ਚੰਡੀਗੜ੍ਹ: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਵਿਭਾਗ ਵਿੱਚ ਨਵੇਂ ਭਰਤੀ ਕੀਤੇ ਗਏ 127 ਪੰਚਾਇਤ ਸਕੱਤਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਬਾਜਵਾ ਨੇ ਨਿਯੁਕਤੀ ਪੱਤਰ ਜਾਰੀ ਕਰਨ ਮੌਕੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਵ-ਨਿਯੁਕਤ ਪੰਚਾਇਤ ਸਕੱਤਰਾਂ ਨੂੰ ਪਹਿਲ ਦੇ ਆਧਾਰ ’ਤੇ ਥਾਵਾਂ ਦਿੱਤੀਆਂ ਜਾਣ, ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਲ ਨਾ ਆਵੇ।

ਬਾਜਵਾ ਨੇ ਕਿਹਾ ਕਿ ਸਭ ਨੂੰ ਸੇਵਾ ਦੀ ਭਾਵਨਾ ਨਾਲ ਆਪਣੀ ਡਿਊਟੀ ਕਰਨੀ ਚਾਹੀਦੀ ਹੈ ਤੇ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਸੇਵਾਵਾਂ ਪ੍ਰਦਾਨ ਕਰਵਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਇਸ ਮੌਕੇ ਨਵੇਂ ਭਰਤੀ ਹੋਏ ਪੰਚਾਇਤ ਸਕੱਤਰਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਆਪਣੇ ਦਫਤਰੀ ਕੰਮਕਾਜ ਵਿੱਚ ਨਵੀਆਂ ਤਕਨੀਕੀ ਅਪਣਉਣੀਆਂ ਚਾਹੀਦੀਆਂ ਹਨ।

ਪੰਚਾਇਤ ਮੰਤਰੀ ਨੇ ਕਿਹਾ ਕਿ ਅਗਲੇ ਦਿਨਾਂ ਵਿੱਚ ਹੋਰ ਨਿਯੁਕਤੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਵਿਭਾਗ ਦੇ ਸੀਨੀਅਰ ਅਧਕਿਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਕਾਰਵਾਈ ਨੂੰ ਹੋਰ ਤੇਜ ਕੀਤਾ ਜਾਵੇ।