Panchayat Elections: ਪੰਚ ਦੀ ਚੋਣ ਲੜਨ ਵਾਲੇ ਵਿਅਕਤੀਆਂ ਲਈ ਨਾਮਜ਼ਦਗੀਆਂ ਭਰਨ ਸਮੇਂ ਇਹ ਲੋੜੀਂਦੇ ਦਸਤਾਵੇਜ ਨਾਲ ਲਗਾਉਣੇ ਹੋਣਗੇ ਜਰੂਰੀ
ਪੰਚ, ਸਰਪੰਚਾਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਭਰਨ ਦੇ ਚਾਹਵਾਨਾਂ ਨੂੰ ਉਹਨਾਂ ਦੀ ਸਹੂਲਤ ਲਈ ਦੱਸਿਆ ਜਾਂਦਾ ਹੈ ਕਿ ਜੇਕਰ ਕਿਸੇ ਨੇ...
ਵਧੀਕ ਡਿਪਟੀ ਕਮਿਸ਼ਨਰ ਫਾਜ਼ਿਲਕਾ, ਵਿਕਾਸ ਸੁਭਾਸ਼ ਚੰਦਰ ਨੇ ਆਮ ਜਨਤਾ ਨੂੰ ਸੂਚਿਤ ਕੀਤਾ ਹੈ ਕਿ ਗ੍ਰਾਮ ਪੰਚਾਇਤਾਂ ਦੀਆਂ ਹੋ ਰਹੀਆਂ ਚੋਣਾਂ ਲਈ ਪੰਚ, ਸਰਪੰਚਾਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਭਰਨ ਦੇ ਚਾਹਵਾਨਾਂ ਨੂੰ ਉਹਨਾਂ ਦੀ ਸਹੂਲਤ ਲਈ ਦੱਸਿਆ ਜਾਂਦਾ ਹੈ ਕਿ ਜੇਕਰ ਕਿਸੇ ਨੇ ਪੰਚ ਦੀ ਚੋਣ ਲੜਨੀ ਹੈ ਤਾਂ ਉਹ ਪਿੰਡ ਦਾ ਵੋਟਰ ਹੋਣਾ ਜ਼ਰੂਰੀ ਹੈ ਪ੍ਰੰਤੂ ਉਸ ਵੱਲੋਂ ਭਰੀ ਜਾਣ ਵਾਲੀ ਨਾਮਜ਼ਦਗੀ ਦੇ ਫਾਰਮ ਨੰ: 4 ਵਿੱਚ ਤਜਵੀਜਕਰਤਾ ਤੇ ਸਕੈਂਡਰ ਉਸੇ ਵਾਰਡ ਦੇ 2 ਵਿਅਕਤੀਆਂ ਵੱਲੋਂ ਕੀਤਾ ਜਾਣਾ ਜ਼ਰੂਰੀ ਹੈ ਜਿਹੜੇ ਕਿ ਉਸੇ ਵਾਰਡ ਦੇ ਵੋਟਰ ਹੋਣ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਮੰਤਵ ਲਈ ਨਾਮਜ਼ਦਗੀ ਫਾਰਮ ਨੰ: 4 ਅਤੇ ਅਨੁਲੱਗ 1 ਵੀ ਭਰਨਾ ਹੋਵੇਗਾ। ਇਸ ਤੋਂ ਬਿਨ੍ਹਾਂ ਉਮੀਦਵਾਰ ਨੂੰ ਫੌਜਦਾਰੀ ਕੇਸਾਂ ਸਬੰਧੀ ਬਿਆਨ ਹਲਫੀਆ ਜੋ ਕਿ ਨੋਟਰੀ ਤੋਂ ਤਸਦੀਕਸ਼ੁਦਾ ਹੋਣਾ ਚਾਹੀਦਾ ਹੈ, ਪੇਸ਼ ਕਰਨਾ ਹੋਵੇਗਾ।
ਉਨ੍ਹਾਂ ਦੱਸਿਆ ਕਿ ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਤੋਂ ਨੋ ਡਿਊ ਸਰਟੀਫਿਕੇਟ ਵੀ ਹੋਣਾ ਜ਼ਰੂਰੀ ਹੈ ਪ੍ਰੰਤੂ ਜੇਕਰ ਇਹ ਉਪਲਬਧ ਨਹੀਂ ਹੈ ਤਾਂ ਉਸ ਦੀ ਜਗ੍ਹਾ ਤੇ ਨੋਟਰੀ ਪਬਲਿਕ ਤੋਂ ਇਸ ਸਬੰਧੀ ਬਿਆਨ ਹਲਫੀਆ ਤਸਦੀਕ ਕਰਵਾ ਕੇ ਵੀ ਲਗਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਇਸ ਪਿੰਡ 'ਚ ਸ਼ਰਾਬ ਪੀਣ ਅਤੇ ਵੇਚਣ 'ਤੇ ਲੱਗੀ ਪੂਰਨ ਪਾਬੰਦੀ, ਫੜੇ ਜਾਣ 'ਤੇ ਭਰਨਾ ਪਵੇਗਾ ਭਾਰੀ ਜੁਰਮਾਨਾ
ਉਨ੍ਹਾਂ ਕਿਹਾ ਕਿ ਇਸ ਤੋਂ ਬਿਨ੍ਹਾਂ ਜੋ ਤਜ਼ਵੀਜ਼ਕਰਤਾ ਵਿਅਕਤੀ ਹਨ ਉਹਨਾਂ ਵੱਲੋਂ ਵੀ ਘੋਸ਼ਣਾ ਪੱਤਰ ਲੱਗੇਗਾ ਕਿ ਉਸਨੇ ਕਿਸੇ ਹੋਰ ਉਮੀਦਵਾਰ ਨੂੰ ਤਾਇਦ ਨਹੀਂ ਕੀਤਾ। ਫਾਰਮ ਨੰ: 1 ਵਿੱਚ ਉਸ ਵੱਲੋਂ ਦਿੱਤੀ ਜਾਣ ਵਾਲੀ ਅੰਡਰਟੇਕਿੰਗ ਲਈ ਜੋ ਵੀ ਫਾਰਮ ਦੇ ਵਿੱਚ, ਜਿਵੇਂ ਕਿ ਆਮਦਨ, ਜ਼ਮੀਨੀ ਜਾਇਦਾਦ, ਨਗਦ, ਚੱਲ ਅਤੇ ਅਚੱਲ ਸੰਪਤੀ ਜਾਂ ਬੈਂਕ ਖਾਤਿਆਂ ਸਬੰਧੀ ਜਾਣਕਾਰੀ ਦਿੱਤੀ ਗਈ ਹੈ ਤਾਂ ਉਸ ਦੇ ਸਬੂਤ ਵੀ ਨਾਲ ਲਗਾਉਣੇ ਪੈਂਦੇ ਹਨ। ਜੇਕਰ ਉਮੀਦਵਾਰ ਰਿਜ਼ਰਵ ਕੈਟਾਗਿਰੀ ਅਧੀਨ ਚੋਣ ਲੜ ਰਿਹਾ ਹੈ ਤਾਂ ਉਸ ਦਾ ਸਬੂਤ ਲਗਾਉਣਾ ਲਾਜ਼ਮੀ ਹੋਵੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ