Punjab Breaking News Live 24 September 2024 : ਪੰਚਾਇਤੀ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਅਨਾਜ ਮੰਡੀ ਘੁਟਾਲੇ 'ਚ ਸਭ ਤੋਂ ਵੱਡਾ ਫਰਾਰ ਮੁਲਜ਼ਮ ਗ੍ਰਿਫ਼ਤਾਰ, ਨਗਰ ਨਿਗਮਾਂ ਤੇ ਕੌਂਸਲਾਂ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫੈਸਲਾ
Punjab Breaking News Live : ਪੰਚਾਇਤੀ ਚੋਣਾਂ ਤੋਂ ਪਹਿਲਾਂ CM ਭਗਵੰਤ ਮਾਨ ਦਾ ਵੱਡਾ ਐਲਾਨ, ਅਨਾਜ ਮੰਡੀ ਘੁਟਾਲੇ 'ਚ ਸਭ ਤੋਂ ਵੱਡਾ ਫਰਾਰ ਮੁਲਜ਼ਮ ਗ੍ਰਿਫ਼ਤਾਰ, ਨਗਰ ਨਿਗਮਾਂ ਤੇ ਕੌਂਸਲਾਂ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫੈਸਲਾ
Transferred IAS officers: ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਫੇਰਬਦਲ ਦੇ ਨਾਲ-ਨਾਲ ਵੱਡਾ ਪ੍ਰਸ਼ਾਸਨਿਕ ਫੇਰਬਦਲ ਵੀ ਹੋਇਆ ਹੈ। 25 ਆਈਏਐਸ ਅਧਿਕਾਰੀਆਂ ਸਮੇਤ 267 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ 267 ਅਧਿਕਾਰੀਆਂ ਵਿੱਚ 25 ਆਈਏਐਸ, 7 ਆਈਪੀਐਸ, 99 ਪੀਸੀਐਸ ਅਤੇ 136 ਡੀਐਸਪੀ ਪੱਧਰ ਦੇ ਅਧਿਕਾਰੀ ਸ਼ਾਮਲ ਹਨ।
1994 ਬੈਚ ਦੇ ਸੀਨੀਅਰ ਆਈਏਐਸ ਅਲੋਕ ਸ਼ੇਖਰ ਨੂੰ ਵਧੀਕ ਮੁੱਖ ਸਕੱਤਰ ਜੇਲ੍ਹ, ਡੀ.ਕੇ ਤਿਵਾੜੀ ਵਧੀਕ ਮੁੱਖ ਸਕੱਤਰ ਟਰਾਂਸਪੋਰਟ, ਰਾਹੁਲ ਭੰਡਾਰੀ ਸਕੱਤਰ ਪਸ਼ੂ ਪਾਲਣ, ਰਾਹੁਲ ਤਿਵਾੜੀ ਪ੍ਰਬੰਧਕੀ ਸਕੱਤਰ ਪੁੱਡਾ ਨਿਯੁਕਤ ਕੀਤੇ ਗਏ ਹਨ। ਇਸ ਤੋਂ ਇਲਾਵਾ ਕੁਲਦੀਪ ਬਾਬਾ ਨੂੰ ਆਰ.ਟੀ.ਓ ਲੁਧਿਆਣਾ, ਵਿਨੀਤ ਕੁਮਾਰ ਏ.ਸੀ.ਏ.ਗੇਲਾਡਾ, ਸੰਯਮ ਅਗਰਵਾਲ ਕਮਿਸ਼ਨਰ ਬਠਿੰਡਾ ਨਗਰ ਨਿਗਮ ਅਤੇ ਵਿਕਰਮਜੀਤ ਸ਼ੇਰਗਿੱਲ ਨੂੰ ਪੀ.ਆਰ.ਟੀ.ਸੀ. ਦਾ ਐਮ.ਡੀ. ਬਣਾਇਆ ਹੈ।
Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਰਕੇ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਨੂੰ ਪਾਰ ਕਰ ਗਿਆ। ਇਸ ਦੇ ਨਾਲ ਹੀ ਅੱਜ (ਮੰਗਲਵਾਰ) ਵੀ ਪੂਰਾ ਦਿਨ ਮੌਸਮ ਸਾਫ਼ ਰਹੇਗਾ। ਅਜਿਹੇ 'ਚ ਲੋਕਾਂ ਨੂੰ ਦਿਨ ਭਰ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਇਸ ਦੇ ਨਾਲ ਹੀ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ।
ਹਾਲਾਂਕਿ ਅੱਜ ਸ਼ਾਮ ਤੋਂ ਮੌਸਮ ਬਦਲਣਾ ਸ਼ੁਰੂ ਹੋ ਜਾਵੇਗਾ। ਕੱਲ੍ਹ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 1.3 ਡਿਗਰੀ ਦਾ ਵਾਧਾ ਹੋਇਆ ਹੈ। ਜਦੋਂ ਕਿ ਇਹ ਆਮ ਤਾਪਮਾਨ ਨਾਲੋਂ 2.4 ਡਿਗਰੀ ਵੱਧ ਹੈ। ਰੂਪਨਗਰ ਵਿੱਚ ਸਭ ਤੋਂ ਵੱਧ ਤਾਪਮਾਨ 38.5 ਡਿਗਰੀ ਦਰਜ ਕੀਤਾ ਗਿਆ।
ਪਿਛੋਕੜ
Punjab Breaking News Live 24 September 2024 : ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਪਹਿਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬੇ 'ਚ ਦਸਹਿਰੇ ਤੋਂ ਬਾਅਦ ਪੰਚਾਇਤੀ ਚੋਣਾਂ ਕਰਵਾਈਆਂ ਜਾ ਸਕਦੀ ਹੈ। ਲੋਕ ਪਾਰਟੀ ਸਿਆਸਤ ਤੋਂ ਉੱਪਰ ਉੱਠ ਕੇ ਪੰਚਾਇਤਾਂ ਦਾ ਗਠਨ ਕਰਨ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ 'ਚ ਕਿਸੇ ਸਮੇਂ ਵੀ ਪੰਚਾਇਤੀ ਚੋਣਾਂ ਦਾ ਐਲਾਨ ਹੋ ਸਕਦਾ ਹੈ। ਚੋਣ ਕਮਿਸ਼ਨ ਵੱਲੋਂ ਦੁਸਹਿਰੇ ਤੋਂ ਬਾਅਦ ਅਕਤੂਬਰ ਦੇ ਅੱਧ 'ਚ ਪੰਚਾਇਤੀ ਚੋਣਾਂ ਕਰਵਾਏ ਜਾਣ ਦੀ ਸੰਭਾਵਨਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਵਾਰ ਪੰਚਾਇਤੀ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ 'ਤੇ ਨਹੀਂ ਹੋਣਗੀਆਂ।
Paddy Scam Case: ਅਨਾਜ ਮੰਡੀਆਂ ਵਿੱਚ ਕਰੋੜਾਂ ਰੁਪਏ ਦੇ ਧਾਨ ਘੁਟਾਲੇ ਦੇ ਮਾਮਲੇ ਵਿੱਚ ਭਗੌੜੇ ਐਲਾਨੇ ਗਏ ਪਨਸਪ ਦੇ ਸਾਬਕਾ ਜ਼ਿਲ੍ਹਾ ਮੈਨੇਜਰ ਜਗਨਦੀਪ ਸਿੰਘ ਢਿੱਲੋਂ ਨੇ ਸੋਮਵਾਰ ਨੂੰ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਇਸ ਤੋਂ ਬਾਅਦ ਵਿਜੀਲੈਂਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਦੇ ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਜਗਨਦੀਪ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਿੱਚ ਝੋਨੇ ਦੀ ਢੋਆ-ਢੁਆਈ ਨਾਲ ਸਬੰਧਤ ਟੈਂਡਰਾਂ ਦੇ ਘਪਲੇ ਵਿੱਚ ਲੋੜੀਂਦਾ ਸੀ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਲੁਧਿਆਣਾ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਹੋਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
Paddy Scam Case: ਅਨਾਜ ਮੰਡੀ ਘੁਟਾਲੇ 'ਚ ਸਭ ਤੋਂ ਵੱਡਾ ਫਰਾਰ ਮੁਲਜ਼ਮ ਗ੍ਰਿਫ਼ਤਾਰ, ਕੋਰਟ 'ਚ ਕੀਤਾ ਆਤਮ ਸਮਰਪਣ
MC Election Update: ਪੰਜਾਬ ਤੇ ਹਰਿਆਣਆ ਹਾਈ ਕੋਰਟ ਨੇ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਚੋਣਾਂ 'ਚ ਦੇਰੀ ਲਈ ਪੰਜਾਬ ਸਰਕਾਰ ਨੂੰ ਝਾੜ ਪਾਈ ਅਤੇ ਕਿਹਾ ਕਿ ਸਰਕਾਰ 14 ਅਕਤੂਬਰ ਤੱਕ ਹਾਈ ਕੋਰਟ 'ਚ ਮੁਕੰਮਲ ਚੋਣ ਪ੍ਰੋਗਰਾਮ ਪੇਸ਼ ਕਰੇ। ਜੇ ਸਰਕਾਰ ਇਸ 'ਚ ਨਾਕਾਮ ਰਹੀ ਤਾਂ ਹਾਈ ਕੋਰਟ ਹੁਕਮ ਜਾਰੀ ਕਰੇਗੀ। ਮਾਲੇਰਕੋਟਲਾ ਵਾਸੀ ਬੇਅਤ ਸਿੰਘ ਵੱਲੋਂ ਦਾਖ਼ਲ ਜਨਹਿੱਤ ਪਟੀਸ਼ਨ 'ਤੇ ਸੋਮਵਾਰ ਨੂੰ ਸੁਣਵਾਈ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ ਨੇ ਕਿਹਾ ਕਿ ਨਗਰ ਨਿਗਮਾਂ ਦੇ ਵਾਰਡਾਂ ਨੂੰ ਬੰਦ ਕਰਨ ਦੇ ਮਾਮਲੇ 'ਚ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸਰਕਾਰ ਦੀ ਅਪੀਲ ਸੁਪਰੀਮ ਕੋਰਟ 'ਚ ਪੈਡਿੰਗ ਹੈ।
- - - - - - - - - Advertisement - - - - - - - - -