Panchayat Elections: ਪੰਜਾਬ ਦੇ ਗੁਰਦੁਆਰਿਆਂ ਤੋਂ ਹੋ ਰਹੀ Announcement, ਅੱਜ ਹੀ ਕਰੋ ਇਹ ਕੰਮ ਨਹੀਂ ਤਾਂ...
Elections : ਥਾਣਾ ਮਕਸੂਦਾਂ ਦੇ ਐਸ.ਐਚ.ਓ. ਬਿਕਰਮ ਸਿੰਘ ਨੇ ਹਦਾਇਤਾਂ ਨੂੰ ਅੱਗੇ ਤੋਰਦਿਆਂ ਗੰਨ ਮਾਲਕਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣੇ ਹਥਿਆਰ ਅੱਜ ਹੀ ਜਮ੍ਹਾ ਕਰਵਾ ਲੈਣ ਨਹੀਂ ਤਾਂ ਕਾਰਵਾਈ ਲਈ ਤਿਆਰ ਰਹਿਣ।
ਪੰਜਾਬ ਵਿੱਚ ਜਿੱਥੇ ਪੰਚਾਇਤੀ ਚੋਣਾਂ ਨੂੰ ਲੈ ਕੇ ਮਾਹੌਲ ਗਰਮਾਇਆ ਹੋਇਆ ਹੈ, ਉੱਥੇ ਹੀ ਪਿਛਲੇ ਲੰਮੇ ਸਮੇਂ ਤੋਂ ਹਥਿਆਰ ਰੱਖਣ ਵਾਲਿਆਂ ਨੂੰ ਹਥਿਆਰ ਜਮ੍ਹਾ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਹੁਕਮਾਂ ਦੇ ਬਾਵਜੂਦ ਕਈ ਬੰਦੂਕ ਮਾਲਕਾਂ ਨੇ ਆਪਣੇ ਹਥਿਆਰ ਜਮ੍ਹਾਂ ਨਹੀਂ ਕਰਵਾਏ।
ਥਾਣਾ ਮਕਸੂਦਾਂ ਦੇ ਐਸ.ਐਚ.ਓ. ਬਿਕਰਮ ਸਿੰਘ ਨੇ ਹਦਾਇਤਾਂ ਨੂੰ ਅੱਗੇ ਤੋਰਦਿਆਂ ਗੰਨ ਮਾਲਕਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣੇ ਹਥਿਆਰ ਅੱਜ ਹੀ ਜਮ੍ਹਾ ਕਰਵਾ ਲੈਣ ਨਹੀਂ ਤਾਂ ਕਾਰਵਾਈ ਲਈ ਤਿਆਰ ਰਹਿਣ। ਉਨ੍ਹਾਂ ਦੱਸਿਆ ਕਿ ਹਥਿਆਰ ਰੱਖਣ ਵਾਲੇ ਵਿਅਕਤੀਆਂ ਦੀਆਂ ਸੂਚੀਆਂ ਤਿਆਰ ਕਰ ਲਈਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਹਥਿਆਰ ਜਮ੍ਹਾਂ ਕਰਵਾਉਣ ਲਈ ਵੀ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਪੰਚਾਇਤੀ ਚੋਣਾਂ ਨੂੰ ਅਮਨ-ਅਮਾਨ ਨਾਲ ਕਰਵਾਉਣ ਲਈ ਪੰਜਾਬ ਪੁਲਸ ਨੇ ਜ਼ੋਰਦਾਰ ਤਿਆਰੀਆਂ ਕੀਤੀਆਂ ਹਨ। ਐਸ.ਐਚ.ਓ ਬਿਕਰਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ 'ਤੇ ਵੀ ਤਿੱਖੀ ਨਜ਼ਰ ਰੱਖੀ ਹੋਈ ਹੈ।
ਲਾਂਬੜਾ ਥਾਣੇ ਦੇ ਐਸ.ਐਚ.ਓ. ਬਲਬੀਰ ਸਿੰਘ ਨੇ ਦੱਸਿਆ ਕਿ ਇਲਾਕੇ ਦੇ ਗੁਰਦੁਆਰਿਆਂ ਵਿੱਚ ਲਗਾਏ ਗਏ ਸਪੀਕਰਾਂ ਅਤੇ ਪੁਲਸ ਦੀਆਂ ਗੱਡੀਆਂ ਰਾਹੀਂ ਲੋਕਾਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਲਈ ਸੂਚਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਖੇਤਰ ਵਿੱਚ ਕੁੱਲ 409 ਅਸਲਾ ਧਾਰਕ ਹਨ ਅਤੇ ਇਨ੍ਹਾਂ ਵਿੱਚੋਂ ਸਿਰਫ਼ 80 ਅਸਲਾ ਧਾਰਕ ਹੀ ਹਥਿਆਰ ਜਮ੍ਹਾਂ ਕਰਵਾਉਣ ਲਈ ਬਾਕੀ ਹਨ। ਉਨ੍ਹਾਂ ਕਿਹਾ ਕਿ ਗੰਨ ਮਾਲਕ ਜਲਦੀ ਤੋਂ ਜਲਦੀ ਅਸਲਾ ਜਮ੍ਹਾਂ ਕਰਵਾਉਣ ਨਹੀਂ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਰੱਦ ਹੋ ਗਈਆਂ 250 ਪਿੰਡਾਂ ਚ ਪੰਚਾਇਤੀ ਚੋਣਾਂ
ਦੱਸ ਦਈਏ ਕਿ ਪਿਛਲੇ ਦਿਨੀ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਕਰੀਬ 250 ਪਿੰਡਾਂ ਵਿਚ ਪੰਚਾਇਤੀ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਸਨ। ਹਾਈਕੋਰਟ ਨੇ ਪੰਜਾਬ ਵਿਚ ਪੰਚਾਇਤੀ ਚੋਣਾਂ ਉਤੇ ਰੋਕ ਲਗਾ ਦਿੱਤੀ ਸੀ। ਇਹ ਰੋਕ ਅਦਾਲਤ ਤੱਕ ਪਹੁੰਚ ਕਰਨ ਵਾਲੀਆਂ ਥਾਵਾਂ ਉਤੇ (Panchayat elections cancelled) ਲਾਈ ਗਈ ਸੀ। ਅਜਿਹੀਆਂ 250 ਦੇ ਕਰੀਬ ਪੰਚਾਇਤਾਂ ਦੱਸੀਆਂ ਜਾ ਰਹੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।