Punjab News: ਪੰਜਾਬ ਵਿੱਚ ਕਾਂਗਰਸ ਨੇ 14 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁੱਖ ਕੀਤਾ ਹੈ। ਇਹ ਪਟੀਸ਼ਨ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਾਇਰ ਕੀਤੀ ਗਈ ਹੈ।
ਉਨ੍ਹਾਂ ਨੇ ਚੋਣਾਂ ਲਈ ਨਾਮਜ਼ਦਗੀ ਦੀ ਮਿਤੀ ਵਧਾਉਣ ਦੀ ਮੰਗ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ 8 ਦਸੰਬਰ ਨੂੰ ਹੋਵੇਗੀ। ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਸਬੰਧੀ ਪਹਿਲਾਂ ਵੀ ਪਟੀਸ਼ਨਾਂ ਦਰਜ ਕੀਤੀਆਂ ਜਾ ਚੁੱਕੀਆਂ ਹਨ।
ਜਾਣਕਾਰੀ ਮੁਤਾਬਕ 4 ਤਰੀਕ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ ਸੀ। ਹਾਲਾਂਕਿ, ਨਾਮਜ਼ਦਗੀਆਂ ਭਰਨ ਵੇਲੇ ਬਹੁਤ ਸਾਰੀਆਂ ਮੁਸ਼ਕਿਲਾਂ ਆਈਆਂ ਸਨ। ਵਿਰੋਧੀ ਪਾਰਟੀ ਦੇ ਮੈਂਬਰਾਂ ਨੂੰ ਦਸਤਾਵੇਜ਼ ਦਾਖਲ ਕਰਨ ਤੋਂ ਰੋਕਿਆ ਗਿਆ ਅਤੇ ਕਈ ਥਾਵਾਂ 'ਤੇ, ਨਾਮਜ਼ਦਗੀ ਕੇਂਦਰਾਂ ਤੱਕ ਪਹੁੰਚ ਤੋਂ ਇਨਕਾਰ ਕਰ ਦਿੱਤਾ ਗਿਆ। ਲਾਪਰਵਾਹੀ ਨਾਲ ਕੰਮ ਕਰਨ ਵਾਲੇ ਪੁਲਿਸ ਅਧਿਕਾਰੀਆਂ ਵਿਰੁੱਧ ਵੀ ਕਾਰਵਾਈ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ, ਕਈ ਹੋਰ ਮੁੱਦੇ ਚੁੱਕੇ ਗਏ।