ਫਾਜ਼ਿਲਕਾ: ਦੇਸ਼ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸਰਹੱਦਾਂ 'ਤੇ ਸਖ਼ਤ ਪਹਿਰਾ ਰੱਖਿਆ ਹੋਇਆ ਹੈ। ਬੁੱਧਵਾਰ ਨੂੰ ਗਸ਼ਤ ਦੌਰਾਨ ਪਾਕਿਸਤਾਨ ਤੋਂ ਆਏ ਇੱਕ ਨਾਗਰਿਕ ਨੂੰ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਕਾਬੂ ਕਰ ਲਿਆ।


ਗੈਰ-ਕਾਨੂੰਨੀ ਤਰੀਕੇ ਨਾਲ ਭਾਰਤ 'ਚ ਦਾਖਲ ਹੋਣ ਦੇ ਦੋਸ਼ 'ਚ ਪਾਕਿਸਤਾਨੀ ਨਾਗਰਿਕ ਗ੍ਰਿਫਤਾਰ


ਭਾਰਤ-ਪਾਕਿਸਤਾਨ ਸਰਹੱਦ 'ਤੇ ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ 'ਚ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤ 'ਚ ਦਾਖਲ ਹੁੰਦੇ ਹੋਏ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪਾਕਿਸਤਾਨੀ ਨਾਗਰਿਕ ਦਾ ਨਾਂਅ ਨਜੀਬ ਉੱਲਾ ਖਾਨ ਦੱਸਿਆ ਜਾ ਰਿਹਾ ਹੈ, ਜੋ ਪਾਕਿਸਤਾਨ ਦੇ ਮੀਆਂ ਵਾਲੀ ਗਲੀ ਜ਼ਿਲ੍ਹੇ ਦੇ ਪਿੰਡ ਮੱਲਾ ਖੇੜਾ ਦਾ ਰਹਿਣ ਵਾਲਾ ਹੈ।


ਪਿੱਲਰ ਨੰਬਰ 270/11 ਤੋਂ ਅੰਦਰ ਜਾਣ ਦੀ ਕੋਸ਼ਿਸ਼ ਕੀਤੀ


ਸੁਰੱਖਿਆ ਬਲਾਂ ਵੱਲੋਂ ਦੱਸਿਆ ਗਿਆ ਹੈ ਕਿ ਬੁੱਧਵਾਰ ਸਵੇਰੇ ਉਨ੍ਹਾਂ ਨੇ ਸਰਹੱਦ 'ਤੇ ਕੁਝ ਸ਼ੱਕੀ ਗਤੀਵਿਧੀਆਂ ਦੇਖੀਆਂ। ਜਿਸ ਤੋਂ ਬਾਅਦ ਤਫਤੀਸ਼ ਕਰਨ 'ਤੇ ਉਸ ਨੇ 270/11 ਬਾਰਡਰ ਪਿੱਲਰ ਦੇ ਨੇੜਿਓਂ ਨਾਜਾਇਜ਼ ਤੌਰ 'ਤੇ ਭਾਰਤ 'ਚ ਦਾਖਲ ਹੋ ਰਹੇ ਨਜੀਬ ਨੂੰ ਗ੍ਰਿਫਤਾਰ ਕਰ ਲਿਆ। ਅਜੇ ਤੱਕ ਉਸ ਕੋਲੋਂ ਕਿਸੇ ਕਿਸਮ ਦਾ ਕੋਈ ਵੀ ਮਾਰੂ ਹਥਿਆਰ ਬਰਾਮਦ ਨਹੀਂ ਹੋਇਆ ਹੈ।


ਬੀਐਸਐਫ ਕਰ ਰਹੀ ਮਾਮਲੇ ਦੀ ਜਾਂਚ


ਸੁਰੱਖਿਆ ਬਲਾਂ ਦਾ ਕਹਿਣਾ ਹੈ ਕਿ ਨਜੀਬ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ ਉਸ ਦਾ ਪਛਾਣ ਪੱਤਰ, ਇੱਕ ਐਲੂਮੀਨੀਅਮ ਦਾ ਡੱਬਾ ਅਤੇ ਦੋ ਪਾਕਿਸਤਾਨੀ ਸਿਮ ਕਾਰਡ ਬਰਾਮਦ ਹੋਏ। ਫਿਲਹਾਲ ਬੀਐਸਐਫ ਮਾਮਲੇ ਦੀ ਜਾਂਚ ਕਰ ਰਹੀ ਹੈ।


ਇਹ ਵੀ ਪੜ੍ਹੋ: Aryan Khan ਡਰੱਗਜ਼ ਮਾਮਲੇ 'ਚ ABP ਨਿਊਜ਼ ਦਾ ਵੱਡਾ ਖੁਲਾਸਾ, NCB ਦੀ ਛਾਪੇਮਾਰੀ ਤੋਂ ਪਹਿਲਾਂ ਹੀ ਕੇਪੀ ਗੋਸਾਵੀ ਨੇ ਰਚੀ ਸੀ ਇਹ ਸਾਜ਼ਿਸ਼


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904