ਪੜਚੋਲ ਕਰੋ

ਹਾਈਕੋਰਟ ਵੱਲੋਂ ਸਰਕਾਰ ਦੀ ਅਪੀਲ ਖਾਰਜ, ਪੰਚਾਇਤੀ ਚੋਣਾਂ ਹੋ ਸਕਦੀਆਂ ਲੇਟ

ਚੰਡੀਗੜ੍ਹ: ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਪੰਜਾਬ ਸਰਕਾਰ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਇਸ ਦੇ ਨਾਲ ਹੀ ਹਾਈਕੋਰਟ ਦੇ ਕੋਰੇ ਜਵਾਬ ਮਗਰੋਂ ਚੋਣਾਂ ਲੇਟ ਹੋ ਸਕਦੀਆਂ ਹਨ। ਅੱਜ ਹਾਈਕੋਰਟ ਨੇ ਸਪਸ਼ਟ ਕੀਤਾ ਹੈ ਕਿ ਰੱਦ ਹੋਈਆਂ ਨਾਮਜ਼ਦਗੀਆਂ ਦੀ ਜਾਂਚ ਹਰ ਹਾਲਤ ਵਿੱਚ ਮੁਕੰਮਲ ਕਰਨ ਮਗਰੋਂ ਹੀ ਚੋਣਾਂ ਕਰਵਾਈਆਂ ਜਾਣ। ਦਰਅਸਲ ਹਾਈਕੋਰਟ ਨੇ 24 ਦਸੰਬਰ ਨੂੰ ਨਾਮਜ਼ਦਗੀਆਂ ਰੱਦ ਹੋਣ ਵਾਲੇ ਉਮੀਦਵਾਰਾਂ ਨੂੰ ਰਾਹਤ ਦਿੰਦਿਆਂ ਸਰਕਾਰ ਨੂੰ ਕਿਹਾ ਸੀ ਕਿ ਇਨ੍ਹਾਂ ਦੇ ਕਾਗਜ਼ਾਂ ਦੀ 48 ਘੰਟੇ ਵਿੱਚ ਜਾਂਚ ਕੀਤੀ ਜਾਵੇ। ਸਰਕਾਰ ਨੇ 26 ਦਸੰਬਰ ਨੂੰ ਇਸ ਖਿਲਾਫ ਹਾਈਕੋਰਟ ਕੋਲ ਰਿਵਿਊ ਪਟੀਸ਼ਨ ਦਾਇਰ ਕੀਤੀ ਸੀ। ਅੱਜ ਇਸ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਸਰਕਾਰ ਦੀ ਗੁਜ਼ਾਰਿਸ਼ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਯਾਦ ਰਹੇ ਪੰਚਾਇਤ ਚੋਣਾਂ ਲਈ ਉਮੀਦਵਾਰਾਂ ਦੀ ਯੋਗਤਾ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਬੇੜੇ ਲਈ ਸਬੰਧਤ ਅਥਾਰਿਟੀ ਨੂੰ 48 ਘੰਟਿਆਂ ਦਾ ਸਮਾਂ ਦੇਣ ਮਗਰੋਂ ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਕਰਦਿਆਂ ਇਨ੍ਹਾਂ ਹੁਕਮਾਂ ’ਤੇ ਨਜ਼ਰਸਾਨੀ ਦੀ ਮੰਗ ਕੀਤੀ ਸੀ। ਸਰਕਾਰ ਨੇ ਪਟੀਸ਼ਨ ਵਿੱਚ ਤਰਕ ਦਿੱਤਾ ਸੀ ਕਿ ਇੱਕ ਵਾਰ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਮਗਰੋਂ ਨਾਮਜ਼ਦਗੀਆਂ ਵਿੱਚ ਰੇੜਕੇ ਨੂੰ ਲੈ ਕੇ ਜੇਕਰ ਕਿਸੇ ਨੂੰ ਕੋਈ ਉਜ਼ਰ ਹੈ ਤਾਂ ਇਸ ਲਈ ਸਿਰਫ਼ ਚੋਣ ਪਟੀਸ਼ਨ ਹੀ ਦਾਇਰ ਕੀਤੀ ਜਾ ਸਕਦੀ ਹੈ। ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਰਮੀਜ਼ਾ ਹਾਕਿਮ ਨੇ ਹਾਈ ਕੋਰਟ ਦੇ ਜਸਟਿਸ ਤੇਜਿੰਦਰ ਸਿੰਘ ਢੀਂਡਸਾ ਤੇ ਜਸਟਿਸ ਮੰਜਾਰੀ ਨਹਿਰੂ ਕੌਲ ਦੇ ਵਕੇਸ਼ਨ ਬੈਂਚ ਕੋਲ ਪੇਸ਼ ਹੁੰਦਿਆਂ ਫੌਰੀ ਸੁਣਵਾਈ ਦੀ ਮੰਗ ਕੀਤੀ ਸੀ। ਹਾਈਕੋਰਟ ਨੇ ਸਰਕਾਰ ਨੂੰ ਕਿਹਾ ਹੈ ਕਿ ਜਿਨ੍ਹਾਂ ਦੋ ਜੱਜਾਂ ਨੇ ਇਹ ਫ਼ੈਸਲਾ ਲਿਆ ਸੀ, ਉਹ ਹੀ ਰਿਵਿਊ ਪਟੀਸ਼ਨ ਦਾ ਫੈਸਲਾ ਕਰ ਸਕਦੇ ਹਨ। ਇਸ ਮਾਮਲੇ ਦੀ ਅਗਲੀ ਤਰੀਕ ਸੱਤ ਜਨਵਰੀ ਪਾ ਦਿੱਤੀ ਹੈ। ਰਾਜ ਸਰਕਾਰ ਨੇ 12 ਸਫ਼ਿਆਂ ਦੀ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਇੱਕ ਵਾਰ ਸਬੂਤਾਂ ਦੇ ਰਿਕਾਰਡ ਵਿੱਚ ਚੜ੍ਹਨ ਮਗਰੋਂ ਪਟੀਸ਼ਨਰਾਂ ਵੱਲੋਂ ਰਿੱਟ ਪਟੀਸ਼ਨ ਵਿੱਚ ਕੀਤੀਆਂ ਸ਼ਿਕਾਇਤਾਂ ਨੂੰ ਚੋਣ ਪਟੀਸ਼ਨ ਹੀ ਸਮਝਿਆ ਜਾਵੇ। ਪਟੀਸ਼ਨ ਵਿੱਚ ਅੱਗੇ ਕਿਹਾ ਗਿਆ ਸੀ ਕਿ ਇੱਕ ਵਾਰ ਚੋਣ ਨੋਟੀਫਿਕੇਸ਼ਨ ਜਾਰੀ ਹੋਣ ਮਗਰੋਂ ਪਟੀਸ਼ਨਰ ਨੂੰ ਜੇਕਰ ਨਾਮਜ਼ਦਗੀਆਂ ਬਾਬਤ ਕੋਈ ਉਜ਼ਰ ਹੈ ਤਾਂ ਉਸ ਕੋਲ ਇੱਕੋ ਇੱਕ ਬਦਲ ਚੋਣ ਪਟੀਸ਼ਨ ਦਾ ਹੀ ਹੈ। ਪੰਜਾਬ ਸਰਕਾਰ ਨੇ ਕਿਹਾ ਕਿ ਚੋਣ ਅਮਲ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ। ਲਿਹਾਜ਼ਾ ਹੁਣ ਇਸ ਸਾਰੇ ਅਮਲ ਨੂੰ ਨਵੇਂ ਸਿਰੇ ਤੋਂ ਨਹੀਂ ਵਿਉਂਤਿਆ ਜਾ ਸਕਦਾ। ਹੋਰ ਤਾਂ ਹੋਰ ਪੰਚਾਇਤ ਚੋਣਾਂ ਲਈ ਤੈਅ 30 ਦਸੰਬਰ ਦੀ ਤਰੀਕ ਨੂੰ ਵੀ ਅੱਗੇ ਨਹੀਂ ਪਾਇਆ ਜਾ ਸਕਦਾ। ਰਾਜ ਸਰਕਾਰ ਨੇ ਬੈਂਚ ਨੂੰ ਦੱਸਿਆ ਕਿ ਕਈ ਜ਼ਿਲ੍ਹਿਆਂ ਵਿਚ ਤਾਂ ਵੋਟ ਪਰਚੀਆਂ ਵੀ ਛਪ ਚੁੱਕੀਆਂ ਹਨ।

ਟਾਪ ਹੈਡਲਾਈਨ

Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
Embed widget