ਪੜਚੋਲ ਕਰੋ

Panchayat Election: ਪੰਚਾਇਤੀ ਚੋਣਾਂ ਬਾਰੇ ਮਾਨ ਸਰਕਾਰ ਦੀ ਸਭ ਤੋਂ ਵੱਡੀ ਅਪਡੇਟ ਆਈ ਸਾਹਮਣੇ, ਦੋ ਪੜਾਵਾਂ 'ਚ ਹੋਣਗੇ ਇਲੈਕਸ਼ਨ, ਆਹ ਬਣਿਆ ਕਾਰਨ 

Panchayat Election in Punjab: ਰਾਜ ਚੋਣ ਕਮਿਸ਼ਨ ਨੇ ਚੋਣ ਨਿਸ਼ਾਨਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਹੈ। ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਵਿੱਚ ਪੰਚਾਇਤੀ ਰਾਜ ਐਕਟ 1994 ਵਿਚ ਕੀਤੀਆਂ ਸੋਧਾਂ 'ਤੇ ਹਾਲੇ ਰਾਜਪਾਲ ਦੀ ਮੋਹਰ ਲੱਗਣੀ

Panchayat Election in Punjab update: ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀਆਂ ਤਰੀਕਾਂ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਤਾਜ਼ਾ ਜਾਣਕਾਰੀ ਹੱਥ ਲੱਗੀ ਹੈ ਕਿ ਸੂਬਾ ਸਰਕਾਰ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਦੋ ਪੜਾਵਾਂ ਵਿਚ ਕਰਾਏਗੀ। ਪਹਿਲੇ ਪੜਾਅ 'ਚ ਸਿਰਫ਼ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਦੀ ਚੋਣ ਹੋਣੀ ਹੈ ਅਤੇ ਅਕਤੂਬਰ ਮਹੀਨੇ ਦੇ ਅੱਧ ਤੋਂ ਬਾਅਦ ਇਹ ਚੋਣ ਕਿਸੇ ਵੇਲੇ  ਵੀ ਸੰਭਵ ਹੈ। 

ਪੰਜਾਬ ਸਰਕਾਰ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵੱਖਰੇ ਤੌਰ 'ਤੇ ਕਰਾਏਗੀ। ਪੰਚਾਇਤੀ ਚੋਣਾਂ ਮਗਰੋਂ ਹੀ ਨਗਰ ਨਿਗਮਾਂ ਆਦਿ ਦੀਆਂ ਚੋਣਾਂ ਲਈ ਰਾਹ ਪੱਧਰਾ ਹੋਣਾ ਹੈ।  ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ ਵਿਚ ਜ਼ਿਮਨੀ ਚੋਣਾਂ ਵੀ ਹੋਣੀਆਂ ਹਨ ਜਿਨ੍ਹਾਂ ਦਾ ਚੋਣ ਕਮਿਸ਼ਨ ਵੱਲੋਂ ਐਲਾਨ ਕੀਤਾ ਜਾਣਾ ਬਾਕੀ ਹੈ। ਪੰਚਾਇਤੀ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਪਿੰਡਾਂ ਵਿਚ ਫ਼ੰਡ ਦੇਣੇ ਸ਼ੁਰੂ ਕਰ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਅਖ਼ਤਿਆਰੀ ਕੋਟੇ ਦੇ ਕਰੀਬ 50 ਕਰੋੜ ਦੇ ਫ਼ੰਡ ਸਾਰੇ ਹਲਕਿਆਂ ਨੂੰ ਜਾਰੀ ਕਰ ਦਿੱਤੇ ਹਨ। ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਨੇ  ਪੰਚਾਇਤੀ ਚੋਣਾਂ ਸਬੰਧੀ ਪ੍ਰਕਿਰਿਆ ਵਿੱਢੀ ਹੋਈ ਹੈ। 

ਰਾਜ ਚੋਣ ਕਮਿਸ਼ਨ ਨੇ ਚੋਣ ਨਿਸ਼ਾਨਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਹੈ। ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਵਿੱਚ ਪੰਚਾਇਤੀ ਰਾਜ ਐਕਟ 1994 ਵਿਚ ਕੀਤੀਆਂ ਸੋਧਾਂ 'ਤੇ ਹਾਲੇ ਰਾਜਪਾਲ ਦੀ ਮੋਹਰ ਲੱਗਣੀ ਬਾਕੀ ਹੈ।  ਸੂਬਾ ਸਰਕਾਰ ਨੇ ਇਸ ਵਾਰ ਬਿੱਲ ਰਾਹੀਂ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੇ ਅਹੁਦੇ ਦੇ ਰਾਖਵੇਂਕਰਨ ਵਿੱਚ ਤਬਦੀਲੀ ਕਰ ਦਿੱਤੀ ਹੈ ਜਿਸ ਵਾਸਤੇ ਹੁਣ ਬਲਾਕ ਨੂੰ ਆਧਾਰ ਬਣਾਇਆ ਜਾਵੇਗਾ ਜਦਕਿ ਪਹਿਲਾਂ ਜ਼ਿਲ੍ਹੇ ਨੂੰ ਇਕਾਈ ਮੰਨ ਕੇ ਰਾਖਵੇਂਕਰਨ ਦਾ ਰੋਸਟਰ ਤਿਆਰ ਕੀਤਾ ਜਾਂਦਾ ਸੀ। 

ਸਦਨ ਵਿਚ ਸੋਧ ਰਾਹੀਂ ਹੁਣ ਨਵੇਂ ਸਿਰੇ ਤੋਂ ਰੋਸਟਰ ਬਣਾਉਣ ਲਈ ਰਾਹ ਪੱਧਰਾ ਕੀਤਾ ਗਿਆ ਹੈ। ਉਮੀਦਵਾਰ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ 'ਤੇ ਚੋਣ ਨਹੀਂ ਲੜ ਸਕਣਗੇ। ਇਸ ਬਾਰੇ ਵੀ ਸੋਧ ਕੀਤੀ ਗਈ ਹੈ। ਪਤਾ ਲੱਗਾ ਹੈ ਕਿ ਪੰਚਾਇਤੀ ਚੋਣਾਂ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਕਰਾਈਆਂ ਜਾਣਗੀਆਂ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Embed widget