ਪੰਜਾਬੀ ਨੌਜਵਾਨਾਂ 'ਚ ਮੱਚੀ ਹਾਹਾਕਾਰ, ਸੂਬਾ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਇਸ ਪੋਸਟ ‘ਤੇ ਭਰਤੀ ਦਾ ਇਸ਼ਤਿਹਾਰ ਲਿਆ ਵਾਪਸ
ਪੰਜਾਬ ਦੇ ਮੁੰਡੇ-ਕੁੜੀਆਂ ਨੂੰ ਵੱਡਾ ਝਟਕਾ ਲੱਗਿਆ ਹੈ, ਜੀ ਹਾਂ ਸੂਬਾ ਸਰਕਾਰ ਵੱਲੋਂ 2000 ਪੀ.ਟੀ.ਆਈ. ਅਧਿਆਪਕਾਂ (ਐਲੀਮੈਂਟਰੀ ਕੈਡਰ) ਦੀ ਭਰਤੀ ਲਈ ਇੱਕ ਇਸ਼ਤਿਹਾਰ ਜਾਰੀ ਕੀਤਾ ਸੀ। ਜਿਸ ਨੂੰ ਹੁਣ ਵਾਪਸ ਲੈ ਲਿਆ ਗਿਆ ਹੈ।

ਪੰਜਾਬ ਦੇ ਵਿੱਚ ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਨੌਜਵਾਨ ਮੁੰਡੇ-ਕੁੜੀਆਂ ਨੂੰ ਵੱਡਾ ਝਟਕਾ ਲੱਗਿਆ ਹੈ। ਜੀ ਹਾਂ ਸੂਬਾ ਸਰਕਾਰ ਵੱਲੋਂ ਪੀ.ਟੀ.ਆਈ. ਅਧਿਆਪਕਾਂ ਦੇ ਲਈ ਕੱਢੀ ਗਈ ਬੰਪਰ ਅਸਾਮੀਆਂ ਉੱਤੇ ਕੈਂਚੀ ਚਲਾ ਦਿੱਤੀ ਹੈ। ਜਿਸ ਕਰਕੇ ਇਸ ਭਰਤੀ ਨੂੰ ਰੋਕ ਦਿੱਤਾ ਗਿਆ, ਇੱਕ ਨੋਟੀਫਿਕੇਸ਼ਨ ਜਾਰੀ ਕਰ ਇਸ਼ਤਿਹਾਰ ਨੂੰ ਵਾਪਸ ਲੈ ਲਿਆ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੇ ਖਾਲੀ ਪਦਾਂ ਲਈ ਜਾਰੀ ਕੀਤਾ ਗਿਆ ਇਸ਼ਤਿਹਾਰ ਵਾਪਸ ਲੈ ਲਿਆ ਗਿਆ ਹੈ। ਇਸ ਸਬੰਧ ਵਿੱਚ ਸਿੱਖਿਆ ਵਿਭਾਗ ਵੱਲੋਂ ਇੱਕ ਜਨਤਕ ਨੋਟਿਸ ਵੀ ਜਾਰੀ ਕੀਤਾ ਗਿਆ ਹੈ।
ਵਿਭਾਗ ਵੱਲੋਂ ਜਾਰੀ ਨੋਟਿਸ ਮੁਤਾਬਕ, ਸਿੱਖਿਆ ਵਿਭਾਗ ਨੇ 18 ਜੁਲਾਈ 2025 ਨੂੰ 2000 ਪੀ.ਟੀ.ਆਈ. ਅਧਿਆਪਕਾਂ (ਐਲੀਮੈਂਟਰੀ ਕੈਡਰ) ਦੀ ਭਰਤੀ ਲਈ ਇੱਕ ਇਸ਼ਤਿਹਾਰ ਜਾਰੀ ਕੀਤਾ ਸੀ। ਇਸ ਸਬੰਧ ਵਿੱਚ ਦਫ਼ਤਰ ਡਾਇਰੈਕਟਰ ਸਕੂਲ ਐਜੂਕੇਸ਼ਨ (ਐਲੀਮੈਂਟਰੀ) ਵੱਲੋਂ 2000 ਪੀ.ਟੀ.ਆਈ. ਅਧਿਆਪਕਾਂ (ਐਲੀਮੈਂਟਰੀ ਕੈਡਰ) ਦੀ ਭਰਤੀ ਕਰਨ ਲਈ ਜੋ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ, ਉਸਨੂੰ ਹੁਣ ਵਾਪਸ ਲੈ ਲਿਆ ਗਿਆ ਹੈ। ਵਿਭਾਗ ਵੱਲੋਂ ਇਸ ਸੰਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ, ਜਿਸ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਉਕਤ ਭਰਤੀ ਦੀ ਪ੍ਰਕਿਰਿਆ ਅੱਗੇ ਨਹੀਂ ਵਧਾਈ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI






















