Panchayat Elections Update: ਪੰਜਾਬ ਸਰਕਾਰ ਅਕਤੂਬਰ ਮਹੀਨੇ ਵਿੱਚ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ। ਪੰਚਾਇਤਾਂ ਭੰਗ ਕਰਨ ਤੋਂ ਬਾਅਦ ਹੁਣ ਪੰਚਾਇਤ ਸੰਮਤੀਆਂ ਵੀ ਭੰਗ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਬਾਅਦ ਹੁਣ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ (ਡੀਡੀਪੀਓ) ਚੋਣਾਂ ਤੱਕ ਪੰਚਾਇਤਾਂ ਦਾ ਕੰਮਕਾਜ ਦੇਖਣਗੇ।


ਇਹ ਵੀ ਪੜ੍ਹੋ: NIA Raid at supporter of Amritpal Singh: ਪੰਜਾਬ ਸਰਕਾਰ ਮਗਰੋਂ ਹੁਣ NIA ਦਾ ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ਖਿਲਾਫ ਵੱਡਾ ਐਕਸ਼ਨ, ਮੋਗਾ ਤੇ ਅੰਮ੍ਰਿਤਸਰ 'ਚ ਰੇਡ


ਦੱਸ ਦਈਏ ਕਿ ਪੰਜਾਬ ਵਿੱਚ 13,000 ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 153 ਵਿੱਚੋਂ 76 ਪੰਚਾਇਤ ਸੰਮਤੀਆਂ ਨੂੰ ਸਰਕਾਰ ਨੇ ਭੰਗ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।