ਗੁਰਦਾਸਪੁਰਬੀਐਸਐਫ ਨੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਤਾਰ ਕੀਤਾ ਹੈ। ਸ਼ੱਕੀ ਵਿਅਕਤੀ ਨੂੰ ਬੀਐਸਐਫ ਨੇ ਦੋਂ ਗ੍ਰਿਫਤਾਰ ਕੀਤਾ ਜਦੋਂ ਹ ਭਾਰਤੀ ਖੇਤਰ ਗੁਰਦਾਸਪੁਰ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਵਿਅਕਤੀ ਦੀ ਪਛਾਣ ਰਸੂਲ ਖ਼ਾਨ ਵਜੋਂ ਹੋਈ ਹੈ।

ਬੀਐਸਐਫ ਦੇ ਜਵਾਨਾਂ ਨੇ ਗੁਰਦਾਸਪੁਰ ਦੇ ਚਾਨਾ ਪਿੰਡ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਹੈ। ਬੀਐਸਐਫ ਨੇ ਸ਼ੱਕੀ ਵਿਅਕਤੀ ਨੂੰ ਪੁੱਛਗਿੱਛ ਅਤੇ ਅਗਲੀ ਜਾਂਚ ਲਈ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਉਧਰ ਪੁਲਿਸ ਨੇ ਦੱਸਿਆ ਕਿ ਇਸ ਵਿਅਕਤੀ ਕੋਲੋਂ ਕੋਈ ਸ਼ੱਕੀ ਚੀਜ਼ਾਂ ਬਰਾਮਦ ਨਹੀਂ ਹੋਈਆਂ ਹਨ। ਪੁਲਿਸ ਮੁਤਾਬਕ ਉਕਤ ਵਿਅਕਤੀ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਦਾ ਰਹਿਣ ਵਾਲਾ ਹੈ।


ਐਸਐਚਓ ਮਨਤੇਜ ਸਿੰਘ ਦਾ ਕਹਿਣਾ ਹੈ ਕਿ “ਬੀਐਸਐਫ ਨੇ ਉਸਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਉਹ ਸਰਹੱਦ ਪਾਰ ਕਰਕੇ ਭਾਰਤ ਵਿੱਚ ਦਾਖਲ ਹੋਇਆ। ਕੇਸ ਦਰਜ ਹੋਣ ਤੋਂ ਬਾਅਦ ਉਸ ਤੋਂ ਪੁੱਛਗਿੱਛ ਕੀਤੀ ਜਾਏਗੀ। ”