ਪਠਾਨਕੋਟ: ਪਾਕਿਸਤਾਨ ਵੱਲੋਂ ਲਗਾਤਾਰ ਘੁਸਪੈਠ ਕਰਨ ਦੀਆਂ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਹਨ। ਇਸ ਵਾਰ ਪਠਾਨਕੋਟ 'ਚ ਭਾਰਤ ਪਾਕਿਸਤਾਨ ਸਰਹੱਦ 'ਤੇ ਬਮਿਆਲ 'ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ਹੈ। ਹਾਲਾਂਕਿ ਬੀਐਸਐਫ ਨੇ ਘੁਸਪੈਠ ਨੂੰ ਨਾਕਾਮ ਕੀਤਾ ਹੈ। ਪਾਕਿਸਤਾਨ ਵਾਲੇ ਪਾਸਿਓਂ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਇੱਕ ਸ਼ਖਸ ਨੂੰ ਢੇਰ ਕਰ ਦਿੱਤਾ ਗਿਆ ਹੈ। ਬਮਿਆਲ ਦੀ ਟਿੰਡਾ ਪੋਸਟ 'ਤੇ ਘੁਸਪੈਠ ਦੀ ਕੋਸ਼ਿਸ਼ ਦਾ ਪਤਾ ਚਲਦਿਆਂ ਹੀ ਬੀਐਸਐਫ ਵੱਲੋਂ ਕਾਰਵਾਈ ਕੀਤੀ ਗਈ।