Pakistani Drone: ਕੌਮਾਂਤਰੀ ਸਰਹੱਦ ਉੱਤੇ ਦਿਸੇ ਪਾਕਿਸਤਾਨੀ ਡਰੋਨ, ਬੀਐਸਐਫ਼ ਨੇ ਵਰ੍ਹਾਈਆਂ ਗੋਲ਼ੀਆਂ
Pakistani Drone ਇੱਕ ਮਹੀਨਾ ਪਹਿਲਾਂ ਪੰਜਾਬ ਦੇ ਗੁਰਦਾਸਪੁਰ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਬੀਐਸਐਫ ਨੇ ਇੱਕ ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ ਸੀ। ਇਸ ਤੋਂ ਬਾਅਦ ਇਲਾਕੇ 'ਚ ਵੱਡੇ ਪੱਧਰ 'ਤੇ ਤਲਾਸ਼ੀ ਸ਼ੁਰੂ ਕਰ ਦਿੱਤੀ ਗਈ।
Pakistani Drone: ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਕੱਸੋਵਾਲ ਇਲਾਕੇ ਵਿੱਚ ਭਾਰਤ ਅਤੇ ਪਾਕਿਸਤਾਨ ਦੀ ਅੰਤਰਰਾਸ਼ਟਰੀ ਸਰਹੱਦ ਨੇੜੇ ਇੱਕ ਪਾਕਿਸਤਾਨੀ ਡਰੋਨ ਦੇਖਿਆ ਗਿਆ। ਅਧਿਕਾਰੀਆਂ ਨੇ ਐਤਵਾਰ ਨੂੰ ਦੱਸਿਆ ਕਿ ਸ਼ਨੀਵਾਰ ਰਾਤ ਨੂੰ ਜਦੋਂ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਡਰੋਨ 'ਤੇ ਗੋਲੀਬਾਰੀ ਕੀਤੀ ਤਾਂ ਇਹ ਪਾਕਿਸਤਾਨੀ ਪਾਸੇ ਵੱਲ ਪਰਤਿਆ। ਉਨ੍ਹਾਂ ਕਿਹਾ ਕਿ ਬੀਐਸਐਫ ਦੇ ਜਵਾਨਾਂ ਨੇ ਡਰੋਨ 'ਤੇ ਘੱਟੋ-ਘੱਟ 96 ਰਾਉਂਡ ਫਾਇਰ ਕੀਤੇ।
ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਜਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਰਾਤ 11.46 ਵਜੇ ਅੰਮ੍ਰਿਤਸਰ ਜ਼ਿਲੇ ਦੇ ਚੰਨਾ ਪੱਤਣ ਇਲਾਕੇ 'ਚ ਇਕ ਹੋਰ ਡਰੋਨ ਵੀ ਦੇਖਿਆ ਗਿਆ। ਬੀਐਸਐਫ ਜਵਾਨਾਂ ਨੇ ਇਸ 'ਤੇ 10 ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਡਰੋਨ ਵਾਪਸ ਚਲਾ ਗਿਆ। ਉਨ੍ਹਾਂ ਕਿਹਾ ਕਿ ਤਲਾਸ਼ੀ ਮੁਹਿੰਮ ਜਾਰੀ ਹੈ। ਦੱਸ ਦੇਈਏ ਕਿ ਇੱਕ ਮਹੀਨਾ ਪਹਿਲਾਂ ਵੀ ਬੀਐਸਐਫ ਨੇ ਪੰਜਾਬ ਦੇ ਗੁਰਦਾਸਪੁਰ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਇੱਕ ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ ਸੀ। ਇਸ ਤੋਂ ਬਾਅਦ ਡੀਆਈਜੀ ਬੀਐਸਐਫ ਮੌਕੇ ’ਤੇ ਪੁੱਜੇ ਅਤੇ ਇਲਾਕੇ ਵਿੱਚ ਵੱਡੇ ਪੱਧਰ ’ਤੇ ਤਲਾਸ਼ੀ ਸ਼ੁਰੂ ਕਰ ਦਿੱਤੀ।
ਪਾਕਿਸਤਾਨ ਲਗਾਤਾਰ ਡਰੋਨ ਰਾਹੀਂ ਘੁਸਪੈਠ ਦੀ ਕੋਸ਼ਿਸ਼ ਕਰ ਰਿਹਾ ਹੈ
ਡਰੋਨ ਦੀ ਆਵਾਜ਼ ਸੁਣ ਕੇ ਬੀਐਸਐਫ ਦੇ ਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਤੋਂ ਬਾਅਦ ਡਰੋਨ ਭਾਰਤੀ ਸਰਹੱਦ ਵਿੱਚ ਡਿੱਗ ਗਿਆ। ਬਾਅਦ ਵਿੱਚ ਬੀਐਸਐਫ ਜਵਾਨਾਂ ਨੇ ਡਰੋਨ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਜ਼ਿਕਰਯੋਗ ਹੈ ਕਿ ਪਾਕਿਸਤਾਨ ਤੋਂ ਡਰੋਨ ਰਾਹੀਂ ਘੁਸਪੈਠ ਆਮ ਹੁੰਦੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਪੁਲਿਸ ਸਰਹੱਦ 'ਤੇ ਡਰੋਨਾਂ ਰਾਹੀਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਖੁਲਾਸਾ ਕਰ ਚੁੱਕੀ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਖ਼ਤਰਨਾਕ ਹਥਿਆਰਾਂ ਦੀ ਖੇਪ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।