ਪੜਚੋਲ ਕਰੋ

ਪਾਕਿਸਤਾਨ ਨੇ ਨਨਕਾਣਾ ਸਾਹਿਬ ਜਾਣ ਵਾਲੇ 586 ਸ਼ਰਧਾਲੂਆਂ ਦੇ ਵੀਜ਼ੇ ਕੀਤੇ ਰੱਦ

ਪਾਕਿਸਤਾਨ ਦੇ ਨਨਕਾਣਾ ਸਾਹਿਬ 'ਚ 6 ਤੋਂ 15 ਨਵੰਬਰ ਤੱਕ ਗੁਰੂ ਨਾਨਕ ਦੇਵ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਭਾਰਤੀ ਸਿੱਖ ਯਾਤਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਉਣਾ ਚਾਹੁੰਦੇ ਸਨ ਪਰ ਪਾਕਿਸਤਾਨ ਅਧਿਕਾਰੀਆਂ ਨੇ 586 ਵੀਜ਼ੇ ਰੱਦ ਕਰ ਦਿੱਤੇ ਹਨ।

Guru Nanak Dev Jyanti: ਪਾਕਿਸਤਾਨ ਦੇ ਨਨਕਾਣਾ ਸਾਹਿਬ ਵਿੱਚ 6 ਤੋਂ 15 ਨਵੰਬਰ ਤੱਕ ਗੁਰੂ ਨਾਨਕ ਦੇਵ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਇਸੇ ਕਰਕੇ ਪੰਜਾਬ ਤੋਂ ਬਹੁਤ ਸਾਰੇ ਸਿੱਖ ਸ਼ਰਧਾਲੂ ਗੁਰੂ ਨਾਨਕ ਜਯੰਤੀ ਦੇ ਸ਼ੁਭ ਮੌਕੇ 'ਤੇ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ ਵਿਖੇ ਹਾਜ਼ਰੀ ਭਰਨਾ ਚਾਹੁੰਦੇ ਸਨ। ਪਰ ਉਨ੍ਹਾਂ ਸਾਰਿਆਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ। ਦਰਅਸਲ, ਪਾਕਿਸਤਾਨੀ ਅਧਿਕਾਰੀਆਂ ਨੇ ਨਨਕਾਣਾ ਸਾਹਿਬ ਜਾਣ ਦੇ ਚਾਹਵਾਨ ਸਿੱਖ ਸ਼ਰਧਾਲੂਆਂ ਦੇ 1496 ਵੀਜ਼ਿਆਂ ਵਿੱਚੋਂ 586 ਵੀਜ਼ੇ ਰੱਦ ਕਰ ਦਿੱਤੇ ਹਨ।

1496 ਵੀਜ਼ਿਆਂ ਵਿੱਚੋਂ ਸਿਰਫ਼ 910 ਵੀਜ਼ੇ ਹੀ ਮਨਜ਼ੂਰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਨਕਾਣਾ ਸਾਹਿਬ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ 1496 ਵੀਜ਼ਾ ਅਰਜ਼ੀਆਂ ਦਿੱਤੀਆਂ ਸਨ, ਜਿਨ੍ਹਾਂ ਵਿੱਚੋਂ ਸਿਰਫ਼ 910 ਨੂੰ ਹੀ ਮਨਜ਼ੂਰੀ ਮਿਲੀ ਹੈ। 910 ਸ਼ਰਧਾਲੂਆਂ ਦੇ ਵੀਜ਼ੇ ਦੀ ਵੈਧਤਾ ਸਿਰਫ਼ 10 ਦਿਨਾਂ ਲਈ ਹੈ। ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਧਾਰਮਿਕ ਵੀਜ਼ੇ ਰੱਦ ਨਹੀਂ ਕਰਨੇ ਚਾਹੀਦੇ। ਇਸ ਤੋਂ ਸਿੱਖ ਸ਼ਰਧਾਲੂ ਬੇਹੱਦ ਨਿਰਾਸ਼ ਹਨ।

'ਧਾਰਮਿਕ ਸਥਾਨਾਂ ਰਾਹੀਂ ਜੁੜ ਸਕਦੇ ਹਨ ਦੋਵੇਂ ਦੇਸ਼ਾਂ ਦੇ ਲੋਕ'

ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੋਵਾਂ ਨੂੰ ਆਨ-ਅਰਾਈਵਲ ਵੀਜ਼ਾ ਸਹੂਲਤ ਪ੍ਰਦਾਨ ਕਰਨੀ ਚਾਹੀਦੀ ਹੈ ਅਤੇ ਵੀਜ਼ਾ ਦਫ਼ਤਰ ਅਟਾਰੀ-ਵਾਹਗਾ ਸਰਹੱਦ 'ਤੇ ਖੁੱਲ੍ਹਣਾ ਚਾਹੀਦਾ ਹੈ। ਹਰਭਜਨ ਸਿੰਘ ਨੇ ਇਹ ਵੀ ਕਿਹਾ ਕਿ ਪਹਿਲਾਂ ਪਾਕਿਸਤਾਨ ਵਿੱਚ ਨਨਕਾਣਾ ਸਾਹਿਬ ਜਾਣ ਲਈ ਜਾਂਦੀ ਬੱਸ ਨੂੰ ਵੀ ਰੋਕ ਦਿੱਤਾ ਗਿਆ ਹੈ। ਇੱਥੋਂ ਤੱਕ ਕਿ ਸਮਝੌਤਾ ਐਕਸਪ੍ਰੈਸ ਟਰੇਨ ਨੂੰ ਵੀ ਰੋਕ ਦਿੱਤਾ ਗਿਆ ਹੈ। ਅਜਿਹਾ ਨਹੀਂ ਹੋਣਾ ਚਾਹੀਦਾ। ਬੱਸ ਫਿਰ ਤੋਂ ਸ਼ੁਰੂ ਕੀਤੀ ਜਾਵੇ ਜਿਵੇਂ ਬੱਸ ਦਿੱਲੀ ਤੋਂ ਲਾਹੌਰ ਚਲਦੀ ਹੈ। ਹਰਭਜਨ ਸਿੰਘ ਨੇ ਅੱਗੇ ਕਿਹਾ ਕਿ ਦੋਵਾਂ ਮੁਲਕਾਂ ਦੀ ਨਫ਼ਰਤ ਦੇ ਦੌਰ ਵਿੱਚ ਸਾਡੇ ਦੋਵਾਂ ਮੁਲਕਾਂ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਰਾਹੀਂ ਆਪਸ ਵਿੱਚ ਜੋੜਨਾ ਚਾਹੀਦਾ ਹੈ।

8 ਨਵੰਬਰ ਨੂੰ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਨੇ ਇਹ ਵੀ ਦੱਸਿਆ ਕਿ ਸਿੱਖ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 8 ਨਵੰਬਰ ਨੂੰ ਪਾਕਿਸਤਾਨ ਦੇ ਨਨਕਾਣਾ ਸਾਹਿਬ ਵਿਖੇ ਮਨਾਉਣਗੇ। ਇਸ ਤੋਂ ਇਲਾਵਾ ਸਾਰੇ ਭਾਰਤੀ ਸਿੱਖ ਸ਼ਰਧਾਲੂ ਡੇਰਾ ਸਾਹਿਬ, ਪੰਜਾ ਸਾਹਿਬ, ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਦੇ ਵੀ ਦਰਸ਼ਨ ਕਰਨਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024

ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Embed widget