ਪੰਧੇਰ ਸਣੇ ਕਈ ਨਾਮੀ ਕਿਸਾਨ ਆਗੂ ਆਏ ਜੇਲ੍ਹ ਤੋਂ ਬਾਹਰ, ਕੇਂਦਰ ਤੇ ਸੂਬਾ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੂੰ ਮੁਕਤਸਰ ਸਾਹਿਬ ਜੇਲ੍ਹ ਤੋਂ ਰਿਹਾਅ ਕੀਤਾ ਗਿਆ। ਪੰਜਾਬ ਪੁਲੀਸ ਨੇ 19 ਮਾਰਚ ਨੂੰ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਦੇ ਵਿੱਚ ਲਿਆ ਗਿਆ ਸੀ।

Pandher and Several Prominent Farmer Leaders Released from Jail: 19 ਮਾਰਚ ਨੂੰ ਪੰਜਾਬ ਪੁਲਿਸ ਵੱਲੋਂ ਵੱਡਾ ਐਕਸ਼ਨ ਕਰਦੇ ਹੋਏ ਨਾਮੀ ਕਿਸਾਨਾਂ ਨੂੰ ਹਿਰਾਸਤ ਦੇ ਵਿੱਚ ਲੈ ਲਿਆ ਗਿਆ ਸੀ। ਹੁਣ ਕਿਸਾਨਾਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਇ ਰਹੀ ਹੈ। ਦੱਸ ਦਈਏ ਸਰਵਨ ਸਿੰਘ ਪੰਧੇਰ, ਕਾਕਾ ਸਿੰਘ ਕੋਟੜਾ, ਅਭਿਮਨਿਊ ਕੋਹਾੜ, ਸੁਖਜੀਤ ਸਿੰਘ ਹਰਦੋਝੰਡੇ ਸਣੇ ਕਈ ਨਾਮੀ ਕਿਸਾਨ ਆਗੂਆਂ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ।
ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੂੰ ਮੁਕਤਸਰ ਸਾਹਿਬ ਜੇਲ੍ਹ ਤੋਂ ਰਿਹਾਅ ਕੀਤਾ ਗਿਆ। ਪੰਜਾਬ ਪੁਲੀਸ ਨੇ 19 ਮਾਰਚ ਨੂੰ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਦੇ ਵਿੱਚ ਲਿਆ ਗਿਆ ਸੀ।
ਜੇਲ੍ਹ ਤੋਂ ਰਿਹਾਅ ਹੁੰਦੇ ਹੀ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ KMSC ਦੇ ਫੇਸਬੁੱਕ ਪੇਜ 'ਤੇ ਲਾਈਵ ਆਕੇ ਮੀਡੀਆ ਸਾਥੀਆਂ ਨੂੰ ਸਵੇਰੇ 9 ਵਜੇ ਬਹਾਦੁਰਗੜ੍ਹ ਕਿਲ੍ਹੇ ‘ਤੇ ਪਹੁੰਚਣ ਦੀ ਅਪੀਲ ਕੀਤੀ ਹੈ। ਜੇਲ੍ਹ ਤੋਂ ਬਾਹਰ ਆਉਂਦੇ ਹੀ ਪੰਧੇਰ ਵੱਲੋਂ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨੂੰ ਘੇਰਿਆ ਗਿਆ। ਦੱਸ ਦਈਏ ਕੁੱਝ ਕਿਸਾਨ ਆਗੂ ਜੋ ਕਿ ਪਟਿਆਲਾ ਜੇਲ੍ਹ ਦੇ ਵਿੱਚ ਕੈਦ ਸਨ, ਉਨ੍ਹਾਂ ਨੂੰ ਵੀ ਰਿਹਾਅ ਕਰ ਦਿੱਤਾ ਗਿਆ। ਪਟਿਆਲ ਜੇਲ੍ਹ ਦੇ ਵਿੱਚ ਸਾਰੇ ਹੀ ਕਿਸਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
