Punjab News: ਪਿੰਡਾਂ ਦੇ ਪੰਚਾਂ/ਸਰਪੰਚਾਂ ਨੂੰ ਮੋਬਾਈਲ ਫੋਨ ’ਤੇ ਮਿਲੇਗੀ ਗਰਾਂਟ ਬਾਰੇ ਜਾਣਕਾਰੀ, ਸ਼ਹਿਰਾਂ ਵਰਗੀਆਂ ਮਿਲਣਗੀਆਂ ਸਹੂਲਤਾਂ
ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਪੰਚਾਂ/ਸਰਪੰਚਾਂ ਨੂੰ ਗਰਾਂਟ ਖ਼ਰਚਣ ਤੇ ਬਕਾਇਆ ਰਾਸ਼ੀ ਤੇ ਹੋਰ ਜਾਣਕਾਰੀ ਮੋਬਾਈਲ ਫੋਨ ’ਤੇ ਮੁਹੱਈਆ ਕਰਵਾਈ ਜਾਵੇਗੀ। ਇਸ ਲਈ ਸਰਕਾਰ ਵੱਲੋਂ ਇੱਕ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਜਾਏਗਾ।
Punjab News: ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਪੰਚਾਂ/ਸਰਪੰਚਾਂ ਨੂੰ ਗਰਾਂਟ ਖ਼ਰਚਣ ਤੇ ਬਕਾਇਆ ਰਾਸ਼ੀ ਤੇ ਹੋਰ ਜਾਣਕਾਰੀ ਮੋਬਾਈਲ ਫੋਨ ’ਤੇ ਮੁਹੱਈਆ ਕਰਵਾਈ ਜਾਵੇਗੀ। ਇਸ ਲਈ ਸਰਕਾਰ ਵੱਲੋਂ ਇੱਕ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਜਾਏਗਾ। ਇਹ ਦਾਅਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣਾ ‘ਆਪ’ ਸਰਕਾਰ ਦੀ ਮੁੱਖ ਤਰਜੀਹ ਹੈ।
ਮੰਤਰੀ ਧਾਲੀਵਾਲ ਨੇ ਵੀਰਵਾਰ ਨੂੰ ਸਾਉਣੀ ਦੇ ਆਮ ਇਜਲਾਸ ਤੇ ਪੰਚਾਇਤੀ ਰਾਜ ਦੇ ਚੁਣੇ ਹੋਏ ਨੁਮਾਇੰਦਿਆਂ ਲਈ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕਰਦਿਆਂ ਕੀਤਾ। ਧਾਲੀਵਾਲ ਨੇ ਗਰਾਮ ਸਭਾ ਦੇ ਸਾਉਣੀ ਆਮ ਇਜਲਾਸ ਤਹਿਤ ‘ਮੇਰਾ ਪਿੰਡ, ਮੇਰੀ ਰੂਹ’ ਮੁਹਿੰਮ ਦਾ ਆਗਾਜ਼ ਕਰਦਿਆਂ ਕਿਹਾ ਕਿ ਪਿੰਡ ਵਾਸੀ ਤੇ ਚੁਣੇ ਹੋਏ ਨੁਮਾਇੰਦੇ ਖ਼ੁਦ ਤੈਅ ਕਰਨ ਕਿ ਉਹ ਆਪਣੇ ਪਿੰਡਾਂ ’ਚ ਕਿਸ ਤਰ੍ਹਾਂ ਦਾ ਵਿਕਾਸ ਚਾਹੁੰਦੇ ਹਨ।
ਉਨ੍ਹਾਂ ਕਿਹਾ ਕਿ ਆਮ ਇਜਲਾਸ ਸਾਲ ਵਿੱਚ ਦੋ ਵਾਰ ਹਾੜ੍ਹੀ (ਜੂਨ) ਤੇ ਸਾਉਣੀ (ਦਸੰਬਰ) ਵਿੱਚ ਕਰਵਾਇਆ ਜਾਣਾ ਜ਼ਰੂਰੀ ਹੈ। ਮੰਤਰੀ ਨੇ ਦੱਸਿਆ ਕਿ ਇਸ ਸਬੰਧੀ ਵਿਭਾਗ ਇੱਕ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕਰਨ ਜਾ ਰਿਹਾ ਹੈ, ਜਿਸ ਰਾਹੀਂ ਪੰਚਾਂ/ਸਰਪੰਚਾਂ ਨੂੰ ਗਰਾਂਟ ਖ਼ਰਚਣ ਤੇ ਬਕਾਇਆ ਰਾਸ਼ੀ ਤੇ ਹੋਰ ਜਾਣਕਾਰੀ ਮੋਬਾਈਲ ਫੋਨ ’ਤੇ ਮੁਹੱਈਆ ਕਰਵਾਈ ਜਾਵੇਗੀ।
ਧਾਲੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਮ ਇਜਲਾਸ ਦੀ ਮਹੱਤਤਾ ਨੂੰ ਨਹੀਂ ਸਮਝਿਆ ਤੇ ਗਰਾਮ ਸਭਾਵਾਂ ਨੂੰ ਤਬਾਹ ਕਰਨ ’ਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਪੰਚ/ਸਰਪੰਚ ਤੇ ਪਿੰਡ ਵਾਸੀ ਰਾਜਨੀਤੀ ਤੇ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਆਪਣੇ ਪਿੰਡ ਦੇ ਵਿਕਾਸ ’ਚ ਸਹਿਯੋਗ ਦੇਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ