Panchayat Election: ਪੰਜਾਬ ਵਿੱਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਮੁੜ ਤੋਂ ਸਵਾਲ ਖੜ੍ਹੇ ਹੋ ਗਏ ਹਨ। ਪੰਚਾਇਤੀ ਚੋਣਾਂ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਹਾਈਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕਰਕੇ ਪੰਚਾਇਤੀ ਚੋਣਾਂ ਉਪਰ ਸਵਾਲ ਉਠਾਏ ਗਏ ਹਨ।


ਪਟੀਸ਼ਨਰ ਨੇ ਕਿਹਾ ਹੈਕ ਕਿ ਪੰਜਾਬ ਸਟੇਟ ਇਲੈਕਸ਼ਨ ਐਕਟ 1994 ਦੇ ਰੂਲਾਂ ਨੂੰ ਚੰਗੀ ਤਰ੍ਹਾਂ ਲਾਗੂ ਨਹੀਂ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਪੰਚਾਇਤੀ ਚੋਣਾਂ 'ਤੇ ਜਾਰੀ ਨੋਟੀਫਿਕੇਸ਼ਨ ਉਪਰ ਵੀ ਸਵਾਲ ਚੁੱਕੇ ਗਏ ਹਨ।