Panchayat Elections:  ਪੰਜਾਬ ਵਿੱਚ 15 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਬੈਲਟ ਪੇਪਰਾਂ ਰਾਹੀਂ ਵੋਟਾਂ ਪੈਣਗੀਆਂ। ਵੋਟਾਂ ਪੈਣ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਉਸੇ ਦਿਨ ਹੀ ਪੋਲਿੰਗ ਸਟੇਸ਼ਨਾਂ 'ਤੇ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਇਸ ਵਿਚਾਲੇ ਹੀ ਇਹ ਖਬਰ ਸਾਹਮਣੇ ਆਈ ਹੈ ਕਿ ਪੰਚਾਇਤੀ ਚੋਣਾਂ 2024 ਦੇ ਮੱਦੇਨਜ਼ਰ ਕੋਈ ਵੀ ਅਧਿਕਾਰੀ/ਕਰਮਚਾਰੀ ਇਜਾਜਤ ਤੋਂ ਬਿਨਾਂ ਛੁੱਟੀ ਨਹੀਂ ਲੈ ਸਕੇਗਾ।




ਵਿਕਰਮਜੀਤ ਸਿੰਘ, ਐੱਸ.ਡੀ.ਐੱਮ ਕਮ- ਚੋਣਕਾਰ ਰਜਿਸਟਰੇਸ਼ਨ ਅਫਸਰ ( ਪੰਚਾਇਤ ਚੋਣਾ) ਬਟਾਲਾ ਵੱਲੋਂ ਜਾਰੀ ਕੀਤੇ ਇੱਕ ਹੁਕਮ ਵਿੱਚ ਦੱਸਿਆ ਗਿਆ ਕਿ ਪੰਚਾਇਤੀ ਚੋਣਾਂ 2024 ਦੇ ਮੱਦੇਨਜ਼ਰ ਤਹਿਸੀਲ ਬਟਾਲਾ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਅਧਿਕਾਰੀ/ਕਰਮਚਾਰੀ ਪੰਚਾਇਤੀ ਚੋਣਾਂ 2024 ਦੀ ਚੋਣ ਪ੍ਰਕਿਰਿਆ ਖਤਮ ਹੋਣ ਤੱਕ ਇਜਾਜਤ ਤੋਂ ਬਿਨਾਂ ਛੁੱਟੀ ਨਹੀਂ ਕਰੇਗਾ ਅਤੇ ਨਾਂ ਹੀ ਬਿਨਾ ਇਜਾਜਤ ਸਟੇਸ਼ਨ ਛੱਡੇਗਾ । ਨਾ ਟਾਲਣਯੋਗ ਮੈਡੀਕਲ ਜਾਂ ਹੋਰ ਗੰਭੀਰ ਸਮੱਸਿਆ ਹੋਣ ਤੇ ਕੋਈ ਵੀ ਅਧਿਕਾਰੀ/ਕਰਮਚਾਰੀ ਛੁੱਟੀ ਮਨਜੂਰ ਕਰਵਾਕੇ ਛੁੱਟੀ ਤੇ ਜਾਵੇਗਾ।


ਇਹ ਵੀ ਪੜ੍ਹੋ : ਖੂਨ ਦਾਨ ਕਰਨ 'ਚ ਪੰਜਾਬੀਆਂ ਨੇ ਤੋੜੇ ਰਿਕਾਰਡ, ਪੰਜਾਬ ਸਰਕਾਰ ਨੇ ਜਾਰੀ ਕੀਤਾ ਅੰਕੜਾ



ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਕਿਸੇ ਵੀ ਅਧਿਕਾਰੀ/ਕਰਮਚਾਰੀ ਵੱਲੋਂ ਚੋਣ ਪ੍ਰਕਿਰਿਆ ਖਤਮ ਹੋਣ ਤੱਕ ਆਪਣਾ ਫੋਨ ਹਰ ਹਾਲਤ ਵਿੱਚ ਚਾਲੂ ਰੱਖਿਆ ਜਾਵੇ। ਇਹ ਹੁਕਮ ਤੁਰੰਤ ਲਾਗੂ ਕੀਤੇ ਜਾਂਦੇ ਹਨ। ਅਣਗਹਿਲੀ ਦੀ ਸੂਰਤ ਵਿੱਚ ਚੋਣ ਨਿਯਮਾਂ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ