ਨਵੀਂ ਦਿੱਲੀ: ਪਾਕਿਸਤਾਨੀ ਪੰਜਾਬ ਦੀ ਸਰਕਾਰ ਨੇ ਭਾਰਤੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਧੁਆਂਖੀ ਧੁੰਦ 'ਤੇ ਕਾਬੂ ਪਾਉਣ ਲਈ ਯੋਜਨਾ ਟਵੀਟ ਕੀਤੀ ਹੈ। ਪਾਕਿਸਤਾਨੀ ਪੰਜਾਬ ਸਰਕਾਰ ਨੇ ਟਵਿੱਟਰ 'ਤੇ ਕੈਪਟਨ ਨੂੰ ਕਿਹਾ ਹੈ ਕਿ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿਠਣ ਲਈ ਉਨ੍ਹਾਂ ਦੇ ਕਦਮ ਨਾਕਾਫ਼ੀ ਹਨ।


ਕੈਪਟਨ ਨੂੰ ਉਨ੍ਹਾਂ ਦੀ ਸਰਕਾਰ (ਲਹਿੰਦਾ ਪੰਜਾਬ) ਵਾਂਗ ਸਮੋਗ ਨਾਲ ਨਜਿੱਠਣ ਲਈ ਐਕਸ਼ਨ ਪਲਾਨ ਵਰਗੇ ਯਤਨ ਕਰਨੇ ਚਾਹੀਦੇ ਹਨ। ਪਾਕਿ ਪੰਜਾਬ ਸਰਕਾਰ ਨੇ ਕਿਹਾ ਕਿ ਆਪਣੇ ਲੋਕਾਂ ਲਈ ਵਾਤਾਵਰਨ ਖ਼ਤਰਾ ਬਣਿਆ ਹੋਇਆ ਹੈ। ਇਸ 'ਤੇ ਕਾਬੂ ਪਾਉਣ ਲਈ ਤੇਜ਼ੀ ਨਾਲ ਯਤਨ ਕਰਨੇ ਚਾਹੀਦੇ ਹਨ।

ਨਾਸਾ ਨੇ ਸੱਤ ਨਵੰਬਰ ਨੂੰ ਸੈਟੇਲਾਈਟ ਤਸਵੀਰਾਂ ਜਾਰੀ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਦਿੱਲੀ ਵਿੱਚ ਪ੍ਰਦੂਸ਼ਣ ਦਾ ਅਸਰ ਸਾਫ਼ ਦਿਖਾਈ ਦੇ ਰਿਹਾ ਹੈ। ਇਸ ਤਸਵੀਰ ਵਿੱਚ ਜਿੱਥੇ ਪਾਕਿਸਤਾਨ ਦਿਖ ਰਿਹਾ ਹੈ, ਉੱਥੇ ਕੋਹਰਾ ਹੈ ਪਰ ਭਾਰਤ ਵਿੱਚ ਪ੍ਰਦੂਸ਼ਣ ਦੀ ਧੁੰਦ ਦਾ ਅਸਰ ਦਿੱਖਣ ਲੱਗਦਾ ਹੈ।

ਨਾਸਾ ਨੇ ਸੱਤ ਨਵੰਬਰ ਨੂੰ ਸੈਟੇਲਾਈਟ ਤਸਵੀਰਾਂ ਜਾਰੀ ਕੀਤੀਆਂ ਸਨ। ਇਨ੍ਹਾਂ ਤਸਵੀਰਾਂ ਵਿੱਚ ਲਾਹੌਰ ਤੇ ਦਿੱਲੀ ਵਿੱਚ ਪ੍ਰਦੂਸ਼ਣ ਦਾ ਅਸਰ ਸਾਫ਼ ਦਿਖਾਈ ਦੇ ਰਿਹਾ ਹੈ। ਇਸ ਤਸਵੀਰ ਵਿੱਚ ਜਿੱਥੇ ਪਾਕਿਸਤਾਨ ਦਿਖ ਰਿਹਾ ਹੈ, ਉੱਥੇ ਕੋਹਰਾ ਹੈ ਪਰ ਭਾਰਤ ਵਿੱਚ ਪ੍ਰਦੂਸ਼ਣ ਦੀ ਧੁੰਦ ਦਾ ਅਸਰ ਦਿੱਖਣ ਲੱਗਦਾ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਸਭ ਤੋਂ ਵੱਧ ਧੁੰਦ ਦਾ ਅਸਰ ਦਿੱਲੀ ਵਿੱਚ ਦਿਖਾਈ ਦੇ ਰਿਹਾ ਹੈ।