Threats to Punjab: ਭਾਰਤ ਦੀਆਂ ਖੁਫੀਆ ਏਜੰਸੀਆਂ ਨੇ ਅੱਤਵਾਦੀ ਹਮਲਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਖੁਫੀਆ ਵਿਭਾਗ ਨੂੰ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਲ ਜੁੜੀ ਅਹਿਮ ਜਾਣਕਾਰੀ ਮਿਲੀ ਹੈ। ਦਿੱਲੀ ਤੇ ਪੰਜਾਬ ਪਾਕਿਸਤਾਨੀ ਖੁਫੀਆ ਏਜੰਸੀ ISI ਤੇ ਬੰਗਲਾਦੇਸ਼ ਦੇ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਹਨ। ਪਾਕਿਸਤਾਨ ਦੀ ਖੁਫੀਆ ਏਜੰਸੀ ISI ਵੱਲੋਂ 2025 ਵਿੱਚ ਲੜੀਵਾਰ ਬੰਬ ਧਮਾਕਿਆਂ ਦੀ ਯੋਜਨਾ ਬਣਾਉਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਭਾਰਤੀ ਖੁਫੀਆ ਏਜੰਸੀਆਂ ਨੇ ਇੱਕ ਮਹੱਤਵਪੂਰਨ ਸੁਰੱਖਿਆ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਪਾਕਿਸਤਾਨ ਸਥਿਤ ਆਈਐਸਆਈ ਅਤੇ ਇਸਲਾਮਿਕ ਅੱਤਵਾਦੀ ਸੰਗਠਨਾਂ ਵੱਲੋਂ ਭਾਰਤ ਵਿੱਚ ਲੜੀਵਾਰ ਬੰਬ ਧਮਾਕਿਆਂ ਦੀ ਯੋਜਨਾ ਬਾਰੇ ਜਾਣਕਾਰੀ ਦਿੱਤੀ ਗਈ ਹੈ। ਖੁਫੀਆ ਵਿਭਾਗ ਮੁਤਾਬਕ ਇਹ ਅੱਤਵਾਦੀ ਸੰਗਠਨ ਬੰਗਲਾਦੇਸ਼ ਦੀ ਮਦਦ ਨਾਲ ਭਾਰਤ 'ਚ ਹਮਲੇ ਕਰਨ ਦੀ ਯੋਜਨਾ ਬਣਾ ਰਹੇ ਹਨ।
ਖੁਫੀਆ ਵਿਭਾਗ ਨੇ ਕਿਹਾ ਕਿ ਬੰਗਲਾਦੇਸ਼ ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) 'ਚ ਮੌਜੂਦ ਅੱਤਵਾਦੀ ਤੱਤ ਭਾਰਤ ਦੇ ਪ੍ਰਮੁੱਖ ਸ਼ਹਿਰਾਂ ਖਾਸ ਤੌਰ 'ਤੇ ਦਿੱਲੀ, ਪੰਜਾਬ ਤੇ ਮੈਟਰੋ ਸ਼ਹਿਰਾਂ ਦੇ ਵਿਅਸਤ ਇਲਾਕਿਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਹਨ। ਇਹ ਵੀ ਸੰਕੇਤ ਦਿੱਤਾ ਗਿਆ ਹੈ ਕਿ ਬੰਗਲਾਦੇਸ਼ ਦੇ ਅੱਤਵਾਦੀ ਸੰਗਠਨ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਅੱਤਵਾਦੀ ਸੰਗਠਨਾਂ ਨਾਲ ਮਿਲ ਕੇ ਇਹ ਹਮਲਾ ਕਰ ਸਕਦੇ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਇਸ ਅਹਿਮ ਅਲਰਟ ਤੋਂ ਬਾਅਦ ਦੇਸ਼ ਦੀਆਂ ਸਾਰੀਆਂ ਖੁਫੀਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ ਤੇ ਦਿੱਲੀ ਅਤੇ ਪੰਜਾਬ 'ਚ ਵਿਸ਼ੇਸ਼ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰ ਦਿੱਤੇ ਗਏ ਹਨ।