ਬਰਨਾਲਾ: ਪੰਜਾਬ 'ਚ ਸਰਕਾਰੀ ਹੁਕਮਾਂ ਮੁਤਾਬਕ ਅੱਜ ਝੋਨੇ ਦੀ ਬਿਜਾਈ ਦਾ ਕੰਮ ਸ਼ੁਰੂ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਗਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਬਰਨਾਲਾ ਜ਼ਿਲ੍ਹੇ 'ਚ ਵੀ ਕਿਸਾਨਾਂ ਨੇ ਸਾਉਣੀ ਦੀ ਇਸ ਫਸਲ ਦੀ ਬਿਜਾਈ ਆਰੰਭ ਦਿੱਤੀ ਹੈ।


ਬਰਨਾਲਾ ਜ਼ਿਲ੍ਹੇ ਵਿੱਚ ਇਸ ਵਾਰ 1 ਲੱਖ, 10 ਹਜ਼ਾਰ ਹੈਕਟੇਅਰ 'ਚ ਝੋਨੇ ਦੀ ਬਿਜਾਈ ਕੀਤੀ ਜਾਣੀ ਹੈ ਜਿਸ ਵਿੱਚੋਂ 30 ਹਜ਼ਾਰ ਹੈਕਟੇਅਰ 'ਚ ਕਿਸਾਨਾਂ ਵੱਲੋਂ ਝੋਨੇ ਸਿੱਧੀ ਬਿਜਾਈ ਕਰ ਦਿੱਤੀ ਗਈ ਹੈ।

ਕਿਸਾਨਾਂ ਲਈ ਝੋਨਾ ਲਾਉਣ ਲਈ ਸਭ ਤੋਂ ਵੱਡੀ ਸਮੱਸਿਆ ਇਸ ਵਾਰ ਪਰਵਾਸੀ ਮਜ਼ਦੂਰਾਂ ਦੀ ਘਾਟ ਹੈ ਕਿਉਂਕਿ ਦੇਸ਼ ਭਰ ਵਿੱਚ ਕਰੋਨਾ ਮਹਾਂਮਾਰੀ ਕਾਰਨ ਲੱਗੇ ਲੌਕਡਾਉਣ ਦੇ ਚੱਲਦਿਆਂ ਪ੍ਰਵਾਸੀ ਮਜ਼ਦੂਰ ਪੰਜਾਬ ਨਹੀਂ ਪਹੁੰਚ ਸਕੇ ਜਿਸ ਕਰਕੇ ਕਿਸਾਨ ਸਥਾਨਕ ਮਜ਼ਦੂਰਾਂ ਤੋਂ ਹੀ ਕੰਮ ਲੈ ਰਹੇ ਹਨ।

ਉਧਰ, ਬਰਨਾਲਾ ਪੁਲਿਸ ਵਲੋਂ ਅੱਜ ਪਿੰਡਾਂ ਦੇ ਖੇਤਾਂ ਵਿੱਚ ਪਹੁੰਚ ਕੇ ਝੋਨਾ ਲਾ ਰਹੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਕੋਰੋਨਾ ਮਹਾਮਾਰੀ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਸੈਨੀਟਾਈਜ਼ਰ ਕਿੱਟਾਂ ਵੀ ਵੰਡੀਆਂ ਗਈਆਂ।

ਇਹ ਵੀ ਪੜ੍ਹੋ