ਪੜਚੋਲ ਕਰੋ
Advertisement
ਪਾਕਿਸਤਾਨ ਵੱਲੋਂ ਪੰਜਾਬ 'ਚ ਤਿੰਨ ਥਾਈਂ ਘੁਸਪੈਠ ਦੀ ਕੋਸ਼ਿਸ਼, 2 ਅੱਤਵਾਦੀ ਹਲਾਕ, ਅਸਲਾ ਬਰਾਮਦ
ਅੰਮ੍ਰਿਤਸਰ ਦੇ ਰਾਜਤਾਲ ਬੀਓਪੀ 'ਤੇ ਬੀਐਸਐਫ ਨੇ ਭਾਰਤੀ ਸਰਹੱਦ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਦੋ ਪਾਕਿਸਤਾਨੀ ਘੁਸਪੈਠੀਆਂ ਨੂੰ ਢੇਰ ਕਰ ਦਿੱਤਾ। ਇਨ੍ਹਾਂ ਕੋਲੋਂ ਇੱਕ ਏਕੇ 47 ਤੇ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ।
ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ਦੇ ਰਾਜਤਾਲ ਬੀਓਪੀ ‘ਤੇ ਬੀਐਸਐਫ ਨੇ ਭਾਰਤੀ ਸਰਹੱਦ ‘ਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਦੋ ਪਾਕਿਸਤਾਨੀ ਘੁਸਪੈਠੀਆਂ ਨੂੰ ਢੇਰ ਕਰ ਦਿੱਤਾ। ਉਨ੍ਹਾਂ ਕੋਲੋਂ ਇੱਕ ਏਕੇ 47 ਤੇ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਗਏ। ਪੂਰੇ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਬੁੱਧਵਾਰ ਰਾਤ ਦੋਵਾਂ ਘੁਸਪੈਠੀਆਂ ਨੂੰ ਪਹਿਲਾਂ ਸਰਹੱਦ ਨੇੜੇ ਰੁਕਣ ਦੀ ਚੇਤਾਵਨੀ ਦਿੱਤੀ। ਬੀਐਸਐਫ ਦੀ ਚਿਤਾਵਨੀ ਤੋਂ ਬਾਅਦ ਅੱਤਵਾਦੀਆਂ ਨੇ ਗੋਲੀਆਂ ਚਲਾਈਆਂ, ਜਿਸ ਦੇ ਜਵਾਬ ਵਿਚ ਫੌਜ ਨੂੰ ਵੀ ਗੋਲੀ ਚਲਾਉਣੀ ਪਈ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਦੋ ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਮਿਲੀ।
ਜਾਣਕਾਰੀ ਮੁਤਾਬਕ ਬੀਐਸਐਫ ਦੇ ਜਵਾਨਾਂ ਨੇ ਬੀਤੀ ਰਾਤ ਸਰਹੱਦੀ ਸੁਰੱਖਿਆ ਬਲ ਵੱਲੋਂ ਪਾਕਿਸਤਾਨ ਨਾਲ ਲੱਗਦੀ ਸਰਹੱਦ ਨੂੰ ਭਾਰਤ ਤੋਂ ਘੁਸਪੈਠ ਕਰਨ ਤੇ ਤਸਕਰੀ ਕਰਨ ਦੀਆਂ ਤਿੰਨ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ। ਬੀਐਸਐਫ ਦੇ ਡੀਆਈਜੀ ਭੁਪੇਂਦਰ ਸਿੰਘ ਨੇ ਦੱਸਿਆ ਕਿ ਰਾਜਤਾਲ 'ਚ ਵਿਖੇ ਪਾਕਿਸਤਾਨੀ ਘੁਸਪੈਠੀਆਂ ਨੇ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਤੇ ਦੋ ਥਾਂਵਾਂ ’ਤੇ ਹੈਰੋਇਨ ਦੀ ਤਸਕਰੀ ਦੀ ਕੋਸ਼ਿਸ਼ ਕੀਤੀ।
ਘੁਸਪੈਠੀਆਂ ਕੋਲੋਂ 21 ਕੇ ਸੀਰੀਜ਼ ਦੀਆਂ ਰਾਈਫਲਾਂ ਤੇ ਇੱਕ ਰਿਵਾਲਵਰ ਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਬੀਐਸਐਫ ਵੱਲੋਂ ਜਾਣਕਾਰੀ ਦੂਜੀ ਏਜੰਸੀਆਂ ਨਾਲ ਸਾਂਝੀ ਕੀਤੀ ਜਾ ਰਹੀ ਹੈ ਤੇ ਜਾਂਚ ਅੱਗੇ ਵਧਾਈ ਜਾ ਰਹੀ ਹੈ।
ਭਾਰਤ ਵੱਲੋਂ ਡੀਆਈਜੀ ਭੁਪਿੰਦਰ ਸਿੰਘ ਨੇ ਕਿਹਾ ਕਿ ਫਿਲਹਾਲ ਸਾਰੇ ਏਜੰਸੀਆਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਘੁਸਪੈਠੀਏ ਅੱਤਵਾਦੀ ਸੀ ਜਾਂ ਤਸਕਰ ਸੀ ਪਰ ਬੀਐਸਐਫ ਦੇ ਧੁੰਦ ਕਰਕੇ ਪੂਰੀ ਤਰ੍ਹਾਂ ਜਵਾਨਾਂ ਨੇ ਪਹਿਰੇਦਾਰੀ ਕੀਤੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਦੇਸ਼
ਸਿਹਤ
ਗੈਜੇਟ
Advertisement