Stubble Burning: ਸਰਕਾਰ ਦੀਆਂ ਅਪੀਲਾਂ ਦੇ ਬਾਵਜੂਦ ਕਿਸਾਨ ਪਾਰਲੀ ਸਾੜ ਰਹੇ ਹਨ। ਹੁਣ ਤੱਕ ਪੰਜਾਬ ਵਿੱਚ 700 ਤੋਂ ਵੱਧ ਪਰਾਲੀ ਸਾੜਨ ਦੇ ਮਾਮਲੇ ਦਰਜ ਕੀਤੇ ਗਏ ਹਨ। ਬੇਸ਼ੱਕ ਸਰਕਾਰ ਕਿਸਾਨਾਂ ਨਾਲ ਸਖਤੀ ਨਹੀਂ ਵਰਤਣਾ ਚਾਹੁੰਦੀ ਪਰ ਕਈ ਥਾਵਾਂ ਉੱਪਰ ਅਫਸਰਾਂ ਵੱਲੋਂ ਕਿਸਾਨਾਂ ਨੂੰ ਜ਼ੁਰਮਾਨਾ ਲਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ। 


Punjab excise policy: ਭਗਵੰਤ ਮਾਨ ਸਰਕਾਰ ਨੇ ਛੇ ਮਹੀਨਿਆਂ 'ਚ ਹੀ ਸ਼ਰਾਬ ਤੋਂ ਕਮਾ ਲਏ 4280 ਕਰੋੜ ਰੁਪਏ, ਲੋਕਾਂ ਨੂੰ ਸਸਤੀ 'ਦਾਰੂ' ਦੇਣ ਦੇ ਬਾਵਜੂਦ ਭਰਿਆ ਸਰਕਾਰੀ ਖਜ਼ਾਨਾ


ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਦੋਸ਼ ਲਾਇਆ ਕਿ ਪਿੰਡ ਧੌਲਾ (ਬਰਨਾਲਾ) ਦੇ ਕਿਸਾਨ ਲਖਵਿੰਦਰ ਸਿੰਘ ਨੂੰ ਪਰਾਲੀ ਸਾੜਨ ਦੇ ਦੋਸ਼ ਹੇਠ 2500 ਰੁਪਏ ਜੁਰਮਾਨੇ ਦਾ ਨੋਟਿਸ ਭੇਜਿਆ ਗਿਆ ਹੈ, ਜਦਕਿ ਉਸ ਦੇ ਖੇਤ ਵਿੱਚ ਝੋਨੇ ਦੀ ਫ਼ਸਲ ਹਾਲੇ ਵੀ ਖੜ੍ਹੀ ਹੈ।


ਕਿਸਾਨ ਪਹਿਲਾਂ ਦੇ ਮੁਕਾਬਲੇ ਘੱਟ ਪਰਾਲੀ ਸਾੜ ਰਹੇ: ਧਾਲੀਵਾਲ


ਪੰਜਾਬ ਸਰਕਾਰ (Punjab Government) ਨੇ ਦਾਅਵਾ ਕੀਤਾ ਹੈ ਕਿ ਇਸ ਵਾਰ ਕਿਸਾਨ ਪਹਿਲਾਂ ਦੇ ਮੁਕਾਬਲੇ ਘੱਟ ਪਰਾਲੀ ਸਾੜ (Stubble Burning) ਰਹੇ ਹਨ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Agriculture Minister Kuldip Dhaliwal) ਨੇ ਕਿਹਾ ਹੈ ਕਿ ਪਿਛਲੇ ਸਾਲਾਂ 'ਚ 2500 ਮਾਮਲਿਆਂ ਦੇ ਮੁਕਾਬਲੇ ਇਸ ਵਾਰ ਸਿਰਫ਼ 700 ਮਾਮਲੇ ਪਰਾਲੀ ਸਾੜਨ ਦੇ ਆਏ ਹਨ। 


ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਹੈ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲ ਕੇ ਵੀ ਅਪੀਲ ਕੀਤੀ ਹੈ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕਹਿਣ ਤਾਂ ਕਿ ਵਾਤਾਵਰਨ ਦੂਸ਼ਿਤ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ 'ਚ ਇਸ ਸਾਲ ਹੁਣ ਤੱਕ ਪਰਾਲੀ ਸਾੜਨ ਦੀਆਂ 700 ਘਟਨਾਵਾਂ ਸਾਹਮਣੇ ਆਈਆਂ ਹਨ ਜੋ ਪਹਿਲਾਂ ਨਾਲੋਂ ਕਿਤੇ ਘੱਟ ਹਨ।


ਦੱਸ ਦਈਏ ਕਿ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਮਾਝਾ ਖੇਤਰ ਵਿੱਚ ਦਰਜ ਹੋਏ ਹਨ, ਜਿਸ ਵਿੱਚ ਅੰਮ੍ਰਿਤਸਰ ਜ਼ਿਲ੍ਹਾ ਸਭ ਤੋਂ ਅੱਗੇ ਹੈ। ਸੂਬਾ ਸਰਕਾਰ ਨੇ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਇਸ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੈ। ਇਸ ਦੇ ਬਾਵਜੂਦ ਸਰਹੱਦੀ ਜ਼ਿਲ੍ਹਿਆਂ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ।


ਇਸ ਨੂੰ ਰੋਕਣ ਲਈ ਉਨ੍ਹਾਂ ਕਿਸਾਨਾਂ ਲਈ ਕਈ ਮੁਸ਼ਕਲਾਂ ਖੜ੍ਹੀਆਂ ਹੋਣ ਜਾ ਰਹੀਆਂ ਹਨ ਜਿਨ੍ਹਾਂ ਦੇ ਮਾਲ ਵਿਭਾਗ ਵੱਲੋਂ ਰੈਡ-ਐਂਟਰੀ ਕੀਤੀ ਗਈ ਹੈ। ਇੱਕ ਵਾਰ ਰੈੱਡ-ਐਂਟਰੀ ਹੋਣ ਤੋਂ ਬਾਅਦ, ਸਬੰਧਤ ਕਿਸਾਨ ਨਾ ਤਾਂ ਕਰਜ਼ਾ ਲੈ ਸਕਦਾ ਹੈ, ਨਾ ਹੀ ਆਪਣੀ ਜ਼ਮੀਨ ਗਹਿਣੇ ਰੱਖ ਸਕਦਾ ਹੈ ਤੇ ਨਾ ਹੀ ਇਸ ਨੂੰ ਵੇਚ ਸਕਦਾ ਹੈ। ਮਾਲ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਪਰਾਲੀ ਸਾੜਨ ਦੇ 696 ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: