ਬਲਦੇਵ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਪੂਰਾ ਭਰੋਸਾ ਹੈ ਕਿ ਉਨ੍ਹਾਂ ਨੂੰ ਭਾਰਤ 'ਚ ਸ਼ਰਨ ਜ਼ਰੂਰ ਦਿੱਤੀ ਜਾਵੇਗੀ। ਬਲਦੇਵ ਕੁਮਾਰ ਨੇ ਅਜੇ ਦੋ ਦਿਨ ਪਹਿਲਾਂ ਹੀ ਇਸ ਦਾ ਰਿਮਾਂਈਡਰ ਵੀ ਸਰਕਾਰ ਨੂੰ ਭੇਜਿਆ ਹੈ। ਬਲਦੇਵ ਕੁਮਾਰ ਦਾ ਕਹਿਣਾ ਹੈ ਕਿ ਪਾਕਿਸਤਾਨ 'ਚ ਉਨ੍ਹਾਂ ਦੀ ਜਾਨ ਨੂੰ ਅੱਤਵਾਦੀਆਂ ਤੇ ਆਈਐਸਆਈ ਤੋਂ ਖ਼ਤਰਾ ਹੈ, ਜਿਸ ਕਾਰਨ ਉਹ ਵਾਪਸ ਨਹੀਂ ਜਾਣਾ ਚਾਹੁੰਦੇ।
ਉਸ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੂੰ ਧਮਕੀਆਂ ਮਿਲ ਰਹੀਆਂ ਹਨ ਕਿ ਸਰਹੱਦ ਟੱਪਦਿਆਂ ਹੀ ਉਨ੍ਹਾਂ ਨੂੰ ਸ਼ੂਟ ਕਰ ਦਿੱਤਾ ਜਾਵੇਗਾ ਤੇ ਉਨ੍ਹਾਂ 'ਤੇ ਪਾਕਿਸਤਾਨ 'ਚ 50 ਲੱਖ ਦਾ ਇਨਾਮ ਵੀ ਰੱਖਿਆ ਗਿਆ ਹੈ। ਬਲਦੇਵ ਕੁਮਾਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤ 'ਚ ਉਨ੍ਹਾਂ ਨੂੰ ਸਿਆਸੀ ਸ਼ਰਨ ਦੇਣ। ਬਲਦੇਵ ਕੁਮਾਰ ਨੇ ਕਿਹਾ ਕਿ ਉਹ ਕੋਈ ਏਜੰਟ ਨਹੀਂ ਹਨ ਤੇ ਇਹ ਸਭ ਗਲਤ ਕਿਹਾ ਜਾ ਰਿਹਾ ਹੈ।