Border Farming: ਕਿਸਾਨਾਂ ਲਈ ਖੁੱਲ੍ਹਿਆ ਭਾਰਤ-ਪਾਕਿਸਤਾਨ ਬਾਰਡਰ, ਸਵੇਰੇ 8 ਤੋਂ ਸ਼ਾਮ 6 ਵਜੇ ਜਾ ਸਕਣਗੇ ਕਿਸਾਨ, ਜਾਣੋ ਪੂਰੀ ਜਾਣਕਾਰੀ
ਕਿਸਾਨਾਂ ਨਾਲ ਮੀਟਿੰਗ ਦੌਰਾਨ ਸਰਹੱਦੀ ਖੇਤਰ ਦੇ ਕਰੀਬ ਦੋ ਦਰਜਨ ਪਿੰਡਾਂ ਦੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਕਈ ਸਮੱਸਿਆਵਾਂ ’ਤੇ ਚਰਚਾ ਕੀਤੀ ਗਈ ਜਿਸ ਵਿੱਚ ਭਾਰਤ- ਪਾਕਿ ਕੰਡਿਆਲੀ ਤਾਰ ਦਾ ਸਮਾਂ ਵਧਾਉਣਾ, ਫਸਲਾਂ ਦੀ ਬਿਜਾਈ ਅਤੇ ਬਿਜਾਈ ਲਈ ਜਾ ਰਹੇ ਮਜ਼ਦੂਰਾਂ ਦੀ ਪੜਤਾਲ, ਫਸਲ ਦੀ ਉਚਾਈ ਜਿਹੇ ਕਈਆਂ ਮੁੱਦਿਆਂ ਉੱਤੇ ਚਰਚਾ ਹੋਈ
Punjab Pakistan Border: ਝੋਨੇ ਦੀ ਲਵਾਈ ਦੇ ਸੀਜ਼ਨ ਦੀ ਸ਼ੁਰੂਆਤ ਸਬੰਧੀ ਬੀ.ਐੱਸ.ਐੱਫ(BSF) ਦੀ 55 ਬਟਾਲੀਅਨ ਵੱਲੋਂ ਫਾਜ਼ਿਲਕਾ(Fazilka) ਦੀ ਭਾਰਤ-ਪਾਕਿ ਸਰਹੱਦ(India Pak Border) 'ਤੇ ਸਾਦਕੀ ਚੌਕੀ 'ਤੇ ਕਿਸਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ 'ਚ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਤੇ ਉਨ੍ਹਾਂ ਦਾ ਹੱਲ ਕੀਤਾ ਗਿਆ। ਇਸ ਮੌਕੇ ਭਾਰਤ-ਪਾਕਿਸਤਾਨ ਸਰਹੱਦ ਦੇ ਵਿਚਕਾਰ ਲੱਗੀ ਕੰਡਿਆਲੀ ਤਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਖੋਲ੍ਹਣ ਦੇ ਆਦੇਸ਼ ਦਿੱਤੇ ਗਏ ਤਾਂ ਜੋ ਕਿਸਾਨਾਂ ਨੂੰ ਸਰਹੱਦ ਪਾਰ ਖੇਤਾਂ ਵਿੱਚ ਫਸਲ ਬੀਜਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਭਾਰਤ-ਪਾਕਿ ਸਰਹੱਦ ਦੀ ਸਾਦਕੀ ਚੌਕੀ ’ਤੇ ਪੁੱਜੇ ਬੀਐਸਐਫ ਦੀ 55 ਬਟਾਲੀਅਨ ਦੇ ਕਮਾਂਡੈਂਟ ਕੇ.ਐਨ.ਤ੍ਰਿਪਾਠੀ ਨੇ ਦੱਸਿਆ ਕਿ ਕਿਸਾਨਾਂ ਨਾਲ ਮੀਟਿੰਗ ਦੌਰਾਨ ਸਰਹੱਦੀ ਖੇਤਰ ਦੇ ਕਰੀਬ ਦੋ ਦਰਜਨ ਪਿੰਡਾਂ ਦੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਕਈ ਸਮੱਸਿਆਵਾਂ ’ਤੇ ਚਰਚਾ ਕੀਤੀ ਗਈ ਜਿਸ ਵਿੱਚ ਭਾਰਤ- ਪਾਕਿ ਕੰਡਿਆਲੀ ਤਾਰ ਦਾ ਸਮਾਂ ਵਧਾਉਣਾ, ਫਸਲਾਂ ਦੀ ਬਿਜਾਈ ਅਤੇ ਬਿਜਾਈ ਲਈ ਜਾ ਰਹੇ ਮਜ਼ਦੂਰਾਂ ਦੀ ਪੜਤਾਲ, ਫਸਲ ਦੀ ਉਚਾਈ ਜਿਹੇ ਕਈਆਂ ਮੁੱਦਿਆਂ ਉੱਤੇ ਚਰਚਾ ਹੋਈ ਜਿਸ ਤੋਂ ਬਾਅਦ ਬੀ.ਐਸ.ਐਫ ਨੇ ਭਾਰਤ-ਪਾਕਿ ਕੰਡਿਆਲੀ ਤਾਰ ਵਾਲੇ ਗੇਟ ਦਾ ਸਮਾਂ ਵਧਾ ਕੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਕਰ ਦਿੱਤਾ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਬਿਜਾਈ ਲਈ ਆਉਣ ਵਾਲੇ ਮਜ਼ਦੂਰਾਂ ਨੂੰ ਸਬੰਧਤ ਸਰਪੰਚ ਤੋਂ ਤਸਦੀਕ ਕੀਤਾ ਜਾਵੇ। ਅਧਿਕਾਰੀਆਂ ਨੇ ਕਿਹਾ ਕਿ ਇਸ ਵਿੱਚ ਕਿਸੇ ਕਿਸਮ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕਕੇ ਪੰਜਾਬ ਬਾਰਡਰ ਏਰੀਆ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਰਿਣਵਾ ਨੇ ਕਿਹਾ ਕਿ ਕਿਸਾਨ ਵੀ ਬੀਐਸਐਫ ਦੇ ਜਵਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਤਾਂ ਜੋ ਜੈ ਜਵਾਨ ਜੈ ਕਿਸਾਨ ਦਾ ਨਾਅਰਾ ਹਮੇਸ਼ਾ ਬੁਲੰਦ ਰਹੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।