Punjab News: ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇੱਕ ਖੇਤ ਵਿੱਚੋਂ ਇੱਕ ਡਰੋਨ ਬਰਾਮਦ ਹੋਇਆ ਹੈ। ਸੀਮਾ ਸੁਰੱਖਿਆ ਬਲ (BSF) ਦੇ ਇੱਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਬੀਐਸਐਫ ਦੇ ਜਵਾਨਾਂ ਨੇ ਇਸ ਡਰੋਨ ਨੂੰ ਪਾਕਿਸਤਾਨ ਤੋਂ ਆਉਂਦੇ ਦੇਖਿਆ ਅਤੇ ਉਨ੍ਹਾਂ ਨੇ ਇਸ 'ਤੇ ਗੋਲੀਬਾਰੀ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਸਰਚ ਅਭਿਆਨ ਦੌਰਾਨ ਬੀਐਸਐਫ ਦੇ ਜਵਾਨਾਂ ਨੇ ਫ਼ਿਰੋਜ਼ਪੁਰ ਦੇ ਪਿੰਡ ਟਿੰਡੀ ਵਾਲਾ ਨੇੜੇ ਇੱਕ ਖੇਤ ਵਿੱਚ ਚੀਨ ਦਾ ਬਣਿਆ ਇਹ ਡਰੋਨ ਬਰਾਮਦ ਕੀਤਾ ਹੈ।
ਇਸ ਤੋਂ ਪਹਿਲਾਂ ਦੀਵਾਲੀ ਦੀ ਰਾਤ ਵੀ ਪਾਕਿਸਤਾਨੀ ਡਰੋਨ ਨੇ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਸੀ। ਰਾਤ ਕਰੀਬ 10.30 ਵਜੇ ਜਦੋਂ ਭਾਰਤੀ ਸਰਹੱਦ 'ਤੇ ਤਾਇਨਾਤ ਜਵਾਨਾਂ ਨੇ ਡਰੋਨ ਨੂੰ ਦੇਖਿਆ ਤਾਂ ਉਨ੍ਹਾਂ ਨੇ ਡਰੋਨ 'ਤੇ ਗੋਲੀਬਾਰੀ ਕੀਤੀ। ਇਸ ਕਾਰਨ ਡਰੋਨ ਪਾਕਿਸਤਾਨ ਵੱਲ ਮੁੜ ਗਿਆ, ਜਿਸ ਤੋਂ ਬਾਅਦ ਪੰਜਾਬ ਪੁਲਿਸ ਅਤੇ ਬੀਐਸਐਫ ਦੇ ਜਵਾਨਾਂ ਨੇ ਪਿੰਡਾਂ ਅਤੇ ਖੇਤਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ ਜਦੋਂ ਕੁਝ ਨਾ ਮਿਲਿਆ ਤਾਂ ਸੁਰੱਖਿਆ ਏਜੰਸੀਆਂ ਨੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ।
ਇਸ ਤੋਂ ਪਹਿਲਾਂ ਵੀ ਕਈ ਵਾਰ ਭੇਜੇ ਜਾ ਚੁੱਕੇ ਹਨ ਡਰੋਨ
ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪਾਕਿਸਤਾਨ ਡਰੋਨ ਰਾਹੀਂ ਡਰੱਗਜ਼ ਅਤੇ ਹਥਿਆਰਾਂ ਦੀ ਸਪਲਾਈ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਿਹਾ ਹੈ। ਪਾਕਿਸਤਾਨ ਲਗਾਤਾਰ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਪਿਛਲੇ ਮਹੀਨੇ ਹੀ ਪਾਕਿਸਤਾਨ ਵੱਲੋਂ ਪੰਜਾਬ ਦੇ ਗੁਰਦਾਸਪੁਰ ਦੇ ਕਲਾਨੌਰ ਸ਼ਹਿਰ ਵਿੱਚ ਡਰੋਨ ਭੇਜਣ ਦੀ ਘਟਨਾ ਸਾਹਮਣੇ ਆਈ ਸੀ। ਸੈਕਟਰ ਗੁਰਦਾਸਪੁਰ ਅਧੀਨ ਬੀਐਸਐਫ ਦੀ 27 ਬਟਾਲੀਅਨ ਨੇ ਅੰਤਰਰਾਸ਼ਟਰੀ ਸਰਹੱਦ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਡਰੋਨ ਨੂੰ ਗੋਲੀਬਾਰੀ ਕਰਕੇ ਰੋਕ ਦਿੱਤਾ। ਇਸ ਤੋਂ ਬਾਅਦ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।