ਪੜਚੋਲ ਕਰੋ

ਵਿਦੇਸ਼ ਮੰਤਰਾਲੇ ਦੀ ਫਾਰਮੈਲਿਟੀ ਪੂਰੀ ਨਾ ਹੋਣ 'ਤੇ 130 ਸਿੱਖ ਸ਼ਰਧਾਲੂ ਫਸੇ

ਗੁਰੂ ਅਰਜੁਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ 130 ਸਿੱਖ ਸ਼ਰਧਾਲੂ ਅਟਾਰੀ ਰੇਲਵੇ ਸਟੇਸ਼ਨ 'ਤੇ ਫਸੇ ਪਏ ਹਨ। ਬੇਸ਼ੱਕ ਸ਼ਰਧਾਲੂਆਂ ਕੋਲ ਅਧਿਕਾਰਤ ਵੀਜ਼ਾ ਹਨ ਪਰ ਉਨ੍ਹਾਂ ਨੂੰ ਭਾਰਤ ਦੇ ਵਿਦੇਸ਼ ਮੰਤਰਾਲੇ ਤੋਂ ਵਿਸ਼ੇਸ਼ ਆਗਿਆ ਨਹੀਂ ਮਿਲੀ, ਇਸ ਕਾਰਨ ਉਨ੍ਹਾਂ ਨੂੰ ਉੱਥੇ ਰੋਕਿਆ ਗਿਆ ਹੈ।

ਅਟਾਰੀ: ਗੁਰੂ ਅਰਜੁਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ 130 ਸਿੱਖ ਸ਼ਰਧਾਲੂ ਅਟਾਰੀ ਰੇਲਵੇ ਸਟੇਸ਼ਨ 'ਤੇ ਫਸੇ ਪਏ ਹਨ। ਬੇਸ਼ੱਕ ਸ਼ਰਧਾਲੂਆਂ ਕੋਲ ਅਧਿਕਾਰਤ ਵੀਜ਼ਾ ਹਨ ਪਰ ਉਨ੍ਹਾਂ ਨੂੰ ਭਾਰਤ ਦੇ ਵਿਦੇਸ਼ ਮੰਤਰਾਲੇ ਤੋਂ ਵਿਸ਼ੇਸ਼ ਆਗਿਆ ਨਹੀਂ ਮਿਲੀ, ਇਸ ਕਾਰਨ ਉਨ੍ਹਾਂ ਨੂੰ ਉੱਥੇ ਰੋਕਿਆ ਗਿਆ ਹੈ। ਸ਼ਰਧਾਲੂਆਂ ਵਿੱਚ ਜ਼ਿਆਦਾਤਰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਹੋਏ ਬਜ਼ੁਰਗ ਸ਼ਾਮਲ ਹਨ। ਸ਼ਰਧਾਲੂਆਂ ਨੂੰ ਪਾਕਿਸਤਾਨ ਲਿਜਾਣ ਲਈ ਵਿਸ਼ੇਸ਼ ਰੇਲ ਨੂੰ ਵੀ ਭਾਰਤ ਦਾਖ਼ਲ ਨਹੀਂ ਹੋਣ ਦਿੱਤਾ ਜਾ ਰਿਹਾ। ਇਹ ਟ੍ਰੇਨ ਵਾਹਗਾ ਵਿੱਚ ਰੋਕੀ ਗਈ ਹੈ। ਸਰਕਾਰੀ ਵਿਭਾਗਾਂ ਦੀ ਆਪਸ ਵਿੱਚ ਤਾਲਮੇਲ ਦੀ ਕਮੀ ਦਾ ਖਾਮਿਆਜ਼ਾ ਬਜ਼ੁਰਗ ਸ਼ਰਧਾਲੂਆਂ ਨੂੰ ਭੁਗਤਣਾ ਪੈ ਰਿਹਾ ਹੈ। ਸ਼ਰਧਾਲੂਆਂ ਨੇ ਅਟਾਰੀ ਸਰਹੱਦ 'ਤੇ ਮਾੜੇ ਪ੍ਰਬੰਧਾਂ ਦਾ ਵੀ ਦੋਸ਼ ਲਾਇਆ। ਸ਼ਰਧਾਲੂਆਂ ਦਾ ਕਹਿਣਾ ਹੈ ਕਿ ਇੱਥੇ ਉਨ੍ਹਾਂ ਨੂੰ ਕੁਝ ਵੀ ਕੌਮਾਂਤਰੀ ਪਲੇਟਫਾਰਮ ਵਰਗਾ ਦਿਖਾਈ ਨਹੀਂ ਦੇ ਰਿਹਾ ਹੈ। ਹੋਰ ਤਾਂ ਹੋਰ ਇੱਥੇ ਪੀਣ ਦੇ ਪਾਣੀ ਅਤੇ ਸਾਫ ਪਖ਼ਾਨਿਆਂ ਦੀ ਵੀ ਸੁਵਿਧਾ ਨਹੀਂ ਹੈ। ਸ਼ਰਧਾਲੂਆਂ ਨੇ ਤਲਖ਼ੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਜੇਕਰ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਵਿੱਚ ਮੱਤਭੇਦ ਹਨ ਤਾਂ ਉਸ ਦਾ ਦੰਡ ਸੰਗਤ ਨੂੰ ਕਿਓਂ ਦਿੱਤਾ ਜਾ ਰਿਹਾ ਹੈ। ਸ਼ਰਧਾਲੂਆਂ ਨੇ ਇੱਥੋਂ ਤਕ ਕਹਿ ਦਿੱਤਾ ਕਿ ਰੇਲਵੇ ਨੇ ਉਨ੍ਹਾਂ ਨੂੰ ਸਟੇਸ਼ਨ ਦੇ ਅੰਦਰ ਵੀ ਦਾਖ਼ਲ ਹੋਣ ਨਹੀਂ ਦਿੱਤਾ, ਜਿਵੇਂ ਉਹ ਕੋਈ ਵਿਦੇਸ਼ੀ ਹੋਣ। ਉੱਧਰ, ਅਟਾਰੀ ਦੇ ਸਟੇਸ਼ਨ ਮਾਸਟਰ ਐਮਐਲ ਰਾਏ ਦਾ ਤਰਕ ਹੈ ਕਿ ਵਿਦੇਸ਼ ਮੰਤਰਾਲੇ ਤੋਂ ਪ੍ਰਵਾਨਗੀ ਮਿਲਣ ਤਕ ਉਹ ਕੁਝ ਵੀ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਜਿੰਨਾ ਸਮਾਂ ਉਨ੍ਹਾਂ ਨੂੰ ਵਿਦੇਸ਼ ਮੰਤਰਾਲੇ ਤੋਂ ਹਰੀ ਝੰਡੀ ਨਹੀਂ ਮਿਲ ਜਾਂਦੀ ਓਨਾ ਚਿਰ ਉਹ ਕਿਸੇ ਮੁਸਾਫਰ ਨੂੰ ਅੰਦਰ ਆਉਣ ਤੇ ਇਮੀਗ੍ਰੇਸ਼ਨ ਤੇ ਕਸਟਮ ਕਲੀਅਰੈਂਸ ਆਦਿ ਨਹੀਂ ਕਰਵਾ ਸਕਦੇ। ਵਿਦੇਸ਼ ਮੰਤਰਾਲੇ ਦੀ ਫਾਰਮੈਲਿਟੀ ਪੂਰੀ ਨਾ ਹੋਣ 'ਤੇ 130 ਸਿੱਖ ਸ਼ਰਧਾਲੂ ਫਸੇ ਦੱਸਣਯੋਗ ਹੈ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2003 ਵਿੱਚ ਜਾਰੀ ਕੀਤੇ ਗਏ ਨਾਨਕਸ਼ਾਹੀ ਕੈਲੰਡਰ ਨੂੰ ਮਾਨਤਾ ਦਿੱਤੀ ਗਈ ਹੈ, ਇਸ ਲਈ ਉਹ 16 ਜੂਨ ਨੂੰ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਮਨਾ ਰਹੇ ਹਨ। ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਲ 2010 ਵਿੱਚ ਸੋਧ ਕੇ ਜਾਰੀ ਕੀਤੇ ਗਏ ਨਾਨਕਸ਼ਾਹੀ ਕੈਲੰਡਰ ਨੂੰ ਮੰਨਦੀ ਹੈ ਤੇ ਇਹ ਸ਼ਹੀਦੀ ਦਿਹਾੜਾ ਸੱਤ ਜੂਨ ਨੂੰ ਹੀ ਮਨਾ ਚੁੱਕੀ ਹੈ। ਇਸ ਲਈ ਐਸਜੀਪੀਸੀ ਇਸ ਮੌਕੇ ਆਪਣੇ ਵੱਲੋਂ ਜਥਾ ਨਹੀਂ ਭੇਜ ਰਹੀ। ਇਸ ਤੋਂ ਪਹਿਲਾਂ ਐਸਜੀਪੀਸੀ ਨੇ ਪੰਜ ਤੋਂ 14 ਜੂਨ ਤਕ ਵੀਜ਼ਾ ਲੈਣ ਲਈ ਪਾਕਿਸਤਾਨ ਹਾਈ ਕਮਿਸ਼ਨ ਨੂੰ 80 ਪਾਸਪੋਰਟ ਸਮੇਤ ਬੇਨਤੀ ਭੇਜੀ ਸੀ, ਪਰ ਇਸ ਨੂੰ ਪਾਕਿਸਤਾਨੀ ਅਧਿਕਾਰੀਆਂ ਨੇ ਰੱਦ ਕਰ ਦਿੱਤਾ ਸੀ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget