Farmer Protest: ਜੇ ਪਰਚੇ ਕਰਨ ਨਾਲ ਪਰਾਲੀ ਸੜਨੋਂ ਹਟਦੀ ਤਾਂ ਹਟਾ ਲਓ ਪਰ..., ਕਿਸਾਨਾਂ ਵੱਲੋਂ ਰੇਲ ਗੱਡੀਆਂ ਰੋਕਣ ਦਾ ਐਲਾਨ, ਜਾਣੋ ਕਦੋਂ ਹੋਏਗਾ ਚੱਕਾਜਾਮ ?
ਪੰਧੇਰ ਨੇ ਕਿਹਾ- ਦੇਸ਼ 'ਚ ਪਰਾਲੀ ਦਾ ਪ੍ਰਦੂਸ਼ਣ 2 ਫੀਸਦੀ ਹੈ ਪਰ 98 ਫੀਸਦੀ ਪ੍ਰਦੂਸ਼ਣ ਦੀ ਗੱਲ ਕੋਈ ਨਹੀਂ ਕਰਦਾ, ਪਰ 2 ਫੀਸਦੀ ਕਿਸਾਨਾਂ 'ਤੇ ਗੱਲ ਚੱਲ ਰਹੀ ਹੈ। ਅਜਿਹੇ 'ਚ ਸਰਕਾਰ ਨੂੰ ਸਾਡੇ ਲਈ ਕੋਈ ਹੱਲ ਕੱਢਣਾ ਚਾਹੀਦਾ ਹੈ ਨਾ ਕਿ ਸਾਡੇ 'ਤੇ ਮਾਮਲਾ ਦਰਜ ਕਰਨਾ ਚਾਹੀਦਾ ਹੈ।
Farmer Protest: ਜਲੰਧਰ 'ਚ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ (sarvan singh pandher) ਨੇ ਪ੍ਰੈੱਸ ਕਾਨਫਰੰਸ ਕਰਕੇ ਸਰਕਾਰ 'ਤੇ ਜੰਮ ਕੇ ਨਿਸ਼ਾਨਾ ਸਾਧਿਆ। ਪੰਧੇਰ ਨੇ ਸਰਕਾਰ ਅੱਗੇ ਆਪਣੀਆਂ ਮੰਗਾਂ ਰੱਖੀਆਂ ਤੇ ਸਰਕਾਰ ਨੂੰ ਉਕਤ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਅਪੀਲ ਕੀਤੀ।
ਪੰਧੇਰ ਨੇ ਕਿਹਾ ਕਿ ਉਹ 3 ਅਕਤੂਬਰ ਨੂੰ ਰੇਲਵੇ ਟਰੈਕ ਜਾਮ ਕਰਨਗੇ। ਇਹ ਜਾਮ ਸਿਰਫ਼ ਦੋ ਘੰਟੇ ਲਈ ਕੀਤਾ ਜਾਵੇਗਾ, ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। ਪੰਧੇਰ ਨੇ ਪਰਾਲੀ ਸਾੜਨ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰਾਂ 'ਤੇ ਨਿਸ਼ਾਨਾ ਸਾਧਿਆ ਅਤੇ ਉਨ੍ਹਾਂ 'ਤੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਗੰਭੀਰ ਦੋਸ਼ ਲਗਾਏ। ਕਿਸਾਨ ਲੀਡਰ ਨੇ ਕਿਹਾ ਕਿ ਸਾਡੇ ਮੋਰਚੇ ਦੀਆਂ 12 ਮੰਗਾਂ ਹਨ ਜਿਸ ਵਿੱਚ ਐਮਐਸਪੀ ਸਮੇਤ ਕਈ ਮੰਗਾਂ ਹਨ। ਸਰਕਾਰ ਨੂੰ ਇਨ੍ਹਾਂ ਮੰਗਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨਾ ਚਾਹੀਦਾ ਹੈ। ਤਾਂ ਜੋ ਕਿਸਾਨਾਂ ਨੂੰ ਮਦਦ ਮਿਲ ਸਕੇ।
ਪੰਧੇਰ ਨੇ ਕਿਹਾ- ਦੇਸ਼ 'ਚ ਪਰਾਲੀ ਦਾ ਪ੍ਰਦੂਸ਼ਣ 2 ਫੀਸਦੀ ਹੈ ਪਰ 98 ਫੀਸਦੀ ਪ੍ਰਦੂਸ਼ਣ ਦੀ ਗੱਲ ਕੋਈ ਨਹੀਂ ਕਰਦਾ, ਪਰ 2 ਫੀਸਦੀ ਕਿਸਾਨਾਂ 'ਤੇ ਗੱਲ ਚੱਲ ਰਹੀ ਹੈ। ਅਜਿਹੇ 'ਚ ਸਰਕਾਰ ਨੂੰ ਸਾਡੇ ਲਈ ਕੋਈ ਹੱਲ ਕੱਢਣਾ ਚਾਹੀਦਾ ਹੈ ਨਾ ਕਿ ਸਾਡੇ 'ਤੇ ਮਾਮਲਾ ਦਰਜ ਕਰਨਾ ਚਾਹੀਦਾ ਹੈ। ਜੇ ਕੇਸ ਦਰਜ ਕਰਨ ਨਾਲ ਕੋਈ ਮਸਲਾ ਹੱਲ ਹੁੰਦਾ ਹੈ ਤਾਂ ਕਰੋ ਪਰ ਅਸਲ ਗੱਲ ਇਹ ਹੈ ਕਿ ਸਰਕਾਰ ਇਸ ਦਾ ਕੋਈ ਪੱਕਾ ਹੱਲ ਨਹੀਂ ਕੱਢਣਾ ਚਾਹੁੰਦੀ।
ਕਿਸਾਨ ਆਗੂ ਪੰਧੇਰ ਨੇ ਪੱਤਰਕਾਰ ਦੇ ਸਵਾਲ ਦੇ ਜਵਾਬ ਵਿੱਚ ਕਿਹਾ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲੋਂ ਬਿਹਤਰ ਸਨ ਕਿਉਂਕਿ ਉਹ ਕਿਸਾਨਾਂ ਬਾਰੇ ਸੋਚਦਾ ਸੀ ਪਰ ਭਗਵੰਤ ਸਿੰਘ ਮਾਨ ਕਿਸਾਨਾਂ ਲਈ ਕੁਝ ਨਹੀਂ ਕਰ ਸਕੇ, ਜੋ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੀਤਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।