ਮਾਨਸਾ: ਪੰਜਾਬੀ ਗਾਇਕਕ ਸਿੱਧੂ ਮੂਸੇਵਾਲਾ ਦੀ ਮਾਤਾ ਵੱਲੋਂ ਅੱਜ ਐਤਵਾਰ ਦੇ ਦਿਨ ਸਿੱਧੂ ਮੂਸੇਵਾਲਾ ਦੇ ਪ੍ਰਸੰਸਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਉੱਪਰ ਵਰ੍ਹਦੇ ਹੋਏ ਕਿਹਾ ਕਿ ਪੰਜਾਬ ਵਿੱਚ ਸੁਰੱਖਿਆ ਨਾਮ ਦੀ ਕੋਈ ਵੀ ਚੀਜ਼ ਨਹੀਂ। ਪੰਜਾਬ ਸਰਕਾਰ ਅਜੇ ਤਕ ਸਿੱਧੂ ਮੂਸੇਵਾਲਾ ਦੇ ਅਸਲ ਕਾਤਲਾਂ ਨੂੰ ਗ੍ਰਿਫਤਾਰ ਨਹੀਂ ਕਰ ਸਕੀ।


ਉਨ੍ਹਾਂ ਕਿਹਾ ਕਿ ਕਈ ਨਾਮਵਰ ਲੋਕਾਂ ਦੇ ਪੰਜਾਬ ਪੁਲਿਸ ਨੂੰ ਨਾਮ ਵੀ ਦਰਜ ਕਰਵਾਏ ਹਨ ਪਰ ਪੁਲਿਸ ਵੱਲੋਂ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਪੰਜਾਬ ਪੁਲਿਸ ਦੀ ਕਸਟੱਡੀ ਵਿੱਚੋਂ ਭੱਜੇ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋ ਜਾਣ ਤੇ ਬੋਲਦਿਆਂ ਕਿਹਾ ਕਿ ਸੁਰੱਖਿਆ ਨਾਮ ਦੀ ਕੋਈ ਚੀਜ਼ ਨਹੀਂ ਤੇ ਗੈਂਗਸਟਰ ਸ਼ਰ੍ਹੇਆਮ ਜੇਲ੍ਹਾਂ ਦੇ ਵਿੱਚੋਂ ਫ਼ਰਾਰ ਹੋ ਰਹੇ ਹਨ।


ਉਨ੍ਹਾਂ ਇਹ ਵੀ ਕਿਹਾ ਕਿ ਆਪਣੇ ਬੇਟੇ ਨੂੰ ਇਨਸਾਫ ਦਿਵਾਉਣ ਲਈ ਬੇਸ਼ੱਕ ਉਨ੍ਹਾਂ ਨੂੰ ਆਪਣੀ ਜਾਨ ਹੀ ਕੁਰਬਾਨ ਕਿਉਂ ਨਾ ਕਰਨੀ ਪਵੇ ਪਰ ਆਪਣੇ ਬੇਟੇ ਨੂੰ ਇਨਸਾਫ ਦਿਵਾਉਣ ਲਈ ਹਰ ਹੀਲਾ ਵਰਤਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿਚ ਪੰਜਾਬ ਦੇ ਹਰੇਕ ਜ਼ਿਲ੍ਹੇ ਦੇ ਵਿੱਚ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਕੈਂਡਲ ਮਾਰਚ ਕੀਤਾ ਜਾਵੇਗਾ ਜਿਸ ਲਈ ਉਨ੍ਹਾਂ ਵੱਲੋਂ ਇੱਕ ਵ੍ਹੱਟਸਐਪ ਨੰਬਰ ਵੀ ਜਾਰੀ ਕੀਤਾ ਜਾ ਰਿਹਾ ਹੈ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: