ਪੜਚੋਲ ਕਰੋ
Punjab News: ਪੰਜਾਬ ਦੇ 20 ਪਿੰਡਾਂ 'ਚ ਫਿਰ ਤੋਂ ਹੋਣਗੀਆਂ ਪੰਚਾਇਤੀ ਚੋਣਾਂ, ਜਾਣੋ ਕਦੋਂ ਪੈਣਗੀਆਂ ਵੋਟਾਂ ?
Punjab News: ਪੰਜਾਬ ਤੋਂ ਪੰਚਾਇਤੀ ਚੋਣਾਂ ਨੂੰ ਲੈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇੱਕ ਵਾਰ ਫਿਰ ਤੋਂ ਪੰਜਾਬ ਦੇ 20 ਪਿੰਡਾਂ ਵਿੱਚ ਮੁੜ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਦਰਅਸਲ, 20 ਪਿੰਡਾਂ ਵਿੱਚ 15 ਦਸੰਬਰ

Punjab News
Source : ABPLIVE AI
Punjab News: ਪੰਜਾਬ ਤੋਂ ਪੰਚਾਇਤੀ ਚੋਣਾਂ ਨੂੰ ਲੈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇੱਕ ਵਾਰ ਫਿਰ ਤੋਂ ਪੰਜਾਬ ਦੇ 20 ਪਿੰਡਾਂ ਵਿੱਚ ਮੁੜ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਦਰਅਸਲ, 20 ਪਿੰਡਾਂ ਵਿੱਚ 15 ਦਸੰਬਰ ਨੂੰ ਪੰਚਾਇਤੀ ਚੋਣਾਂ ਲਈ ਵੋਟਾਂ ਪੈਣ ਜਾ ਰਹੀਆਂ ਹਨ। ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਅਕਤੂਬਰ ਵਿੱਚ ਪੰਜਾਬ ਵਿੱਚ ਪੰਚਾਇਤੀ ਚੋਣਾਂ ਹੋਈਆਂ ਸਨ। ਉਸ ਦੌਰਾਨ ਇਨ੍ਹਾਂ ਪਿੰਡਾਂ ਵਿੱਚ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਸਨ। ਹੁਣ ਚੋਣ ਕਮਿਸ਼ਨ ਨੇ ਇਨ੍ਹਾਂ ਪਿੰਡਾਂ ਵਿੱਚ 15 ਦਸੰਬਰ ਨੂੰ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਅੱਜ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦਾ ਸ਼ਡਿਊਲ ਵੀ ਜਾਰੀ ਕੀਤਾ ਜਾਵੇਗਾ।
ਹੋਰ ਪੜ੍ਹੋ
ਟ੍ਰੈਂਡਿੰਗ ਟੌਪਿਕ





















