Panchayat Election Punjab: ਪੰਜਾਬ 'ਚ ਪੰਚਾਇਤੀ ਚੋਣਾਂ ਦਾ ਐਲਾਨ, 27 ਜੁਲਾਈ ਨੂੰ ਹੋਏਗੀ ਵੋਟਿੰਗ
Panchayat Election Punjab: ਪੰਜਾਬ ਵਿੱਚ ਪੰਚਾਇਤਾਂ ਦੀ ਜ਼ਿਮਨੀ ਚੋਣ ਦਾ ਐਲਾਨ ਹੋ ਗਿਆ ਹੈ। ਸੂਬੇ ਅੰਦਰ 1861 ਪੰਚਾਂ ਤੇ ਸਰਪੰਚਾਂ ਦੀ ਚੋਣ ਹੋਣੀ ਹੈ। ਇਹ ਅਹੁਦੇ ਖਾਲੀ ਹਨ। ਇਸ ਸਬੰਧੀ ਚੋਣ ਕਮਿਸ਼ਨ ਨੇ ਚੋਣ ਸ਼ੈਡਿਊਲ ਜਾਰੀ...

Panchayat Election Punjab: ਪੰਜਾਬ ਵਿੱਚ ਪੰਚਾਇਤਾਂ ਦੀ ਜ਼ਿਮਨੀ ਚੋਣ ਦਾ ਐਲਾਨ ਹੋ ਗਿਆ ਹੈ। ਸੂਬੇ ਅੰਦਰ 1861 ਪੰਚਾਂ ਤੇ ਸਰਪੰਚਾਂ ਦੀ ਚੋਣ ਹੋਣੀ ਹੈ। ਇਹ ਅਹੁਦੇ ਖਾਲੀ ਹਨ। ਇਸ ਸਬੰਧੀ ਚੋਣ ਕਮਿਸ਼ਨ ਨੇ ਚੋਣ ਸ਼ੈਡਿਊਲ ਜਾਰੀ ਕਰ ਦਿੱਤਾ ਹੈ। ਚੋਣ ਕਮਿਸ਼ਨ ਦੇ ਐਲਾਨ ਮੁਤਾਬਕ ਪੰਚਾਂ ਤੇ ਸਰਪੰਚਾਂ ਦੀ ਚੋਣ ਲਈ ਨਾਮਜ਼ਦਗੀਆਂ 14 ਜੁਲਾਈ ਤੋਂ ਸ਼ੁਰੂ ਹੋਣਗੀਆਂ ਤੇ ਵੋਟਿੰਗ 27 ਜੁਲਾਈ ਨੂੰ ਹੋਏਗੀ।
ਦੱਸ ਦਈਏ ਕਿ ਪੰਜਾਬ ਵਿੱਚ 15 ਅਕਤੂਬਰ 2024 ਨੂੰ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਤੋਂ ਬਾਅਦ ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਪੰਚਾਂ ਦੀਆਂ 90 ਤੇ ਪੰਚਾਂ ਦੀਆਂ 1771 ਅਹੁਦੇ ਖਾਲੀ ਹਨ। ਇਨ੍ਹਾਂ ਨੂੰ ਭਰਨ ਲਈ ਜ਼ਿਮਨੀ ਚੋਣ 27 ਜੁਲਾਈ ਨੂੰ ਹੋਵੇਗੀ। ਇਸ ਲਈ ਪੰਜਾਬ ਰਾਜ ਚੋਣ ਕਮਿਸ਼ਨ ਨੇ ਉਪ-ਚੋਣਾਂ ਦਾ ਸ਼ਡਿਊਲ ਐਲਾਨਿਆ ਹੈ। ਚੋਣ ਕਮਿਸ਼ਨ ਅਨੁਸਾਰ ਵੋਟਿੰਗ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਬੈਲੇਟ ਪੇਪਰਾਂ ਰਾਹੀਂ ਹੋਵੇਗੀ।
ਚੋਣ ਕਮਿਸ਼ਨ ਮੁਤਾਬਕ ਵੋਟਾਂ ਦੀ ਗਿਣਤੀ ਵੋਟਾਂ ਵਾਲੇ ਦਿਨ ਹੀ ਸ਼ਾਮ ਨੂੰ ਪੋਲਿੰਗ ਸਟੇਸ਼ਨ ’ਤੇ ਕੀਤੀ ਜਾਵੇਗੀ। ਨਾਮਜ਼ਦਗੀਆਂ 14 ਤੋਂ 17 ਜੁਲਾਈ ਤੱਕ ਭਰੀਆਂ ਜਾਣਗੀਆਂ। ਨਾਮਜ਼ਦਗੀਆਂ ਦੀ ਪੜਤਾਲ 18 ਜੁਲਾਈ ਨੂੰ ਕੀਤੀ ਜਾਵੇਗੀ ਤੇ ਕਾਗ਼ਜ਼ ਵਾਪਸ ਲੈਣ ਦੀ ਆਖ਼ਰੀ ਮਿਤੀ 19 ਜੁਲਾਈ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਨੇ ਕਿਹਾ ਕਿ ਸਰਪੰਚ ਦੇ ਅਹੁਦੇ ਲਈ ਚੋਣ ਲੜਨ ਵਾਲੇ ਉਮੀਦਵਾਰ ਦੀ ਖ਼ਰਚ ਹੱਦ 40 ਹਜ਼ਾਰ ਰੁਪਏ ਜਦੋਂਕਿ ਪੰਚ ਲਈ ਖ਼ਰਚ ਹੱਦ 30 ਹਜ਼ਾਰ ਰੁਪਏ ਨਿਰਧਾਰਿਤ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















