(Source: ECI/ABP News/ABP Majha)
Panchayat Elections: ਪੰਚਾਇਤੀ ਚੋਣਾਂ ਤੋਂ ਪਹਿਲਾਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, 150 ਮੁਲਾਜ਼ਮਾਂ ਨੂੰ ਨੋਟਿਸ ਜਾਰੀ, ਆਹ ਕੀਤੀ ਸੀ ਗਲਤੀ
150 ਦੇ ਕਰੀਬ ਕਰਮਚਾਰੀਆਂ ਨੂੰ ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ ਕਿਉਕਿ...
ਪੰਜਾਬ 'ਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਪ੍ਰਸ਼ਾਸਨ ਵੱਲੋਂ ਇੱਕ ਵੱਡੀ ਕਾਰਵਾਈ ਕੀਤੀ ਗਈ ਹੈ। ਸੰਗਰੂਰ ਪ੍ਰਸ਼ਾਸਨ ਵੱਲੋਂ 100 ਤੋਂ ਵੱਧ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।
ਪ੍ਰਾਪਤ ਜਾਣਕਰੀ ਅਨੁਸਾਰ ਪੰਚਾਇਤੀ ਚੋਣਾਂ ਲਈ ਪੰਜ ਅਕਤੂਬਰ ਨੂੰ ਹੋਈ ਰਿਹਾਸਿਲ ਵਿੱਚ ਆਪਣੀ ਡਿਊਟੀ 'ਚ ਲਾਪਰਵਾਹੀ ਵਰਤਣ ਵਾਲੇ 150 ਦੇ ਕਰੀਬ ਕਰਮਚਾਰੀਆਂ ਨੂੰ ਸੰਗਰੂਰ ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ।
ਰਾਜ ਚੋਣ ਕਮਿਸ਼ਨ ਪੰਜਾਬ ਚੰਡੀਗੜ੍ਹ ਵੱਲੋਂ ਪੰਜਾਬ ਵਿੱਚ 15 ਅਕਤੂਬਰ ਨੂੰ ਗ੍ਰਾਮ ਪੰਚਾਇਤ ਚੋਣਾਂ ਕਰਾਉਣ ਦਾ ਪ੍ਰੋਗਰਾਮ ਜਾਰੀ ਕੀਤਾ ਹੋਇਆ ਹੈ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਲਈ ਬੀਤੀ 5 ਅਕਤੂਬਰ ਨੂੰ ਪਹਿਲੀ ਚੋਣ ਰਿਹਾਸਿਲ ਰੱਖੀ ਗਈ ਸੀ। ਜਿਸ ਵਿੱਚ ਚੋਣ ਡਿਊਟੀ 'ਚ ਤੈਨਾਤ ਕੀਤੇ ਕਰਮਚਾਰੀ ਵੱਡੀ ਗਿਣਤੀ 'ਚ ਗੈਰਹਾਜ਼ਰ ਰਹੇ। ਜਿਸ ਤੋਂ ਬਾਅਦ ਸੰਗਰੂਰ ਦੇ ਵਧੀਕ ਚੋਣਕਾਰ ਅਫ਼ਸਰ ਵੱਲੋਂ 150 ਦੇ ਕਰੀਬ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਭਲਕੇ ਹੋਵੇਗੀ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ, ਕਈ ਮੁੱਦਿਆਂ 'ਤੇ ਹੋਵੇਗੀ ਚਰਚਾ
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ