ਫਾਜ਼ਿਲਕਾ: ਸ਼ਨੀਵਾਰ ਨੂੰ ਜ਼ਿਲ੍ਹਾ ਫਾਜ਼ਿਲਕਾ (Fazilka) ਦੇ ਐਸਐਸਪੀ ਹਰਜੀਤ ਸਿੰਘ ਵਲੋਂ ਕੀਤੀ ਗਈ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਬੀਤੇ ਦਿਨ 4 ਨਵੰਬਰ ਨੂੰ ਪੁਲਿਸ ਦੇ ਸੀਆਈਏ ਸਟਾਫ ਨੇ ਚੌਕਸੀ ਪੜਤਾਲ ਕੀਤੀ ਅਤੇ ਇੱਕ ਕਾਰ ਸਵਾਰ ਨੂੰ ਰੋਕ ਕੇ ਉਸ ਕੋਲੋਂ 120 ਗ੍ਰਾਮ ਹੈਰੋਇਨ ਬਰਾਮਦ ਕੀਤੀ ਅਤੇ 60 ਹਜ਼ਾਰ ਦੀ ਨਕਦੀ ਬਰਾਮਦ ਕੀਤੀ ਗਈ। ਜਿਸ ਤੋਂ ਹੋਰ ਪੁੱਛਗਿੱਛ ਦੌਰਾਨ ਉਸ ਨੇ ਕੋਈ ਸਪਸ਼ਟ ਜਵਾਬ ਨਹੀਂ ਦਿੱਤਾ। ਇਸ ਮਗਰੋਂ ਪੁਲਿਸ ਨੇ ਕੇਸ ਦਰਜ ਕਰਕੇ ਗੁਰਭੇਜ ਸਿੰਘ ਉਰਫ ਵਸੀ ਨਿਵਾਸੀ ਨਿਜ਼ਾਮ ਵਾਲਾ ਤੋਂ ਸਖ਼ਤੀ ਨਾਲ ਪੁੱਛਗਿੱਛ ਸ਼ੁਰੂ ਕੀਤੀ।

ਪ੍ਰੈੱਸ ਕਾਨਫਰੰਸ ਦੌਰਾਨ ਐਸਐਸਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸ਼ੀ ਗੁਰਭੇਜ ਸਿੰਘ ਨੇ ਖੁਲਾਸਾ ਕੀਤਾ ਕਿ ਉਸ ਵਰਗੇ ਭਾਰਤੀ ਤਸਕਰ ਪਾਕਿਸਤਾਨੀ ਤਸਕਰਾਂ (Pak-Indian smugglers) ਨਾਲ WhatsApp ਰਾਹੀਂ ਸੰਪਰਕ ਕਰਦੇ ਹਨ ਅਤੇ ਹੈਰੋਇਨ ਜਾਂ ਹਥਿਆਰਾਂ ਨੂੰ ਲੁਕਾਉਣ ਦੀ ਥਾਂ ਬਾਰੇ ਗੱਲ ਕਰਦੇ ਹਨ। ਐਸਐਸਪੀ ਹਰਜੀਤ ਸਿੰਘ ਮੁਤਾਬਕ ਸਮੱਗਲਰ ਤਸਕਰੀ ਲਈ ਤਾਰਬੰਦੀ ਕੋਲ ਢੁਕਵੀਂ ਥਾਂ ਤੈਅ ਕਰਕੇ ਇਸ ਕੰਮ ਨੂੰ ਅੰਜਾਮ ਦਿੰਦੇ ਹਨ।



ਉਨ੍ਹਾ ਅੱਗੇ ਕਿਹਾ ਕਿ ਤਸਕਰ ਦੀ ਨਿਸ਼ਾਨਦੇਹੀ 'ਤੇ ਪੁਲਿਸ ਅਤੇ ਬੀਐਸਐਫ ਨੇ ਇਸ ਸਾਂਝੇ ਅਪ੍ਰੇਸ਼ਨ ਦੌਰਾਨ ਭਾਰਤ-ਪਾਕਿ ਸਰਹੱਦ ਨੇੜਿਓਂ 3 ਕਿਲੋ 546 ਗ੍ਰਾਮ ਹੈਰੋਇਨ ਅਤੇ ਇੱਕ ਪਿਸਤੌਲ (ਮਾਰਕਾ ਇਟਲੀ) ਬਰਾਮਦ ਕੀਤੀ। ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫਤਾਰ ਕੀਤੇ ਤਸਕਰ ਗੁਰਭੇਜ ਸਿੰਘ ਖਿਲਾਫ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਹੈਰੋਇਨ ਦੀ ਤਸਕਰੀ ਸਮੇਤ ਨਸ਼ੀਲੇ ਪਦਾਰਥਾਂ ਦਾ ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਬਰਾਮਦ ਕੀਤੀ ਗਈ ਹੈਰੋਇਨ ਅੰਤਰਰਾਸ਼ਟਰੀ ਬਾਜ਼ਾਰ ਵਿਚ 20 ਕਰੋੜ ਰੁਪਏ ਦੀ ਦੱਸੀ ਜਾਂਦੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904