Panchayat Election 2024: ਪੰਜਾਬ ਵਿੱਚ ਅੱਜ ਪੰਚਾਇਤੀ ਚੋਣਾਂ ਹੋ ਰਹੀਆਂ ਹਨ। ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਅਤੇ 4 ਵਜੇ ਸਮਾਪਤ ਹੋ ਜਾਣੇਗੀ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਹੋਵੇਗੀ। ਸੂਬੇ ਵਿੱਚ ਕੁੱਲ 13937 ਗ੍ਰਾਮ ਪੰਚਾਇਤਾਂ ਹਨ। ਚੋਣਾਂ ਬੈਲਟ ਪੇਪਰ ਰਾਹੀਂ ਕਰਵਾਈਆਂ ਜਾ ਰਹੀਆਂ ਹਨ। ਅਜਿਹੇ ਦੇ ਵਿੱਚ ਕਈ ਥਾਵਾਂ ਤੋਂ ਝੜਪ ਹੋਣ ਦੀਆਂ ਖਬਰਾਂ ਆ ਰਹੀਆਂ ਹਨ। 



ਜੀ ਹਾਂ ਹੁਣ ਅੰਮ੍ਰਿਤਸਰ ਦੇ ਪਿੰਡ ਬਲੱਗਣ ਸਿੱਧੂ ਤੋਂ ਖਬਰ ਆ ਰਹੀ ਹੈ ਜਿੱਥੇ ਦੋ ਧਿਰਾਂ ਭਿੜ ਗਈਆਂ ਹਨ। ਦੋਵਾਂ ਧਿਰਾਂ ਵੱਲੋਂ ਜੰਮ ਕੇ ਇੱਟਾਂ-ਰੋੜੇ ਵਰ੍ਹਾਏ ਗਏ। ਜਿਸ ਕਰਕੇ ਕੁੱਝ ਲੋਕ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 




 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।