ਪੜਚੋਲ ਕਰੋ
Advertisement
Punjab News: 'ਆਪ' ਸਰਕਾਰ ਨੇ ਪੰਜਾਬ 'ਚ 26,300 ਏਕੜ ਜ਼ਮੀਨ ਲੱਭੀ, 9200 ਕਰੋੜ ਬਣਦੀ ਕੀਮਤ
Punjab News: ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ 'ਚ 26,300 ਏਕੜ ਜ਼ਮੀਨ, ਜੋ ਕਿਸੇ ਰਿਕਾਰਡ 'ਚ ਨਹੀਂ ਸੀ, ਸਾਡੇ ਮਹਿਕਮੇ ਨੇ ਲੱਭੀ ਹੈ, ਜਿਸ ਦੀ ਬਾਜ਼ਾਰੀ ਕੀਮਤ ਤਕਰੀਬਨ 9200 ਕਰੋੜ ਬਣਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ 'ਚ ਅਜਾਈਂ ਪਈ ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਹੋ ਰਹੀ ਹੈ। ਇਸ ਨਾਲ ਸੂਬੇ ਦੀ ਆਮਦਨ ਵਿੱਚ ਕਰੋੜਾਂ ਰੁਪਏ ਦੇ ਵਾਧੇ ਦਾ ਰਾਹ ਖੁੱਲ੍ਹ ਗਿਆ ਹੈ।
Punjab News: ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ 'ਚ 26,300 ਏਕੜ ਜ਼ਮੀਨ, ਜੋ ਕਿਸੇ ਰਿਕਾਰਡ 'ਚ ਨਹੀਂ ਸੀ, ਸਾਡੇ ਮਹਿਕਮੇ ਨੇ ਲੱਭੀ ਹੈ, ਜਿਸ ਦੀ ਬਾਜ਼ਾਰੀ ਕੀਮਤ ਤਕਰੀਬਨ 9200 ਕਰੋੜ ਬਣਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ 'ਚ ਅਜਾਈਂ ਪਈ ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਹੋ ਰਹੀ ਹੈ। ਇਸ ਨਾਲ ਸੂਬੇ ਦੀ ਆਮਦਨ ਵਿੱਚ ਕਰੋੜਾਂ ਰੁਪਏ ਦੇ ਵਾਧੇ ਦਾ ਰਾਹ ਖੁੱਲ੍ਹ ਗਿਆ ਹੈ।
ਪੰਜਾਬ 'ਚ 26,300 ਏਕੜ ਜ਼ਮੀਨ, ਜੋ ਕਿਸੇ ਰਿਕਾਰਡ 'ਚ ਨਹੀਂ ਸੀ, ਸਾਡੇ ਮਹਿਕਮੇ ਨੇ ਲੱਭੀ ਹੈ, ਜਿਸ ਦੀ ਬਾਜ਼ਾਰੀ ਕੀਮਤ ਤਕਰੀਬਨ 9200 ਕਰੋੜ ਬਣਦੀ ਹੈ
— AAP Punjab (@AAPPunjab) October 13, 2022
--@KuldeepSinghAAP
ਪੰਚਾਇਤ ਮੰਤਰੀ, ਪੰਜਾਬ pic.twitter.com/M9VB5GY0ac
ਕੁਲਦੀਪ ਧਾਲੀਵਾਲ ਨੇ ਪੰਚਾਇਤੀ ਜ਼ਮੀਨਾਂ ਛੁਡਵਾਉਣ ਦੀ ਇਸ ਮੁਹਿੰਮ ਨੂੰ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵੱਡੀ ਕਾਰਵਾਈ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਜ਼ਮੀਨ ਦੀ ਜਾਣਕਾਰੀ ਨਾ ਹੋਣ ਕਾਰਨ ਕਦੇ ਵੀ ਇਸ ਨੂੰ ਠੇਕੇ ’ਤੇ ਨਹੀਂ ਦੇ ਸਕੀ ਪਰ ਜੇਕਰ ਇਹ ਜ਼ਮੀਨ ਠੇਕੇ ’ਤੇ ਦਿੱਤੀ ਜਾਵੇ ਤਾਂ ਇਸ ਨਾਲ ਸਰਕਾਰ ਨੂੰ ਕਰੋੜਾਂ ਰੁਪਏ ਦੀ ਆਮਦਨ ਹੋਵੇਗੀ।
ਇਹ ਵੀ ਪੜ੍ਹੋ : Army Dog Zoom : ਆਰਮੀ ਦੇ ਅਸਾਲਟ Dog Zoom ਦੀ ਮੌਤ , ਗੋਲੀਆਂ ਲੱਗਣ ਤੋਂ ਬਾਅਦ ਵੀ ਅੱਤਵਾਦੀਆਂ ਨਾਲ ਕੀਤਾ ਸੀ ਮੁਕਾਬਲਾ
ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਬਜ਼ੇ ਤੋਂ ਛੁਡਾਈ ਜਾ ਰਹੀ ਸਾਰੀ ਜ਼ਮੀਨ ਵਿਕਾਸ ਲਈ ਗ੍ਰਾਮ ਪੰਚਾਇਤਾਂ ਨੂੰ ਦਿੱਤੀ ਜਾਵੇਗੀ ਤਾਂ ਜੋ ਉਥੇ ਸਕੂਲ, ਹਸਪਤਾਲ, ਸਟੇਡੀਅਮ ਆਦਿ ਬਣਾਏ ਜਾ ਸਕਣ। ਇਸ ਨਾਲ ਸਰਕਾਰ ਦੀ ਆਮਦਨ ਵਿੱਚ ਵਾਧਾ ਹੋਵੇਗਾ। ਮੰਤਰੀ ਨੇ ਕਿਹਾ ਕਿ ਜਿਹੜੀ ਜ਼ਮੀਨ ਠੇਕੇ 'ਤੇ ਨਹੀਂ ਦਿੱਤੀ ਜਾਵੇਗੀ, ਉਥੇ ਵਾਤਾਵਰਨ ਨੂੰ ਸੁਧਾਰਨ ਲਈ ਪੌਦੇ ਲਗਾਏ ਜਾਣਗੇ।ਉਨ੍ਹਾਂ ਦੱਸਿਆ ਕਿ ਕਈ ਥਾਵਾਂ 'ਤੇ ਇਹ ਜ਼ਮੀਨ ਪ੍ਰਾਈਮ ਲੋਕੇਸ਼ਨ 'ਤੇ ਹੈ। ਸਬੰਧਤ ਵਿਭਾਗ ਨੇ 31 ਦਸੰਬਰ 2023 ਤੱਕ ਸਾਰੀ ਜ਼ਮੀਨ ਨੂੰ ਕਬਜ਼ੇ ਤੋਂ ਛੁਡਾ ਕੇ ਪੰਜਾਬ ਸਰਕਾਰ ਨੂੰ ਸੌਂਪਣ ਦਾ ਫੈਸਲਾ ਕੀਤਾ ਹੈ।ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਬੰਧਤ ਵਿਭਾਗ ਨੇ 7 ਮਹੀਨਿਆਂ ਵਿੱਚ ਇਹ ਉਪਲਬਧੀ ਹਾਸਲ ਕੀਤੀ ਹੈ। ਪੰਚਾਇਤੀ ਜ਼ਮੀਨਾਂ ਦੇ ਕਬਜ਼ੇ ਛੁਡਵਾਉਣ ਦੀ ਮੁਹਿੰਮ 1 ਮਈ ਤੋਂ ਸ਼ੁਰੂ ਕੀਤੀ ਗਈ ਸੀ। ਹੁਣ ਇਸ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਕੀਤਾ ਜਾ ਰਿਹਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਜਲੰਧਰ
ਪੰਜਾਬ
ਪੰਜਾਬ
ਪੰਜਾਬ
Advertisement