Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ
Panchayat Elections: ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਕਰਵਾਉਣ ਲਈ ਪੁਲਿਸ ਵਿਭਾਗ ਨੇ ਵੱਡਾ ਫੈਸਲਾ ਲਿਆ ਹੈ। ਸਾਰੇ ਪੁਲਿਸ ਅਧਿਕਾਰੀਆਂ ਦੀ 15 ਅਕਤੂਬਰ ਤੱਕ ਛੁੱਟੀ 'ਤੇ ਰੋਕ ਲਗਾ ਦਿੱਤੀ ਗਈ ਹੈ।
Panchayat Elections: ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਕਰਵਾਉਣ ਲਈ ਪੁਲਿਸ ਵਿਭਾਗ ਨੇ ਵੱਡਾ ਫੈਸਲਾ ਲਿਆ ਹੈ। ਸਾਰੇ ਪੁਲਿਸ ਅਧਿਕਾਰੀਆਂ ਦੀ 15 ਅਕਤੂਬਰ ਤੱਕ ਛੁੱਟੀ 'ਤੇ ਰੋਕ ਲਗਾ ਦਿੱਤੀ ਗਈ ਹੈ। ਸਿਰਫ਼ ਵਿਸ਼ੇਸ਼ ਹਾਲਤਾਂ ਵਿੱਚ ਹੀ ਛੁੱਟੀ ਮਨਜ਼ੂਰ ਕੀਤੀ ਜਾਵੇਗੀ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਿਯਮਾਂ ਦੀ ਉਲੰਘਣਾ ਕਰਨ 'ਤੇ ਵੀ ਕਾਰਵਾਈ ਕੀਤੀ ਜਾਵੇਗੀ। ਪੰਜਾਬ ਪੁਲਿਸ ਵਿੱਚ 80 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਹਨ।
ਇਸ ਸਮੇਂ ਰਾਜ ਵਿੱਚ 13937 ਗ੍ਰਾਮ ਪੰਚਾਇਤਾਂ ਹਨ। ਜਿਨ੍ਹਾਂ ਵਿੱਚ ਚੋਣਾਂ ਕਰਵਾਈਆਂ ਜਾ ਰਹੀਆਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਚੋਣਾਂ ਸ਼ਾਂਤੀਪੂਰਵਕ ਕਰਵਾਉਣਾ ਵੀ ਸਰਕਾਰ ਲਈ ਚੁਣੌਤੀ ਹੈ।
ਹਾਲਾਂਕਿ ਪਿੰਡਾਂ ਵਿੱਚ ਮਾਹੌਲ ਖ਼ਰਾਬ ਨਾ ਹੋਵੇ। ਇਸ ਲਈ ਸਰਕਾਰ ਨੇ ਆਪਣੇ ਪੱਧਰ 'ਤੇ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਹਨ। ਪਾਰਟੀ ਨਿਸ਼ਾਨ 'ਤੇ ਚੋਣਾਂ ਨਾ ਕਰਵਾਉਣ ਦਾ ਪ੍ਰਸਤਾਵ ਵਿਧਾਨ ਸਭਾ 'ਚ ਪਾਸ ਕਰਕੇ ਲਾਗੂ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਕੋਸ਼ਿਸ਼ ਹੈ ਕਿ ਚੋਣਾਂ ਸਰਬਸੰਮਤੀ ਨਾਲ ਕਰਵਾਈਆਂ ਜਾਣ। ਪਰ ਇਸ ਤੋਂ ਬਾਅਦ ਵੀ ਕਈ ਥਾਵਾਂ 'ਤੇ ਮਾਹੌਲ ਤਣਾਅਪੂਰਨ ਹੋ ਰਿਹਾ ਹੈ।
ਇਹ ਵੀ ਪੜ੍ਹੋ: ਪ੍ਰੈਗਨੈਂਟ ਹੋਣ ਤੋਂ ਬਾਅਦ ਔਰਤਾਂ ਨੂੰ ਕਿਉਂ ਨਹੀਂ ਆਉਂਦੇ ਪੀਰੀਅਡਸ? ਜਾਣੋ ਇਸ ਦੇ ਪਿੱਛੇ ਦੀ ਵਜ੍ਹਾ
ਪੰਚਾਇਤੀ ਚੋਣਾਂ ਲਈ ਰਾਜ ਚੋਣ ਕਮਿਸ਼ਨ ਨੇ ਆਪਣੇ ਦਫ਼ਤਰ ਐਸ.ਸੀ.ਓ. ਨੰਬਰ 49, ਸੈਕਟਰ 17-ਈ, ਚੰਡੀਗੜ੍ਹ ਵਿੱਚ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਨੰਬਰ ਵੀ ਸ਼ੁਰੂ ਕੀਤਾ ਹੈ। ਜਿੱਥੇ ਹਰ ਰੋਜ਼ ਸਵੇਰੇ 8.30 ਤੋਂ ਰਾਤ 9 ਵਜੇ ਤੱਕ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਂਦੀਆਂ ਹਨ। ਕੰਟਰੋਲ ਰੂਮ ਨਾਲ ਸੰਪਰਕ ਕਰਨ ਲਈ ਲੋਕਾਂ ਨੂੰ ਲੈਂਡਲਾਈਨ ਨੰਬਰ 0172-2771326 'ਤੇ ਕਾਲ ਕਰਨੀ ਪਵੇਗੀ। ਇਸ ਤੋਂ ਇਲਾਵਾ ਵਿਭਾਗ ਦੀ ਵੈੱਬਸਾਈਟ 'ਤੇ ਵੀ ਜਾਣਕਾਰੀ ਅਪਲੋਡ ਕੀਤੀ ਗਈ ਹੈ।
ਇਹ ਵੀ ਪੜ੍ਹੋ: ਇਸ ਕੌੜੀ ਚੀਜ਼ 'ਚ ਲੁਕੇ ਸਿਹਤ ਦੇ ਕਈ ਰਾਜ, ਰੋਜ਼ ਖਾਣ ਨਾਲ ਹੋਣਗੇ ਜ਼ਬਰਦਸਤ ਫਾਇਦੇ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।