Punjab News: ਅੰਮ੍ਰਿਤਸਰ ਦੀ ਕੌਮਾਂਤਰੀ ਸਰਹੱਦ ਉੱਤੇ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਇੱਕ ਸ਼ੱਕੀ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦਿੱਤਾ। ਘੁਸਪੈਠੀਏ ਰਾਤ ਤੇ ਧੁੰਦ ਦਾ ਫਾਇਦਾ ਉਠਾ ਕੇ ਭਾਰਤੀ ਸਰਹੱਦ ਵਿੱਚ ਦਾਖ਼ਲ ਹੋ ਗਿਆ ਸੀ। ਸ਼ੱਕੀ ਗਤੀਵਿਧੀ ਦੇਖ ਕੇ ਬੀਐਸਐਫ ਦੇ ਜਵਾਨਾਂ ਨੂੰ ਗੋਲੀ ਚਲਾਉਣੀ ਪਈ।


ਅਜੇ ਤੱਕ ਪਾਕਿਸਤਾਨ ਤੋਂ ਮ੍ਰਿਤਕ ਦੇਹ ਵਾਪਸ ਕਰਨ ਦੀ ਕੋਈ ਮੰਗ ਨਹੀਂ ਕੀਤੀ ਗਈ ਹੈ। ਬੀਐਸਐਫ ਦੇ ਬੁਲਾਰੇ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਦੀ ਸਰਹੱਦ ਨਾਲ ਲੱਗਦੇ ਪਿੰਡ ਮਹਾਵਾ ਨੇੜੇ ਵਾਪਰੀ। ਰਾਤ ਸਮੇਂ ਬੀਐਸਐਫ ਦੇ ਜਵਾਨ ਕੌਮਾਂਤਰੀ ਸਰਹੱਦ ’ਤੇ ਭਾਰਤੀ ਸਰਹੱਦ ’ਤੇ ਲਗਾਈ ਗਈ ਕੰਡਿਆਲੀ ਤਾਰ ਨੇੜੇ ਗਸ਼ਤ ਕਰ ਰਹੇ ਸਨ।



ਇਸ ਦੌਰਾਨ ਕੁਝ ਜਵਾਨਾਂ ਨੇ ਸ਼ੱਕੀ ਗਤੀਵਿਧੀ ਦੇਖੀ। ਇਸ ਦੌਰਾਨ ਜਵਾਨਾਂ ਨੇ ਘੁਸਪੈਠੀਏ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਘੁਸਪੈਠੀਏ ਨੇ ਪਹਿਲਾਂ ਲੁਕਣ ਦੀ ਕੋਸ਼ਿਸ਼ ਕੀਤੀ ਤੇ ਫਿਰ ਹੌਲੀ-ਹੌਲੀ ਵਾੜ ਦੇ ਨੇੜੇ ਆਉਣਾ ਸ਼ੁਰੂ ਕਰ ਦਿੱਤਾ। ਸ਼ੱਕੀ ਗਤੀਵਿਧੀ ਨੂੰ ਦੇਖ ਕੇ ਜਵਾਨਾਂ ਨੇ ਗੋਲੀ ਚਲਾ ਦਿੱਤੀ ਜਿਸ ਵਿੱਚ ਉਸਦੀ ਮੌਤ ਹੋ ਗਈ।


ਘਟਨਾ ਤੋਂ ਬਾਅਦ ਬੀਐਸਐਫ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਸ਼ੱਕੀ ਵਿਅਕਤੀ ਵੱਲੋਂ ਜੇ ਕੋਈ ਸ਼ੱਕੀ ਵਸਤੂ ਰੱਖੀ ਗਈ ਹੈ ਤਾਂ ਉਸ ਨੂੰ ਬਰਾਮਦ ਕੀਤਾ ਜਾ ਸਕੇ। ਫਿਲਹਾਲ ਲਾਸ਼ ਨੂੰ ਬਰਾਮਦ ਕਰ ਲਿਆ ਗਿਆ ਹੈ ਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਬੀਐਸਐਫ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਜਵਾਨ ਹਮੇਸ਼ਾ ਚੌਕਸ ਰਹਿੰਦੇ ਹਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ