ਕਪੂਰਥਲਾ: ਸੁਲਤਾਨਪੁਰ ਲੋਧੀ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਜੇਸੀਬੀ ਦੀ ਚਪੇਟ ਚ ਆਉਣ ਨਾਲ 2 ਸਾਲਾ ਬੱਚੇ ਦੀ ਮੌਤ ਹੋਈ।ਘਟਨਾ ਮਗਰੋਂ ਜੇ.ਸੀ.ਬੀ ਚਾਲਕ ਮੌਕੇ ਤੋਂ ਫ਼ਰਾਰ ਹੈ।ਸਮਾਰਟ ਸਿਟੀ ਪ੍ਰਾਜੈਕਟ ਅਧੀਨ ਸੁਲਤਾਨਪੁਰ ਲੋਧੀ ਦੇ ਸਰਕਾਰੀ ਸੀਨੀਅਰ ਸਕੈਡਰੀ ਸਕੂਲ (ਲੜਕਿਆਂ) ਵਿੱਚ ਨਵੀਂ ਇਮਾਰਤ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਉਸਾਰੀ ਦਾ ਕੰਮ ਕਰਨ ਵਾਲੇ ਪਰਵਾਸੀ ਮਜ਼ਦੂਰਾਂ ਵੱਲੋਂ ਸਕੂਲ ਅੰਦਰ ਹੀ ਆਰਜ਼ੀ ਘਰ ਬਣਾਕੇ ਰਿਹਾਇਸ਼ ਕੀਤੀ ਗਈ ਹੈ।
ਅੱਜ ਸ਼ਾਮ ਕਰੀਬ 4 ਵਜੇ ਜਦੋਂ ਉਸਾਰੀ ਦਾ ਕੰਮ ਚੱਲ ਰਿਹਾ ਸੀ, ਇਸ ਦੌਰਾਨ ਇਕ ਮਾਸੂਮ ਬੱਚਾ ਜਿਸ ਦੀ ਉਮਰ ਕਰੀਬ ਦੋ ਸਾਲ ਦੱਸੀ ਜਾ ਰਹੀ ਹੈ, ਉਸਦੀ ਰੇਤ ਢੋਹ ਰਹੀ ਜੇਸੀਬੀ ਮਸ਼ੀਨ ਦੀ ਚਪੇਟ ਚ ਆ ਜਾਣ ਕਾਰਨ ਮੌਤ ਹੋ ਗਈ।ਇਸ ਦੌਰਾਨ ਬੱਚਿਆ ਦੇ ਮਾਪਿਆਂ ਦੇ ਨਾਲ ਗੱਲਬਾਤ ਕੀਤੀ ਗਈ ਤੇ ਉਨ੍ਹਾਂ ਨੇ ਦੱਸਿਆ ਕਿ ਉਹ ਲੱਗਭਗ ਤਿੰਨ ਮਹੀਨਿਆਂ ਤੋਂ ਇਸ ਇਮਾਰਤ ਦੀ ਉਸਾਰੀ ਲਈ ਗੁਰਦਾਸਪੁਰ ਦੇ ਠੇਕੇਦਾਰ ਦੇ ਅਧੀਨ ਕੰਮ ਕਰ ਰਹੇ ਨੇ ਪਰ ਪਿਛਲੇ ਤਿੰਨ ਮਹੀਨਿਆਂ ਤੋਂ ਹੀ ਉਨ੍ਹਾਂ ਨੂੰ ਉਸ ਵੱਲੋਂ ਕੋਈ ਵੀ ਪੈਸਾ ਨਹੀਂ ਦਿੱਤਾ ਗਿਆ।ਬਲਕਿ ਕੰਮ ਕਰਨ ਦੇ ਲਈ ਧਮਕਾਇਆ ਜਾ ਰਿਹਾ ਸੀ।ਅਜਿਹੇ ਗੰਭੀਰ ਦੋਸ਼ ਮ੍ਰਿਤਕ ਬੱਚੀ ਦੇ ਮਾਪਿਆਂ ਵੱਲੋਂ ਗੁਰਦਾਸਪੁਰ ਦੇ ਠੇਕੇਦਾਰ 'ਤੇ ਲਗਾਏ ਗਏ ਹਨ।
ਇਸ ਸਾਰੀ ਘਟਨਾ ਤੋਂ ਬਾਅਦ ਮ੍ਰਿਤਕ ਬੱਚੇ ਦੀ ਦੇਹ ਨੂੰ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਦੇ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ। ਮੌਕੇ ਤੇ ਪਹੁੰਚਕੇ ਸੁਲਤਾਨਪੁਰ ਲੋਧੀ ਪੁਲਿਸ ਪ੍ਰਸ਼ਾਸ਼ਨ ਵਲੋਂ ਘਟਨਾਸਥਲ ਦੀ ਜਾਂਚ ਕੀਤੀ ਗਈ ਤੇ ਬੱਚੇ ਦੇ ਰਿਸ਼ਤੇਦਾਰਾਂ ਨਾਲ ਗੱਲ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ