ.ਏ.ਐਸ.ਨਗਰ ਅਤੇ ਬਾਕੀ ਦੇ 13 ਜ਼ਿਲ੍ਹਿਆਂ ਬਠਿੰਡਾ, ਬਰਨਾਲਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਸੰਗਰੂਰ, ਮਲੇਰਕੋਟਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਫਿਰੋਜਪੁਰ, ਮਾਨਸਾ, ਮੋਗਾ, ਫਾਜ਼ਿਲਕਾ ਵਿੱਚ 17 ਜੂਨ ਤੋਂ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ ਕੀਤਾ ਜਾਵੇਗਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget