ਪੜਚੋਲ ਕਰੋ

Padma Awards 2026 : ਡੇਰਾ ਸੱਚਖੰਡ ਬਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਨੂੰ ਮਿਲਿਆ ਪਦਮ ਸ਼੍ਰੀ ਐਵਾਰਡ , ਹਰਮਨਪ੍ਰੀਤ ਕੌਰ ਅਤੇ ਕੋਚ ਬਲਦੇਵ ਸਿੰਘ ਵੀ ਸਨਮਾਨਿਤ

Padma Awards 2026 : ਪਦਮ ਪੁਰਸਕਾਰਾਂ ਦੇ ਵੰਡ ਸਮਾਰੋਹ ਦਾ ਦੂਜਾ ਸੈਸ਼ਨ ਮੰਗਲਵਾਰ ਨੂੰ ਆਯੋਜਿਤ ਕੀਤਾ ਗਿਆ। ਰਾਸ਼ਟਰਪਤੀ Droupadi Murmu ਨੇ ਪ੍ਰਧਾਨ ਮੰਤਰੀ Narendra Modi ਦੀ ਮੌਜੂਦਗੀ ਵਿੱਚ 2026 ਦੇ ਪਦਮ ਅਵਾਰਡ ਜੇਤੂਆਂ ਨੂੰ ਸਨਮਾਨਿਤ ਕੀਤਾ

Padma Awards 2026 : ਪਦਮ ਪੁਰਸਕਾਰਾਂ ਦੇ ਵੰਡ ਸਮਾਰੋਹ ਦਾ ਦੂਜਾ ਸੈਸ਼ਨ ਮੰਗਲਵਾਰ ਨੂੰ ਆਯੋਜਿਤ ਕੀਤਾ ਗਿਆ। ਰਾਸ਼ਟਰਪਤੀ Droupadi Murmu ਨੇ ਪ੍ਰਧਾਨ ਮੰਤਰੀ Narendra Modi ਦੀ ਮੌਜੂਦਗੀ ਵਿੱਚ 2026 ਦੇ ਪਦਮ ਅਵਾਰਡ ਜੇਤੂਆਂ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਪੰਜਾਬ ਦੀਆਂ ਤਿੰਨ ਪ੍ਰਮੁੱਖ ਹਸਤੀਆਂ ਨੂੰ ਪਦਮਸ਼੍ਰੀ ਪੁਰਸਕਾਰ ਨਾਲ ਨਿਵਾਜਿਆ ਗਿਆ। ਇਨ੍ਹਾਂ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ Harmanpreet Kaur, ਭਾਰਤੀ ਹਾਕੀ ਦੇ ਮਸ਼ਹੂਰ ਕੋਚ Baldev Singh ਅਤੇ ਜਲੰਧਰ ਦੇ Dera Sachkhand Ballan ਦੇ ਮੁਖੀ Sant Niranjan Dass ਸ਼ਾਮਲ ਹਨ।

ਹਰਮਨਪ੍ਰੀਤ ਕੌਰ ਨੇ ਵਧਾਇਆ ਦੇਸ਼ ਦਾ ਮਾਣ

ਮੋਗਾ ਜ਼ਿਲ੍ਹੇ ਦੇ ਪਿੰਡ ਦੁੱਨੇਕੇ ਦੀ ਵਸਨੀਕ ਹਰਮਨਪ੍ਰੀਤ ਕੌਰ ਨੂੰ ਭਾਰਤੀ ਮਹਿਲਾ ਕ੍ਰਿਕਟ ਵਿੱਚ ਵਿਸ਼ੇਸ਼ ਯੋਗਦਾਨ ਅਤੇ ਟੀਮ ਨੂੰ ਪਹਿਲੀ ਵਾਰ ਵਨਡੇ ਵਿਸ਼ਵ ਕੱਪ ਜਿਤਾਉਣ ਲਈ ਇਹ ਸਨਮਾਨ ਦਿੱਤਾ ਗਿਆ। 2 ਨਵੰਬਰ 2025 ਨੂੰ ਉਨ੍ਹਾਂ ਦੀ ਕਪਤਾਨੀ ਹੇਠ ਭਾਰਤ ਨੇ ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚਿਆ।

ਸਧਾਰਨ ਪਰਿਵਾਰ ਨਾਲ ਸੰਬੰਧਤ ਹਰਮਨਪ੍ਰੀਤ ਨੇ ਬਚਪਨ ਤੋਂ ਹੀ ਕ੍ਰਿਕਟ ਵਿੱਚ ਦਿਲਚਸਪੀ ਦਿਖਾਈ। ਉਨ੍ਹਾਂ ਨੇ 2009 ਵਿੱਚ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਡੈਬਿਊ ਕੀਤਾ ਅਤੇ 2014 ਵਿੱਚ ਟੈਸਟ ਕ੍ਰਿਕਟ ਖੇਡੀ। 2017 ਵਿੱਚ ਉਨ੍ਹਾਂ ਨੂੰ ਅਰਜੁਨ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਹੁਣ ਪਦਮਸ਼੍ਰੀ ਪ੍ਰਾਪਤ ਕਰਕੇ ਉਨ੍ਹਾਂ ਨੇ ਪੰਜਾਬ ਅਤੇ ਦੇਸ਼ ਦਾ ਮਾਣ ਵਧਾਇਆ ਹੈ।

ਸੰਤ ਨਿਰੰਜਨ ਦਾਸ ਨੂੰ ਪਦਮਸ਼੍ਰੀ

ਡੇਰਾ ਸਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਨੂੰ ਪਦਮਸ਼੍ਰੀ ਮਿਲਣਾ ਸਿਰਫ ਧਾਰਮਿਕ ਜਾਂ ਸਮਾਜਿਕ ਮਾਨਤਾ ਨਹੀਂ ਮੰਨੀ ਜਾ ਰਹੀ, ਸਗੋਂ ਇਸ ਨੂੰ ਪੰਜਾਬ ਦੀ ਰਾਜਨੀਤੀ ਅਤੇ ਸਮਾਜਿਕ ਸਮੀਕਰਨਾਂ ਵਿੱਚ ਇੱਕ ਅਹਿਮ ਸੰਕੇਤ ਵਜੋਂ ਵੀ ਦੇਖਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਸਨਮਾਨ ਨਾਲ ਰਵਿਦਾਸੀਆ ਸਮਾਜ ਦਾ ਮਨੋਬਲ ਵਧੇਗਾ ਅਤੇ ਖ਼ਾਸ ਕਰਕੇ ਦੋਆਬਾ ਖੇਤਰ ਵਿੱਚ ਦਲਿਤ ਭਾਈਚਾਰੇ ਵਿਚ ਨਵੇਂ ਰਾਜਨੀਤਿਕ ਸਮੀਕਰਨ ਬਣ ਸਕਦੇ ਹਨ। ਇਸ ਸਾਲ ਗੁਰੂ ਰਵਿਦਾਸ ਜਯੰਤੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਡੇਰਾ ਸਚਖੰਡ ਬੱਲਾਂ ਦੌਰਾ ਵੀ ਕਾਫ਼ੀ ਚਰਚਾ ਵਿੱਚ ਰਿਹਾ ਸੀ।

ਭਾਰਤੀ ਹਾਕੀ ਦੇ ਮਹਾਨ ਕੋਚ ਹਨ ਬਲਦੇਵ ਸਿੰਘ

ਲੁਧਿਆਣਾ ਦੇ ਭੈਣੀ ਸਾਹਿਬ ਨਾਲ ਸੰਬੰਧਤ ਬਲਦੇਵ ਸਿੰਘ ਨੂੰ ਭਾਰਤੀ ਹਾਕੀ ਦੇ ਸਭ ਤੋਂ ਸਫਲ ਕੋਚਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਉਨ੍ਹਾਂ ਨੇ ਹਰਿਆਣਾ ਦੇ ਸ਼ਾਹਬਾਦ ਮਾਰਕੰਡਾ ਨੂੰ ਮਹਿਲਾ ਹਾਕੀ ਦੀ ਪ੍ਰਤਿਭਾ ਦਾ ਵੱਡਾ ਕੇਂਦਰ ਬਣਾਇਆ। 1982 ਵਿੱਚ ਉਹ ਹਰਿਆਣਾ ਖੇਡ ਵਿਭਾਗ ਵਿੱਚ ਕੋਚ ਵਜੋਂ ਸ਼ਾਹਬਾਦ ਪਹੁੰਚੇ ਅਤੇ ਬਾਅਦ ਵਿੱਚ ਉੱਥੇ ਹਾਕੀ ਦੀ ਮਜ਼ਬੂਤ ਨਰਸਰੀ ਤਿਆਰ ਕੀਤੀ। ਉਨ੍ਹਾਂ ਦੀ ਕੋਚਿੰਗ ਹੇਠ 80 ਤੋਂ ਵੱਧ ਅੰਤਰਰਾਸ਼ਟਰੀ ਖਿਡਾਰੀ ਅਤੇ 8 ਭਾਰਤੀ ਕਪਤਾਨ ਤਿਆਰ ਹੋਏ।

ਉਹ ਭਾਰਤੀ ਜੂਨੀਅਰ ਅਤੇ ਸੀਨੀਅਰ ਹਾਕੀ ਟੀਮਾਂ ਦੇ ਕੋਚ ਰਹੇ ਹਨ। 2004 ਦੇ ਏਸ਼ੀਆ ਕੱਪ ਵਿੱਚ ਉਨ੍ਹਾਂ ਦੀ ਅਗਵਾਈ ਹੇਠ ਭਾਰਤ ਨੇ ਸੋਨੇ ਦਾ ਤਗਮਾ ਜਿੱਤਿਆ ਸੀ। ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਉਹ ਭਾਰਤੀ ਹਾਕੀ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ ਅਤੇ ਓਲੰਪਿਕ ਤਿਆਰੀਆਂ ਲਈ ਬਣਾਈ ਗਈ ਟਾਸਕ ਫੋਰਸ ਦੇ ਵੀ ਅਹਿਮ ਮੈਂਬਰ ਰਹੇ ਹਨ।

Advertisement

ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget