ਨਵੀਂ ਦਿੱਲੀ: ਪਾਕਿਸਤਾਨੀ ਮੀਡੀਆ ਨੇ ਵੀਰਵਾਰ ਨੂੰ ਦੱਸਿਆ ਕਿ ਨਨਕਾਣਾ ਸਾਹਿਬ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੁਨੀਆ ਦੇ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਦੀ ਪ੍ਰਕ੍ਰਿਆ ਨੂੰ 30 ਸਤੰਬਰ ਤਕ ਪੂਰਾ ਕਰਨ ਦਾ ਫੈਸਲਾ ਕੀਤਾ ਹੈ। ਖ਼ਬਰਾਂ ਮੁਤਾਬਕ ਇਹ ਫੈਸਲਾ ਬੁੱਧਵਾਰ ਨੂੰ ਲਾਹੌਰ 'ਚ ਲਹਿੰਦੇ ਪੰਜਾਬ ਦੇ ਰਾਜਪਾਲ ਚੌਧਰੀ ਸਰਵਰ ਦੀ ਪ੍ਰਧਾਨਗੀ 'ਚ ਧਾਰਮਿਕ ਸੈਰ ਸਪਾਟਾ ਤੇ ਵਿਰਾਸਤ ਕਮੇਟੀ (ਆਰਟੀਐਚਸੀ) ਦੀ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਤੋਂ ਬਾਅਦ ਰਾਜਪਾਲ ਨੇ ਪੱਤਰਕਾਰਾਂ ਨੂੰ ਕਿਹਾ ਕਿ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਪ੍ਰਕ੍ਰਿਆ 1 ਸਤੰਬਰ ਤੋਂ ਸ਼ੁਰੂ ਹੋ ਕੇ ਮਹੀਨੇ ਦੇ ਅੰਤ ਤੱਕ ਮੁਕੰਮਲ ਹੋ ਜਾਵੇਗੀ।
ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ਼੍ਰੀ ਨਨਕਾਣਾ ਸਾਹਿਬ ‘ਚ ‘ਟੈਂਟ ਸਿਟੀ’ ਸਥਾਪਤ ਕਰਨ ਦਾ ਕੰਮ ਵੀ ਅਗਲੇ ਹਫਤੇ ਸ਼ੁਰੂ ਹੋ ਜਾਵੇਗਾ। ਸੱਚਾ ਸੌਦਾ ਤੋਂ ਨਨਕਾਣਾ ਸਾਹਿਬ ਤਕ ਸੜਕ ਮੁਕੰਮਲ ਕਰਨ ਲਈ ਫੰਡ ਮੁਹੱਈਆ ਕਰਵਾਏ ਗਏ ਹਨ। ਜਲਦੀ ਹੀ ਇਸ ਪ੍ਰੋਜੈਕਟ ‘ਤੇ ਕੰਮ ਸ਼ੁਰੂ ਹੋ ਜਾਵੇਗਾ।
ਸਰਵਰ ਨੇ ਕਿਹਾ ਕਿ ਸੰਮੇਲਨ 'ਚ ਸ਼ਾਮਲ ਹੋਣ ਲਈ ਭਾਰਤ ਤੋਂ ਇਲਾਵਾ ਕਈ ਸਿੱਖ ਸ਼ਰਧਾਲੂ ਯੂਕੇ, ਅਮਰੀਕਾ ਤੇ ਹੋਰ ਦੇਸ਼ਾਂ ਤੋਂ ਵੀ ਪਹੁੰਚਣਗੇ। ਪਾਕਿਸਤਾਨੀ ਅਖ਼ਬਾਰ ਦੀ ਖ਼ਬਰ ਮੁਤਾਬਕ ਰਾਜਪਾਲ ਨੇ ਕਿਹਾ, “ਪਾਕਿਸਤਾਨ ਕਰਤਾਰਪੁਰ ਲਾਂਘਾ ਪ੍ਰਾਜੈਕਟ ਨਵੰਬਰ ਤੱਕ ਪੂਰਾ ਕਰ ਲਵੇਗਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਘੱਟ ਗਿਣਤੀਆਂ ਦੇ ਅਧਿਕਾਰਾਂ 'ਤੇ ਕੋਈ ਸਮਝੌਤਾ ਨਹੀਂ ਕਰੇਗਾ, ਨਾਲ ਹੀ ਦੇਸ਼ ਘੱਟ ਗਿਣਤੀ ਲੋਕਾਂ ਲਈ ਸੁਰੱਖਿਅਤ ਹੈ।
ਕਮੇਟੀ ਨੇ 31 ਅਗਸਤ ਨੂੰ ਗਵਰਨਰ ਹਾਊਸ ਵਿਖੇ ਹੋਣ ਵਾਲੇ “ਇੰਟਰਨੈਸ਼ਨਲ ਸਿੱਖ ਕਨਵੈਨਸ਼ਨ” ਲਈ ਪੂਰੇ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਗੁਰੂ ਨਾਨਕ ਦੇਵ ਜੀ ਦੇ ਜਨਮ ਦਿਵਸ ਦੇ ਸਮਾਗਮਾਂ ਦੌਰਾਨ, ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਰੇਲਵੇ ਸਟੇਸ਼ਨ ਤੋਂ ਵਿਸ਼ੇਸ਼ ਸ਼ਟਲ ਸੇਵਾਵਾਂ ਆਰੰਭ ਕੀਤੀਆਂ ਜਾਣਗੀਆਂ। ਗਲਿਆਰਾ ਸਿੱਖਾਂ ਨੂੰ ਬਿਨਾਂ ਕਿਸੇ ਵੀਜ਼ਾ ਦੇ ਸਰਹੱਦ ਤੋਂ ਕੁਝ ਕਿਲੋਮੀਟਰ ਦੀ ਦੂਰੀ 'ਤੇ ਸਥਿਤ ਅਸਥਾਨ ਦੇ ਦਰਸ਼ਨ ਕਰਨ ਦੀ ਆਗਿਆ ਦੇਵੇਗਾ।
ਪਿਛਲੇ ਮਹੀਨੇ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਦੇ ਸਮਾਗਮਾਂ ਦੀ ਸ਼ੁਰੂਆਤ ਕਰਨ ਲਈ ਪਾਕਿਸਤਾਨ ਵੱਲੋਂ ਨਨਕਾਣਾ ਸਾਹਿਬ ਆਉਣ ਲਈ 500 ਤੋਂ ਵੱਧ ਭਾਰਤੀ ਸਿੱਖ ਸ਼ਰਧਾਲੂਆਂ ਦੇ ਵਿਸ਼ੇਸ਼ ਜਥੇ ਨੂੰ ਵੀਜ਼ਾ ਦਿੱਤਾ ਗਿਆ ਸੀ, ਜਿੱਥੇ ਉਨ੍ਹਾਂ ਨੇ ਆਪਣੇ ਅੰਤਮ ਦਿਨ ਬਿਤਾਏ ਸਨ। ਪਾਕਿਸਤਾਨ 'ਚ ਰਾਵੀ ਨਦੀ ਦੇ ਕੰਢੇ ਸਥਿਤ ਇਹ ਗੁਰਦੁਆਰਾ ਭਾਰਤ ਦੇ ਗੁਰਦਾਸਪੁਰ ਜ਼ਿਲ੍ਹੇ 'ਚ ਡੇਰਾ ਬਾਬਾ ਨਾਨਕ ਦੇ ਅਸਥਾਨ ਤੋਂ ਲਗਪਗ 4 ਕਿਲੋਮੀਟਰ ਤੇ ਲਾਹੌਰ ਤੋਂ ਲਗਪਗ 120 ਕਿਲੋਮੀਟਰ ਉੱਤਰ-ਪੂਰਬ ਵਿੱਚ ਹੈ। ਗੁਰੂ ਨਾਨਕ ਦੇਵ ਜੀ 1539 ਵਿੱਚ ਆਖਰੀ ਸਾਹ ਲੈਣ ਤਕ 18 ਸਾਲ ਇੱਥੇ ਰਹੇ ਸਨ।
ਪਾਕਿਸਤਾਨ ਤੋਂ ਸਿੱਖਾਂ ਲਈ ਆਈ ਵੱਡੀ ਖ਼ਬਰ!
ਏਬੀਪੀ ਸਾਂਝਾ
Updated at:
29 Aug 2019 01:35 PM (IST)
ਪਾਕਿਸਤਾਨੀ ਮੀਡੀਆ ਨੇ ਵੀਰਵਾਰ ਨੂੰ ਦੱਸਿਆ ਕਿ ਨਨਕਾਣਾ ਸਾਹਿਬ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੁਨੀਆ ਦੇ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਦੀ ਪ੍ਰਕ੍ਰਿਆ ਨੂੰ 30 ਸਤੰਬਰ ਤਕ ਪੂਰਾ ਕਰਨ ਦਾ ਫੈਸਲਾ ਕੀਤਾ ਹੈ।
- - - - - - - - - Advertisement - - - - - - - - -