ਗੁਰਦਾਸਪੁਰ : ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ 'ਚ ਨਤਮਸਤਕ ਹੋ ਕੇ ਵਾਪਿਸ ਪਰਤੇ ਦਾਦੀ -ਪੋਤੇ ਕੋਲੋਂ ਡੇਰਾ ਬਾਬਾ ਨਾਨਕ ਵਿਖੇ ਸਥਿਤ ਕਰਤਾਰਪੁਰ ਇਨਟੈਗਰੇਟਿਡ ਚੈਕ ਪੋਸਟ 'ਤੇ ਕਸਟਮ ਡਿਊਟੀ ਸਟਾਫ ਵੱਲੋਂ ਚੈਕਿੰਗ ਦੌਰਾਨ 3 ਲੱਖ ਰੁਪਏ ਪਾਕਿਸਤਾਨੀ ਕਰੰਸੀ ਬਰਾਮਦ ਹੋਣ ਦਾ ਮਾਮਲਾ ਸਾਮਣੇ ਆਇਆ ਹੈ।
ਕਸਟਮ ਡਿਊਟੀ ਸਟਾਫ ਵੱਲੋਂ ਕਰੰਸੀ ਨੂੰ ਜਬਤ ਕਰ ਲਿਆ ਗਿਆ ਹੈ ਅਤੇ ਅਗਲੀ ਪੁੱਛਗਿੱਛ ਲਈ ਉਕਤ ਔਰਤ ਅਤੇ ਨੌਜਵਾਨ ਨੂੰ ਡੇਰਾ ਬਾਬਾ ਨਾਨਕ ਪੁਲਿਸ ਹਵਾਲੇ ਕਰ ਦਿਤਾ। ਦਰਅਸਲ 'ਚ ਪਹਿਲਾਂ ਨੌਜਵਾਨ ਕੋਲੋਂ 1 ਲੱਖ ਦੀ ਪਾਕਿਸਤਾਨੀ ਕਰੰਸੀ ਮਿਲੀ। ਜਦੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ ਤਾਂ ਉਸ ਦੀ ਦਾਦੀ ਉਸ ਦੀ ਉਡੀਕ ਕਰ ਰਹੀ ਸੀ। ਜਦੋਂ ਦਾਦੀ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 2 ਲੱਖ ਰੁਪਏ ਦੀ ਪਾਕਿਸਤਾਨੀ ਕਰੰਸੀ ਵੀ ਬਰਾਮਦ ਹੋਈ।
ਉਧਰ ਇਸ ਮਾਮਲੇ ਬਾਰੇ ਜਾਣਕਾਰੀ ਦੇਂਦੇ ਹੋਏ ਡੀਐਸਪੀ ਸਰਵਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਵਲੋਂ ਉਕਤ ਔਰਤ ਅਤੇ ਨੌਜਵਾਨ ਨੂੰ ਹਿਰਾਸਤ 'ਚ ਲੈ ਕੇ ਉਹਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮੁਢਲੀ ਜਾਂਚ 'ਚ ਇਹ ਸਾਮਣੇ ਆਇਆ ਹੈ ਕਿ ਦੋਵੇ ਦੀਨਾਨਗਰ ਦੇ ਨਜ਼ਦੀਕ ਦੇ ਰਹਿਣ ਵਾਲੇ ਹਨ ਅਤੇ ਇਹ ਬੀਤੇ ਕੱਲ ਕਰਤਾਰਪੁਰ ਕੋਰੀਡੋਰ ਰਾਹੀਂ ਪਾਕਿਸਤਾਨ 'ਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਨਤਮਸਤਕ ਹੋਣ ਗਏ ਸਨ। ਜਦੋਂ ਉਹ ਪਾਕਿਸਤਾਨ ਤੋਂ ਵਾਪਿਸ ਪਰਤੇ ਤਾਂ ਉਹਨਾਂ ਕੋਲ ਪਾਕਿਸਤਾਨੀ ਕਰੰਸੀ ਬਰਾਮਦ ਹੋਈ ਅਤੇ ਕਸਟਮ ਡਿਊਟੀ ਸਟਾਫ ਵਲੋਂ ਛਾਣਬੀਣ ਕੀਤੀ ਤਾਂ 3 ਲੱਖ ਪਾਕਿਸਤਾਨੀ ਰੁਪਏ ਦੋਵਾਂ ਪਾਸੋ ਬਰਾਮਦ ਹੋਏ।
ਉਥੇ ਹੀ ਡੀਐਸਪੀ ਨੇ ਦੱਸਿਆ ਕਿ ਇਹ ਵੀ ਸਾਮਣੇ ਆਇਆ ਹੈ ਕਿ ਉਕਤ ਔਰਤ ਦੇ ਰਿਸ਼ਤੇਦਾਰ ਪਾਕਿਸਤਾਨ 'ਚ ਰਹਿੰਦੇ ਹਨ ਅਤੇ ਔਰਤ ਮੁਤਾਬਿਕ ਪੈਸੇ ਉਹਨਾਂ ਦਿਤੇ ਸਨ। ਉਥੇ ਹੀ ਪੁਲਿਸ ਦਾ ਕਹਿਣਾ ਹੈ ਕਿ ਉਹਨਾਂ ਵਲੋਂ ਗੰਭੀਰਤਾ ਨਾਲ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਸਾਮਣੇ ਆਉਣਗੇ ,ਉਸ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।