Punjab Breaking News Live : ਹੁਣ ਪ੍ਰਧਾਨ ਮੰਤਰੀ ਬਾਜੇਕੇ ਵੀ ਲੜੇਗਾ ਚੋਣ, ਜੰਮੂ-ਕਸ਼ਮੀਰ ਅੱਤਵਾਦੀ ਹਮਲਿਆਂ ਤੋਂ ਬਾਅਦ ਪਠਾਨਕੋਟ 'ਚ ਹਥਿਆਰਾਂ ਨਾਲ ਲੈਸ ਦੇਖੇ ਦੋ ਸ਼ੱਕੀ, ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਸਥਾਪਿਤ ਕਰੇਗੀ ਪਾਕਿ ਸਰਕਾਰ

Punjab Breaking News Live : ਹੁਣ ਪ੍ਰਧਾਨ ਮੰਤਰੀ ਬਾਜੇਕੇ ਵੀ ਲੜੇਗਾ ਚੋਣ, ਜੰਮੂ-ਕਸ਼ਮੀਰ ਅੱਤਵਾਦੀ ਹਮਲਿਆਂ ਤੋਂ ਬਾਅਦ ਪਠਾਨਕੋਟ 'ਚ ਹਥਿਆਰਾਂ ਨਾਲ ਲੈਸ ਦੇਖੇ ਦੋ ਸ਼ੱਕੀ, ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਸਥਾਪਿਤ ਕਰੇਗੀ ਪਾਕਿ ਸਰਕਾਰ

ABP Sanjha Last Updated: 26 Jun 2024 12:57 PM

ਪਿਛੋਕੜ

Punjab Breaking News Live 26 June 2024 : ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਨੇ ਚੋਣ ਲੜਨ ਦਾ ਐਲਾਨ ਕੀਤਾ ਹੈ।...More

Theekri Pehra: ਪੰਜਾਬ 'ਚ ਮੁੜ ਲੱਗਣ ਲੱਗੇ ਠੀਕਰੀ ਪਹਿਰੇ, ਸਰਕਾਰੀ ਫਰਮਾਨ ਹੋਇਆ ਜਾਰੀ

Theekri Pehra: ਵਧੀਕ ਜ਼ਿਲ੍ਹਾ ਮੈਜਿਸਟਰੇਟ, ਜਲੰਧਰ ਮੇਜਰ ਡਾ.ਅਮਿਤ ਮਹਾਜਨ ਵਲੋਂ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼-ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਤਹਿਸੀਲਾਂ/ਸਬ ਤਹਿਸੀਲਾਂ ਦੇ ਸਾਰੇ ਕਸਬਿਆਂ ਅਤੇ ਪਿੰਡਾਂ ਵਿੱਚ ਠੀਕਰੀ ਪਹਿਰੇ ਲਾਉਣ ਦੇ ਹੁਕਮ ਦਿੱਤੇ ਹਨ। ਹੁਕਮਾਂ ਅਨੁਸਾਰ ਨਰੋਈ ਸਿਹਤ ਵਾਲੇ ਸਾਰੇ ਬਾਲਗ ਵਿਅਕਤੀ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਹਰ ਰੋਜ਼ ਸ਼ਾਮ 8 ਵਜੇ ਤੋਂ ਸਵੇਰੇ 5 ਵਜੇ ਤੱਕ ਗਸ਼ਤ, ਠੀਕਰੀ ਪਹਿਰਾ/ਰਾਖੀ ਦੀ ਡਿਊਟੀ ਨਿਭਾਉਣ ਅਤੇ ਇਹ ਠੀਕਰੀ ਪਹਿਰਾ ਧਾਰਮਿਕ ਸਥਾਨਾਂ ’ਤੇ ਉਚੇਚੇ ਤੌਰ ’ਤੇ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।