ਪੜਚੋਲ ਕਰੋ
Advertisement
ਕੀ ਸਿੱਧੂ ਜਾਣਗੇ ਪਾਕਿਸਤਾਨ, ਕਰਤਾਰਪੁਰ ਲਾਂਘੇ ਲਈ ਪਾਕਿ ਨੇ ਭੇਜਿਆ ਸੱਦਾ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇੱਕ ਵਾਰ ਫੇਰ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਆਉਣ ਦਾ ਸੱਦਾ ਦਿੱਤਾ ਹੈ। ਪਰ ਇਸ ਵਾਰ ਸੱਦਾ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ‘ਚ ਸ਼ਾਮਲ ਹੋਣ ਦਾ ਦਿੱਤਾ ਗਿਆ ਹੈ।
ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇੱਕ ਵਾਰ ਫੇਰ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਆਉਣ ਦਾ ਸੱਦਾ ਦਿੱਤਾ ਹੈ। ਪਰ ਇਸ ਵਾਰ ਸੱਦਾ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ‘ਚ ਸ਼ਾਮਲ ਹੋਣ ਦਾ ਦਿੱਤਾ ਗਿਆ ਹੈ। ਇਹ ਇੰਵੀਟੇਸ਼ਨ ਸਿੱਧੂ ਨੂੰ ਇਮਰਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ਼ ਵੱਲੋਂ ਭੇਜਿਆ ਗਿਆ ਹੈ।
ਦੱਸ ਦਈਏ ਕਿ ਪਾਰਟੀ ਦੇ ਸੈਨੇਟਰ ਫੇਜ਼ਲ ਜਾਵੇਦ ਨੇ ਇਮਰਾਨ ਦੇ ਕਹਿਣ ‘ਤੇ ਨਵਜੋਤ ਸਿੱਧੂ ਨਾਲ ਫੋਨ ‘ਤੇ ਗੱਲ ਕੀਤੀ ਅਤੇ ਉਸ ਨੂੰ ਪਾਕਿਸਤਾਨ ਵੱਲੋਂ ਲਾਂਘੇ ਦੇ ਉਦਘਾਟਨ ‘ਚ ਸ਼ਾਮਲ ਹੋਣ ਲਈ ਕਿਹਾ। ਇਸ ਦੇ ਨਾਲ ਹੀ ਅਜੇ ਤਕ ਇਹ ਸਾਫ਼ ਨਹੀਂ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਪਾਕਿ ਦਾ ਇਹ ਸੱਦਾ ਕਬੂਲ ਕੀਤਾ ਹੈ ਜਾਂ ਨਹੀਂ।
ਇਹ ਪ੍ਰੋਗ੍ਰਾਮ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦੀ ਸ਼ੁਰੂਆਤ ਮੌਕੇ ਹੋਣਾ ਹੈ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੀ ਭਾਰਤ ਤੋਂ ਇਸ ਪ੍ਰੋਗ੍ਰਾਮ ਦਾ ਹਿੱਸਾ ਬਣਨਗੇ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਨਵਜੋਤ ਸਿੱਧੂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਦੇ ਪ੍ਰਧਾਨ ਮੰਤਰੀ ਬਣਨ ਦੌਰਾਨ ਪਾਕਿ ਦੌਰੇ ‘ਤੇ ਗਏ ਸੀ। ਜਿਸ ਤੋਂ ਬਾਅਦ ਸਿੱਧੂ ਨੂੰ ਆਲੋਚਨਾ ਦਾ ਪਾਤਰ ਬਣਨਾ ਪਿਆ ਸੀ।Pakistan Tehreek-e-Insaf: Pakistan has decided to send invitation to Navjot Singh Sidhu for #KartarpurCorridor opening ceremony. Senator Faisal Javed Khan had a telephonic conversation with Navjot Singh Sidhu on the direction of PM Imran Khan & invited him to Pakistan on 9 Nov. pic.twitter.com/QXTaBWAFFQ
— ANI (@ANI) 30 October 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement