ਪੜਚੋਲ ਕਰੋ
Advertisement
ਭਾਰਤ-ਪਾਕਿ ਨੂੰ ਜੋੜੇਗਾ ਬਾਬਾ ਨਾਨਕ ਦਾ ਪ੍ਰਕਾਸ਼ ਪੁਰਬ, ਪਾਕਿਸਤਾਨ ਦਾ ਵੱਡਾ ਫੈਸਲਾ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਿੱਲੀ ਤੋਂ ਗੁਰਦੁਆਰਾ ਨਨਕਾਣਾ ਸਾਹਿਬ (ਪਾਕਿਸਤਾਨ) ਤਕ ਸਜਾਇਆ ਜਾਵੇਗਾ। ਇਸ ਸਬੰਧੀ ਪਾਕਿਸਤਾਨ ਸਰਕਾਰ ਵੱਲੋਂ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਦੀ ਪੁਸ਼ਟੀ ਕਰਦਿਆਂ ਸਰਨਾ ਨੇ ਦੱਸਿਆ ਕਿ ਪਾਕਿਸਤਾਨ ਸਰਕਾਰ ਵੱਲੋਂ ਇਹ ਪ੍ਰਵਾਨਗੀ ਭਾਵੇਂ ਪਹਿਲਾਂ ਹੀ ਦੇ ਦਿੱਤੀ ਗਈ ਸੀ ਪਰ ਇਸ ਸਬੰਧੀ ਰਸਮੀ ਪ੍ਰਵਾਨਗੀ ਪੱਤਰ ਅਪਰੈਲ ਮਹੀਨੇ ਜਾਰੀ ਕੀਤਾ ਗਿਆ ਹੈ।
ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਿੱਲੀ ਤੋਂ ਗੁਰਦੁਆਰਾ ਨਨਕਾਣਾ ਸਾਹਿਬ (ਪਾਕਿਸਤਾਨ) ਤਕ ਸਜਾਇਆ ਜਾਵੇਗਾ। ਇਸ ਸਬੰਧੀ ਪਾਕਿਸਤਾਨ ਸਰਕਾਰ ਵੱਲੋਂ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਦੀ ਪੁਸ਼ਟੀ ਕਰਦਿਆਂ ਸਰਨਾ ਨੇ ਦੱਸਿਆ ਕਿ ਪਾਕਿਸਤਾਨ ਸਰਕਾਰ ਵੱਲੋਂ ਇਹ ਪ੍ਰਵਾਨਗੀ ਭਾਵੇਂ ਪਹਿਲਾਂ ਹੀ ਦੇ ਦਿੱਤੀ ਗਈ ਸੀ ਪਰ ਇਸ ਸਬੰਧੀ ਰਸਮੀ ਪ੍ਰਵਾਨਗੀ ਪੱਤਰ ਅਪਰੈਲ ਮਹੀਨੇ ਜਾਰੀ ਕੀਤਾ ਗਿਆ ਹੈ।
ਇਹ ਪ੍ਰਵਾਨਗੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੱਤਰ ਰਾਹੀਂ ਦਿੱਤੀ ਗਈ ਹੈ, ਜਿਸ ਉਪਰ ਪ੍ਰਧਾਨ ਤਾਰਾ ਸਿੰਘ ਦੇ ਦਸਤਖ਼ਤ ਹਨ। ਸਰਨਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਨਗਰ ਕੀਰਤਨ 28 ਅਕਤੂਬਰ ਨੂੰ ਦਿੱਲੀ ਸਥਿਤ ਗੁਰਦੁਆਰਾ ਬੰਗਲਾ ਸਾਹਿਬ ਤੋਂ ਰਵਾਨਾ ਹੋਵੇਗਾ। ਅੰਮ੍ਰਿਤਸਰ ਵਿੱਚ ਠਹਿਰਾਅ ਮਗਰੋਂ ਨਗਰ ਕੀਰਤਨ 31 ਅਕਤੂਬਰ ਨੂੰ ਅਟਾਰੀ ਵਾਹਗਾ ਸਰਹੱਦ ਪਾਰ ਕਰਕੇ ਗੁਰਦੁਆਰਾ ਨਨਕਾਣਾ ਸਾਹਿਬ ਲਈ ਰਵਾਨਾ ਹੋਵੇਗਾ।
ਪਾਵਨ ਸਰੂਪ ਵਾਲੀ ਬੱਸ ਸਰਹੱਦ ਪਾਰ ਕਰਕੇ ਨਨਕਾਣਾ ਸਾਹਿਬ ਤਕ ਜਾਵੇਗੀ। ਜਦੋਂਕਿ ਸੁਨਹਿਰੀ ਪਾਲਕੀ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸੁਸ਼ੋਭਿਤ ਕਰਨ ਦੀ ਯੋਜਨਾ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਲਗਪਗ 1500 ਵਿਅਕਤੀਆਂ ਨੂੰ ਸੰਗਤ ਦੇ ਰੂਪ ਵਿਚ ਵੀਜ਼ਾ ਦੇਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਹ ਸੰਗਤ ਦਿੱਲੀ ਤੋਂ ਨਗਰ ਕੀਰਤਨ ਦੇ ਰੂਪ ਵਿਚ ਸਰਹੱਦ ਤਕ ਪੁੱਜੇਗੀ ਤੇ ਸਰਹੱਦ ਪਾਰ ਕਰਕੇ ਨਨਕਾਣਾ ਸਾਹਿਬ ਜਾਵੇਗੀ। ਪੀਜੀਪੀਸੀ ਵੱਲੋਂ ਜਾਰੀ ਕੀਤੇ ਪੱਤਰ ਵਿਚ ਸਰਨਾ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੀ ਕੀਤੀ ਗਈ ਕਾਰ ਸੇਵਾ ਦੀ ਸ਼ਲਾਘਾ ਕੀਤੀ ਗਈ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕ੍ਰਿਕਟ
ਪੰਜਾਬ
ਆਟੋ
Advertisement