ਪੰਚਾਇਤੀ ਚੋਣਾਂ ਨੂੰ ਲੈਕੇ ਹਾਈਕੋਰਟ 'ਚ ਸੁਣਵਾਈ ਅੱਜ, 250 ਪਿੰਡਾਂ ਦੀ ਚੋਣ ’ਤੇ ਲਾਈ ਸੀ ਰੋਕ
Panchayat Elections: ਪੰਜਾਬ 'ਚ ਪੰਚਾਇਤੀ ਚੋਣਾਂ ਨਾਲ ਸਬੰਧਤ ਮਾਮਲੇ 'ਤੇ ਅੱਜ (ਵੀਰਵਾਰ) ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਮੁੜ ਤੋਂ ਅਹਿਮ ਸੁਣਵਾਈ ਹੋਵੇਗੀ।
Panchayat Elections: ਪੰਜਾਬ 'ਚ ਪੰਚਾਇਤੀ ਚੋਣਾਂ ਨਾਲ ਸਬੰਧਤ ਮਾਮਲੇ 'ਤੇ ਅੱਜ (ਵੀਰਵਾਰ) ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਮੁੜ ਤੋਂ ਅਹਿਮ ਸੁਣਵਾਈ ਹੋਵੇਗੀ। ਇਸ ਦੌਰਾਨ 100 ਤੋਂ ਵੱਧ ਪਟੀਸ਼ਨਾਂ ਸੁਣਵਾਈ ਲਈ ਪੈਂਡਿੰਗ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਪਟੀਸ਼ਨਾਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਹੋਰਨਾਂ ਵੱਲੋਂ ਦਰਜ ਕੀਤੀਆਂ ਗਈਆਂ ਹਨ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕਰੀਬ 250 ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਹੋਇਆਂ ਅਦਾਲਤ ਨੇ ਉਨ੍ਹਾਂ ਦੀ ਚੋਣ ਪ੍ਰਕਿਰਿਆ 'ਤੇ ਰੋਕ ਲਗਾ ਦਿੱਤੀ ਸੀ। ਮਾਮਲੇ ਦੀ ਅਗਲੀ ਸੁਣਵਾਈ 14 ਅਕਤੂਬਰ ਲਈ ਤੈਅ ਕੀਤੀ ਗਈ ਹੈ।
ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ’ਤੇ ਵੀ ਚੋਣਾਂ ਨਹੀਂ ਹੋ ਰਹੀਆਂ। ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ NOC ਜਾਰੀ ਨਹੀਂ ਕੀਤੀ ਗਈ ਹੈ।
ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਆਮ ਆਦਮੀ ਪਾਰਟੀ 'ਤੇ ਸਵਾਲ ਚੁੱਕ ਰਹੇ ਹਨ। ਮਾਮਲਾ ਚੋਣ ਕਮਿਸ਼ਨ ਕੋਲ ਵੀ ਪਹੁੰਚ ਗਿਆ ਹੈ। ਹਾਲਾਂਕਿ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਧੱਕਾ ਕਰ ਰਹੇ ਹਨ। ਇੱਥੋਂ ਤੱਕ ਕਿ ਸਾਡੇ ਵਰਕਰਾਂ ਦਾ ਕਤਲ ਵੀ ਕੀਤਾ ਗਿਆ ਹੈ। ਹੁਣ ਲੋਕਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜਾ ਖੜਕਾਇਆ ਹੈ।
ਇਹ ਵੀ ਪੜ੍ਹੋ: ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
1.33 ਕਰੋੜ ਲੋਕ ਵੋਟ ਪਾਉਣਗੇ
ਇਸ ਸਮੇਂ ਰਾਜ ਵਿੱਚ 13937 ਗ੍ਰਾਮ ਪੰਚਾਇਤਾਂ ਹਨ। ਇਨ੍ਹਾਂ ਵਿੱਚ ਚੋਣਾਂ ਹੋ ਰਹੀਆਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਰਕਾਰ ਨੇ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਲਈ ਕਈ ਕਦਮ ਚੁੱਕੇ ਹਨ। ਚੋਣਾਂ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵੋਟਾਂ ਵਾਲੇ ਦਿਨ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਕੰਟਰੋਲ ਰੂਮ ਵੀ ਬਣਾਇਆ ਗਿਆ
ਪੰਚਾਇਤੀ ਚੋਣਾਂ ਲਈ ਰਾਜ ਚੋਣ ਕਮਿਸ਼ਨ ਨੇ ਆਪਣੇ ਦਫ਼ਤਰ ਐਸ.ਸੀ.ਓ. ਨੰਬਰ 49, ਸੈਕਟਰ 17-ਈ, ਚੰਡੀਗੜ੍ਹ ਵਿੱਚ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਨੰਬਰ ਸ਼ੁਰੂ ਕੀਤਾ ਗਿਆ ਹੈ।
ਜਿੱਥੇ ਹਰ ਰੋਜ਼ ਸਵੇਰੇ 8.30 ਤੋਂ ਰਾਤ 9 ਵਜੇ ਤੱਕ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਂਦੀਆਂ ਹਨ। ਕੰਟਰੋਲ ਰੂਮ ਨਾਲ ਸੰਪਰਕ ਕਰਨ ਲਈ ਲੋਕਾਂ ਨੂੰ ਲੈਂਡਲਾਈਨ ਨੰਬਰ 0172-2771326 'ਤੇ ਕਾਲ ਕਰਨੀ ਪਵੇਗੀ। ਇਸ ਤੋਂ ਇਲਾਵਾ ਵਿਭਾਗ ਦੀ ਵੈੱਬਸਾਈਟ 'ਤੇ ਵੀ ਜਾਣਕਾਰੀ ਅਪਲੋਡ ਕੀਤੀ ਗਈ ਹੈ।
ਇਹ ਵੀ ਪੜ੍ਹੋ: Weather Update: ਪੰਜਾਬ-ਚੰਡੀਗੜ੍ਹ 'ਚ ਇੰਨੇ ਦਿਨ ਨਹੀਂ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ