ਪੜਚੋਲ ਕਰੋ

ਭਾਈ ਨਿਰਮਲ ਸਿੰਘ ਖਾਲਸਾ ਦੀ ਮੌਤ ਮਗਰੋਂ ਉੱਠੇ ਕਈ ਸਵਾਲ?

ਸ਼੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਪਦਮਸ਼੍ਰੀ ਨਿਰਮਲ ਸਿੰਘ ਖਾਲਸਾ ਦੀ ਮੌਤ ਕੋਰੋਨਾਵਾਇਰਸ ਨਾਲ ਹੋਈ ਹੈ। ਇਸ ਨੂੰ ਉਨ੍ਹਾਂ ਦੀ ਵਿਦੇਸ਼ ਫੇਰੀ ਨਾਲ ਜੋੜਿਆ ਜਾ ਰਿਹਾ ਹੈ। ਹੈਰਾਨੀ ਦੀ ਗੱਲ਼ ਹੈ ਕਿ ਨਿਰਮਲ ਸਿੰਘ ਖਾਲਸਾ ਛੇ ਮਹੀਨੇ ਪਹਿਲਾਂ ਇੰਗਲੈਂਡ ਤੋਂ ਆਏ ਸੀ। ਨਵੰਬਰ ਵਿੱਚ ਭਾਰਤ ਪਰਤਣ ਮਗਰੋਂ ਉਹ ਆਮ ਵਾਂਗ ਵਿਚਰਦੇ ਰਹੇ। ਉਨ੍ਹਾਂ ਕਈ ਥਾਈਂ ਕੀਰਤਨ ਵੀ ਕੀਤਾ। ਡਾਕਟਰਾਂ ਦਾ ਕਹਿਣਾ ਹੈ ਕਿ ਕਿਸੇ ਨੂੰ ਛੇ ਮਹੀਨੇ ਬਾਅਦ ਕੋਰੋਨਾਵਾਇਰਸ ਹੋਣਾ ਨਾਮੁਮਕਿਨ ਹੈ। ਇਸ ਲਈ ਮੀਡੀਆ ਅੰਦਰ ਕਈ ਤਰ੍ਹਾਂ ਦੀ ਚਰਚਾ ਚੱਲ ਰਹੀ ਹੈ।

ਚੰਡੀਗੜ੍ਹ: ਸ਼੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਪਦਮਸ਼੍ਰੀ ਨਿਰਮਲ ਸਿੰਘ ਖਾਲਸਾ ਦੀ ਮੌਤ ਕੋਰੋਨਾਵਾਇਰਸ ਨਾਲ ਹੋਈ ਹੈ। ਇਸ ਨੂੰ ਉਨ੍ਹਾਂ ਦੀ ਵਿਦੇਸ਼ ਫੇਰੀ ਨਾਲ ਜੋੜਿਆ ਜਾ ਰਿਹਾ ਹੈ। ਹੈਰਾਨੀ ਦੀ ਗੱਲ਼ ਹੈ ਕਿ ਨਿਰਮਲ ਸਿੰਘ ਖਾਲਸਾ ਛੇ ਮਹੀਨੇ ਪਹਿਲਾਂ ਇੰਗਲੈਂਡ ਤੋਂ ਆਏ ਸੀ। ਨਵੰਬਰ ਵਿੱਚ ਭਾਰਤ ਪਰਤਣ ਮਗਰੋਂ ਉਹ ਆਮ ਵਾਂਗ ਵਿਚਰਦੇ ਰਹੇ। ਉਨ੍ਹਾਂ ਕਈ ਥਾਈਂ ਕੀਰਤਨ ਵੀ ਕੀਤਾ। ਡਾਕਟਰਾਂ ਦਾ ਕਹਿਣਾ ਹੈ ਕਿ ਕਿਸੇ ਨੂੰ ਛੇ ਮਹੀਨੇ ਬਾਅਦ ਕੋਰੋਨਾਵਾਇਰਸ ਹੋਣਾ ਨਾਮੁਮਕਿਨ ਹੈ। ਇਸ ਲਈ ਮੀਡੀਆ ਅੰਦਰ ਕਈ ਤਰ੍ਹਾਂ ਦੀ ਚਰਚਾ ਚੱਲ ਰਹੀ ਹੈ। ਦੱਸ ਦਈਏ ਕਿ ਨਿਰਮਲ ਸਿੰਘ ਖਾਲਸਾ ਦਾ ਕਰੋਨਾਵਾਇਰਸ ਟੈਸਟ ਪੌਜ਼ੇਟਿਵ ਆਉਣ ਮਗਰੋਂ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਰੱਖਿਆ ਗਿਆ ਸੀ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸੀ। ਇਸ ਲਈ ਕੋਵਿਡ-19 ਸਬੰਧੀ ਉਨ੍ਹਾਂ ਦੇ ਨਮੂਨੇ ਜਾਂਚ ਵਾਸਤੇ ਭੇਜੇ ਗਏ ਜੋ ਬੁੱਧਵਾਰ ਨੂੰ ਪੌਜ਼ੇਟਿਵ ਆਏ। ਇਸ ਤੋਂ ਅਗਲੇ ਹੀ ਦਿਨ ਅੱਜ ਉਨ੍ਹਾਂ ਦੀ ਮੌਤ ਹੋ ਗਈ। ਇਸ ਲਈ ਚਰਚਾ ਛਿੜੀ ਹੈ ਕਿ ਖਾਲਸਾ ਨੂੰ ਵਿਦੇਸ਼ ਯਾਤਰਾ ਕਰਕੇ ਕੋਰੋਨਾ ਹੋਇਆ ਜਾਂ ਫਿਰ ਇਸ ਦਾ ਕੋਈ ਹੋਰ ਕਾਰਨ ਹੈ। ਉਧਰ ਇਹ ਵੀ ਪਤਾ ਲੱਗਾ ਹੈ ਕਿ 7 ਮਾਰਚ ਨੂੰ ਨਿਰਮਲ ਸਿੰਘ ਖਾਲਸਾ ਅਮਰੀਕਾ ਤੋਂ ਆਏ ਮਹਿਮਾਨਾਂ ਨੂੰ ਮਿਲੇ ਸਨ। ਉਸ ਸਮੇਂ ਵੀ ਸਿਹਤ ਵਿਭਾਗ ਨੇ ਉਨ੍ਹਾਂ ਦੀ ਜਾਂਚ ਕੀਤੀ ਸੀ ਪਰ ਟੈਸਟ ਨੈਗੇਟਿਵ ਆਏ ਸਨ। ਇਸ ਤੋਂ ਕੁਝ ਦਿਨ ਮਗਰੋਂ ਉਨ੍ਹਾਂ ਨੂੰ ਖਾਂਸੀ, ਜ਼ੁਕਾਮ, ਬੁਖਾਰ ਆਦਿ ਦੀ ਸ਼ਿਕਾਇਤ ਹੋਈ। ਇਸ ਨੂੰ ਵੇਖਦਿਆਂ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਅਗਲੇ ਦਿਨ ਉਨ੍ਹਾਂ ਨੂੰ ਆਈਸੋਲੇਸ਼ਨ ਵਾਰਡ ਵਿੱਚ ਤਬਦੀਲ ਕਰਕੇ ਨਮੂਨੇ ਜਾਂਚ ਵਾਸਤੇ ਭੇਜੇ ਗਏ। ਇਸ ਵਾਰ ਟੈਸਟ ਪੌਜ਼ੇਟਿਵ ਆਇਆ। ਖਾਲਸਾ ਦੀ ਮੌਤ ਮਗਰੋਂ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਉਨ੍ਹਾਂ ਨਾਲ ਸਬੰਧਤ 11 ਵਿਅਕਤੀਆਂ ਨੂੰ ਤੁਰੰਤ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਭੇਜ ਦਿੱਤਾ ਗਿਆ ਹੈ। ਇਨ੍ਹਾਂ ’ਚ ਦੋ ਧੀਆਂ, ਇੱਕ ਪੁੱਤਰ, ਪਤਨੀ, ਦੋ ਸੇਵਾਦਾਰ, ਇੱਕ ਡਰਾਈਵਰ, ਦੋ ਸਾਥੀ, ਚਾਚਾ ਤੇ ਚਾਚੀ ਸ਼ਾਮਲ ਹਨ। ਸਾਰਿਆਂ ਦੇ ਸੈਂਪਲ ਸਿਹਤ ਵਿਭਾਗ ਵੱਲੋਂ ਜਾਂਚ ਲਈ ਭੇਜੇ ਜਾ ਰਹੇ ਹਨ। ਇਨ੍ਹਾਂ ਤੋਂ ਇਲਾਵਾ ਪੰਜ ਰਾਗੀ ਸਾਥੀਆਂ ਨੂੰ ਵੀ ਨਿਗਰਾਨੀ ਹੇਠ ਰੱਖਿਆ ਗਿਆ ਹੈ।

ਟਾਪ ਹੈਡਲਾਈਨ

ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget