Hardeep Singh Nijjar Murder Case - ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਇੱਕ ਹੋਰ ਤੱਥ ਸਾਹਮਣੇ ਆਏ ਹਨ। ਕੈਨਡਾ ਦੀਆਂ ਮੀਡੀਆ ਰਿਪੋਰਟਾਂ ਦੇ ਅਨੁਸਾਰ ਹਰਦੀਪ ਸਿੰਘ ਨਿੱਝਰ ਨੂੰ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈਐੱਸਆਈ ਨੇ ਮਰਵਾਇਆ ਹੈ। ਇਹ ਦਾਅਵਾ ਕੈਨੇਡਾ ਦੇ ਕੁੱਝ ਨਿਊਜ਼ ਚੈਨਲ ਕਰ ਰਹੇ ਹਨ। ਹਲਾਂਕਿ ਇਸ ਪਿੱਛੇ ਸੱਚ ਕੀ ਹੈ। ਇਸ ਬਾਰੇ ਨਾਲ ਤਾਂ ਪਾਕਿਸਤਾਨ ਦੀ ISI ਏਜੰਸੀ ਨੇ ਦਾਅਵਾ ਕੀਤਾ ਹੈ ਅਤੇ ਨਾ ਹੀ ਭਾਰਤ ਜਾਂ ਕੈਨੇਡਾ ਵੱਲੋਂ ਸਪਸ਼ਟੀਕਰਨ ਆਇਆ ਹੈ।
ਮਿਲੀ ਜਾਣਕਾਰੀ ਮੁਤਾਬਕ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈਐੱਸਆਈ ਵਿਸ਼ਵ ਪੱਧਰ 'ਤੇ ਭਾਰਤ ਦਾ ਅਕਸ ਖ਼ਰਾਬ ਕਰਨਾ ਚਾਹੁੰਦੀ ਹੈ। ਉਸੇ ਉਦੇਸ਼ ਨਾਲ ISI ਏਜੰਸੀ ਨੇ ਹਰਦੀਪ ਨਿੱਝਰ ਨੂੰ ਟਾਰਗੇਟ ਕੀਤਾ ਹੈ। ਕੈਨੇਡਾ ਦੀਆਂ ਮੀਡੀਆ ਰਿਪੋਰਟਾਂ ਅਨੁਸਾਰ ਆਈਐੱਸਆਈ ਦੇ ਦੋ ਏਜੰਟਾਂ ਰਾਹਤ ਰਾਵ ਅਤੇ ਤਾਰਿਕ ਕਿਆਨੀ ਨੇ ਇਹ ਹੱਤਿਆ ਕਰਵਾਈ। ਇਸ ਦਾ ਕਾਰਨ ਇੱਕ ਇਹ ਵੀ ਹੈ ਕਿ ਨਿੱਝਰ ਸਮੇਂ ਦੇ ਨਾਲ ਨਾਲ ਸ਼ਕਤੀਸ਼ਾਲੀ ਹੁੰਦਾ ਜਾ ਰਿਹਾ ਸੀ।
ਸੂਤਰਾਂ ਅਨੁਸਾਰ ਰਾਵ, ਕਿਆਨੀ ਅਤੇ ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਤਿੱਕੜੀ ਹੈ। ਇਹ ਡਰੱਗਜ਼ ਅਤੇ ਹਥਿਆਰਾਂ ਦੇ ਧੰਦੇ 'ਤੇ ਪੂਰੀ ਤਰ੍ਹਾਂ ਨਾਲ ਕਬਜ਼ਾ ਕਰਨਾ ਚਾਹੁੰਦੇ ਸਨ। ਜਿਸ ਕਰਕੇ ਅਜਿਹਾ ਕਦਮ ਚੁੱਕਿਆ ਗਿਆ ਹੈ।
ਦੂਜੇ ਪਾਸੇ ਕੈਨੇਡਾ ਤੇ ਭਾਰਤ ਵਿਚਾਲੇ ਰਿਸ਼ਤਿਆਂ ਵਿੱਚ ਕਾਫ਼ੀ ਤਰੇੜਾਂ ਆ ਗਈਆਂ ਹਨ। ਭਾਰਤ ਨੇ ਕੈਨੇਡੀਅਨ ਨਾਗਰੀਕਾਂ ਨੂੰ ਵੀਜ਼ਾ ਦੇਣਾ ਬੰਦ ਕਰ ਦਿੱਤਾ ਹੈ। ਹਰਦੀਪ ਸਿੰਘ ਨਿੱਝਰ ਦੀ ਮੌਤ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਾਅਵਾ ਕੀਤਾ ਸੀ ਕਿ ਭਾਰਤੀ ਖੂਫ਼ੀਆਂ ਏਜੰਸੀਆ ਦਾ ਇੱਕ ਕਤਲ ਪਿੱਛੇ ਹੱਥ ਹੋ ਸਕਦਾ ਹੈ। ਜਿਸ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਰਿਸ਼ਤੇ ਕਮਜ਼ੋਰ ਹੋ ਗਏ ਸਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial